Ludhiana News: ਸੰਸਦ ਮੈਂਬਰ ਰਵਨੀਤ ਬਿੱਟੂ ਦਾ ਬੱਸ ਚਾਲਕਾਂ ਨਾਲ ਵਿਵਾਦ ਹੋ ਗਿਆ ਹੈ। ਇਸ ਤੋਂ ਬਾਅਦ ਦੋਵੇਂ ਧਿਰਾਂ ਇੱਕ ਦੂਜੇ ਉਤੇ ਇਲਜ਼ਾਮ ਲਗਾ ਰਹੀ ਹੈ।
Trending Photos
Ludhiana News: ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ ਪੀ ਏ ਹਰਜਿੰਦਰ ਢੀਂਡਸਾ ਇੱਕ ਵਾਰ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ। ਉਸ ਦਾ ਬੱਸ ਚਾਲਕਾਂ ਨਾਲ ਵਿਵਾਦ ਹੋ ਗਿਆ ਹੈ। ਦੋਵੇਂ ਧਿਰਾਂ ਇੱਕ-ਦੂਜੇ ਉਪਰ ਇਲਜ਼ਾਮ ਲਗਾ ਰਹੀ ਹੈ।
ਬੱਸ ਸਟੈਂਡ ਨੇੜੇ ਸ਼ਾਮ ਨਗਰ ਇਲਾਕੇ ਵਿੱਚ ਬੱਸ ਚਾਲਕਾਂ ਨਾਲ ਉਸ ਦਾ ਝਗੜਾ ਹੋ ਗਿਆ ਹੈ। ਉਸ ਦੀ ਆਪਣੇ ਹੀ ਕੁਝ ਪੁਰਾਣੇ ਹਿੱਸੇਦਾਰਾਂ ਨਾਲ ਲੜਾਈ ਹੋ ਗਈ ਹੈ ਤੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਉਤੇ ਸੱਟਾਂ ਮਾਰਨ ਦੇ ਦੋਸ਼ ਲਗਾ ਰਹੀ ਹੈ। ਰਵਨੀਤ ਬਿੱਟੂ ਦੇ ਪੀਏ ਢੀਂਡਸਾ ਉਤੇ ਦਫ਼ਤਰ ਵਿੱਚ ਆ ਕੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ।
ਇਹ ਵੀ ਪੜ੍ਹੋ : Terrorist incidents in India: ਚੰਗੀ ਖ਼ਬਰ! ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਸਾਲ ਦਹਿਸ਼ਤਗਰਦੀ ਤੇ ਘੁਸਪੈਠ ਦੀਆਂ ਘਟਨਾਵਾਂ 'ਚ ਵੱਡੀ ਗਿਰਾਵਟ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਰਵਨੀਤ ਬਿੱਟੂ ਦੇ ਪੀਏ ਦਾ ਝਗੜਾ ਹੋਇਆ ਸੀ। ਦੂਜੀ ਧਿਰ ਨੇ ਕਿਹਾ ਹੈ ਕਿ ਆਪਣੀ ਸਿਆਸੀ ਰਸੂਖ ਅਤੇ ਲਿੰਕ ਦੀ ਵਰਤੋਂ ਕਰਕੇ ਉਹ ਬਚ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦਾ ਖਦਸ਼ਾ ਹੈ ਕਿ ਉਸ ਦੀ ਅੰਦਰਖਾਤੇ ਮਦਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਕਾਂਗਰਸੀ ਧੱਕੇਸ਼ਾਹੀ ਕਰ ਰਹੇ ਹਨ।
- ਵਿਵੇਕ ਢੱਲ ਦੀ ਰਿਪੋਰਟ
ਇਹ ਵੀ ਪੜ੍ਹੋ : Punjab News: CM ਮਾਨ ਦੀ ਲੁਧਿਆਣਾ ਨੂੰ ਸੌਗਾਤ! 50 ਟਰੈਕਟਰਾਂ ਨੂੰ ਵਿਖਾਈ ਹਰੀ ਝੰਡੀ, 25,000 ਲਾਭਪਾਤਰੀਆਂ ਨੂੰ ਦਿੱਤੇ ਸਰਟੀਫਿਕੇਟ
(For more news apart from Ludhiana where Ravneet Bittu's PA got engaged into fight with bus drivers, stay tuned to Zee PHH)