Ludhiana News: ਬਰਸਾਤੀ ਮੌਸਮ ਦੇ ਚੱਲਦਿਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਲੱਗਦੀਆਂ ਹਨ। ਜਿਸ ਵਿੱਚ ਖ਼ਾਸ ਕਰ ਖੜੇ ਪਾਣੀ ਕਰਕੇ ਡੇਂਗੂ ਦੀ ਭਿਆਨਕ ਬਿਮਾਰੀ ਵੀ ਫੈਲ ਜਾਂਦੀ ਹੈ। ਜੇਕਰ ਲੁਧਿਆਣਾ ਦੀ ਗੱਲ ਕਰੀਏ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ 25 ਡੇਂਗੂ ਦੇ ਕੇਸ ਆ ਚੁੱਕੇ ਹਨ।
Trending Photos
Ludhiana News: ਮਾਨਸੂਨ ਦੇ ਆਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਦਸਤਕ ਦੇ ਦਿੰਦੀਆਂ ਹਨ। ਮੌਸਮੀ ਬੁਖਾਰ, ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੇ ਮੱਛਰਾਂ ਤੋਂ ਪੈਦਾ ਹੋਣ ਵਾਲੇ ਬੁਖਾਰ ਹਨ।
ਸੂਬੇ ਵਿੱਚ ਲਗਾਤਾਰ ਡੇਂਗੂ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਡੇਂਗੂ ਦੇ ਕੇਸਾਂ ਵਿੱਚ ਵਾਧਾ ਹੁੰਦਾ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਤਿਆਰੀਆਂ ਖਿੱਚ ਲਈਆਂ ਹਨ। ਲੁਧਿਆਣਾ ਵਿੱਚ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਪੀੜਤਾਂ ਦਾ ਮੁਫਤ ਇਲਾਜ਼ ਕੀਤਾ ਜਾ ਰਿਹਾ ਹੈ।
ਬਰਸਾਤੀ ਮੌਸਮ ਦੇ ਚੱਲਦਿਆਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਲੱਗਦੀਆਂ ਹਨ। ਜਿਸ ਵਿੱਚ ਖ਼ਾਸ ਕਰ ਖੜੇ ਪਾਣੀ ਕਰਕੇ ਡੇਂਗੂ ਦੀ ਭਿਆਨਕ ਬਿਮਾਰੀ ਵੀ ਫੈਲ ਜਾਂਦੀ ਹੈ। ਜੇਕਰ ਲੁਧਿਆਣਾ ਦੀ ਗੱਲ ਕਰੀਏ ਲੁਧਿਆਣਾ ਜ਼ਿਲ੍ਹੇ ਵਿੱਚ ਹੁਣ ਤੱਕ 25 ਡੇਂਗੂ ਦੇ ਕੇਸ ਆ ਚੁੱਕੇ ਹਨ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਆਪਸੀ ਰੰਜਿਸ਼ ਨੂੰ ਲੈ ਕੇ ਘਰ ਦੇ ਬਾਹਰ ਫਾਈਰਿੰਗ, ਗੈਂਗਸਟਰ ਸਾਗਰ ਨਿਊਟਨ ਨੇ ਲਈ ਜਿੰਮੇਵਾਰੀ
ਜਿਨਾਂ ਸੰਬੰਧੀ ਸਿਵਲ ਸਰਜਨ ਜਸਵੀਰ ਸਿੰਘ ਔਲਖ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਜੋ 25 ਕੇਸ ਆਏ ਸਨ। ਉਹ ਜ਼ਿਆਦਾ ਸੀਰੀਅਸ ਨਹੀਂ ਸਨ। ਸਿਵਲ ਸਰਜਨ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਡੇਂਗੂ ਦੀ ਬਿਮਾਰੀ ਨਾਲ ਨਜਿੱਠਣ ਲਈ ਤਿਆਰੀ ਪੂਰੀ ਹੈ ਅਤੇ ਫੌਗਿੰਗ ਦੇ ਪ੍ਰਬੰਧ ਵੀ ਪ੍ਰਸ਼ਾਸਨ ਵੱਲੋਂ ਕੀਤੇ ਗਏ ਹਨ। ਅਤੇ ਸਕੂਲਾਂ ਦੇ ਵਿੱਚ ਵੀ ਬੱਚਿਆਂ ਨੂੰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: CM mann Meet Farmer: CM ਮਾਨ ਨੇ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ, ਕਿਸਾਨਾਂ ਨੇ ਧਰਨਾ ਕੀਤਾ ਰੱਦ