Ludhiana News: ਲੁਧਿਆਣਾ ਪੁਲਿਸ ਨੇ ਤਿੰਨ ਦੇਸੀ ਪਿਸਤੌਲ ਅਤੇ ਇੱਕ ਥਾਰ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ।
Trending Photos
Ludhiana News: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦੇਰ ਰਾਤ ਗਸਤ ਦੌਰਾਨ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਦੇ ਕੋਲੋਂ ਤਿੰਨ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਜਦ ਪੁੱਛਗਿਛ ਕੀਤੀ ਤਦ ਸਾਹਮਣੇ ਆਇਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਲਲਤੋਂ ਪਿੰਡ ਦੇ ਮੌਜੂਦਾ ਸਰਪੰਚ 'ਤੇ ਹਮਲਾ ਕਰਨ ਵਾਸਤੇ ਇਨ੍ਹਾਂ ਨੇ ਪਿਸਤੌਲ ਲਿਆਂਦੇ ਸਨ। ਡੀਸੀਪੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦ ਸਰਪੰਚੀ ਦੀਆਂ ਚੋਣਾਂ ਹੋਈਆਂ ਸਨ। ਤਦ ਇਨ੍ਹਾਂ ਦੋਵੇਂ ਪਾਰਟੀਆਂ ਦਾ ਝਗੜਾ ਹੋਇਆ ਸੀ ਅਤੇ ਜਿਸ 'ਤੇ ਦੋਵੇਂ ਪਾਰਟੀਆਂ ਉੱਪਰ ਥਾਣਾ ਪੀਏਯੂ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।
ਜਿਸ ਦੌਰਾਨ ਗਗਨਦੀਪ ਅਤੇ ਜਸ਼ਨਦੀਪ ਵੱਲੋਂ ਆਪਣੇ ਸਾਥੀ ਜੋ ਕਿ ਇਕ ਹਰਿਆਣਾ ਇਕ ਖਰੜ ਅਤੇ ਇਕ ਲਲਤੋਂ ਦਾ ਰਹਿਣ ਵਾਲਾ ਹੈ ਜਿਨ੍ਹਾਂ ਦੀ ਮਦਦ ਨਾਲ ਲਲਤੋਂ ਪਿੰਡ ਦੇ ਮੌਜੂਦਾ ਸਰਪੰਚ 'ਤੇ ਹਮਲੇ ਦੀ ਸਾਜ਼ਿਸ਼ ਘੜੀ ਜਾ ਰਹੀ ਸੀ। ਜਿਸ ਸਬੰਧ ਵਿਚ ਸਰਪੰਚ ਨੇ ਸੀਆਈਏ ਦੀ ਟੀਮ ਅਤੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਵੀ ਦਿੱਤੀ ਸੀ ਕਿ ਉਸ ਉੱਪਰ ਹਮਲਾ ਹੋ ਸਕਦਾ ਹੈ। ਦੋਸ਼ੀ ਗਗਨਦੀਪ ਅਤੇ ਜਸ਼ਨਦੀਪ ਨੇ ਪਿਸਟਲ ਮੰਗਵਾਏ ਸਨ ਅਤੇ ਥਾਰ ਗੱਡੀ ਚੰਡੀਗੜ੍ਹ ਤੋਂ ਕਿਰਾਏ ਉਤੇ ਲਈ ਸੀ।
ਇਨ੍ਹਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਸੀ ਪਰ ਪੁਲਿਸ ਨੇ ਪਹਿਲਾਂ ਹੀ ਇਨ੍ਹਾਂ ਦੋ ਦੋਸ਼ੀ ਨੌਜਵਾਨਾਂ ਤਿੰਨ ਦੇਸੀ ਪਿਸਤੌਲ ਕਾਰਤੂਸ ਅਤੇ ਇਕ ਥਾਰ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਦੇ ਤਿੰਨ ਹੋਰ ਸਾਥੀ ਹਨ ਜਿਨ੍ਹਾਂ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ। ਉਨ੍ਹਾਂ ਦੀ ਵੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਜਲਦ ਹੀ ਉਨ੍ਹਾਂ ਨੂੰ ਵੀ ਕਾਬੂ ਕੀਤਾ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗੈਰ ਸਮਾਜੀ ਅਨਸਰਾਂ ਵਿਰੁੱਧ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਇਹ ਵੀ ਪੜ੍ਹੋ : Ravneet Bittu News: ਰਵਨੀਤ ਬਿੱਟੂ ਦਾ ਵੱਡਾ ਬਿਆਨ; ਅਕਾਲੀ ਦਲ ਨੂੰ ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨਾ ਚਾਹੀਦਾ