Ludhiana News: ਪੁਲਿਸ ਨੇ ਫੈਕਟਰੀ ਮਾਲਕ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਹੁਣ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
Trending Photos
Ludhiana News: ਲੁਧਿਆਣਾ ਵਿੱਚ ਚੋਰੀ ਦੇ ਦੋਸ਼ ਵਿੱਚ ਮੂੰਹ ਕਾਲਾ ਕਰਕੇ ਇੱਕ ਪਰਿਵਾਰ ਨੂੰ ਗਲੀਆਂ ਵਿੱਚ ਘੁੰਮਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮੁਹੰਮਦ ਕੇਸ, ਮਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਅੱਜ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਕੁਝ ਕੁੜੀਆਂ ਅਤੇ ਇੱਕ ਮੁੰਡੇ ਨੂੰ ਗਲੀਆਂ ਵਿੱਚ ਮੂੰਹ ਕਾਲਾ ਕਰਕੇ ਘੁੰਮਾਇਆ ਜਾ ਰਿਹਾ mr। ਜਦੋਂ ਇਹ ਜਾਣਕਾਰੀ ਪੁਲਿਸ ਤੱਕ ਪਹੁੰਚੀ ਤਾਂ ਥਾਣਾ ਐਸ.ਐਚ.ਓ. ਜੋਧੇਵਾਲ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਦੌਰਾਨ ਪਤਾ ਲੱਗਾ ਕਿ ਬਹਾਦਰਕੇ ਰੋਡ 'ਤੇ ਦੀਪ ਗਾਰਮੈਂਟਸ ਫੈਕਟਰੀ ਹੈ, ਜਿੱਥੇ ਪਿਛਲੇ ਕੁਝ ਦਿਨਾਂ ਤੋਂ ਚੋਰੀਆਂ ਹੋ ਰਹੀਆਂ ਸਨ। ਜਦੋਂ ਫੈਕਟਰੀ ਮਾਲਕ ਨੂੰ ਕੁੜੀਆਂ ਬਾਰੇ ਪਤਾ ਲੱਗਾ, ਤਾਂ ਉਸਨੇ ਉਨ੍ਹਾਂ ਦੇ ਮੂੰਹ ਕਾਲੇ ਕਰਕ ਸੜਕਾਂ 'ਤੇ ਘੁੰਮਾਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਫੈਕਟਰੀ ਮਾਲਕ ਸਮੇਤ 3 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਹੁਣ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ: Ludhiana News: ਕੱਪੜਾ ਫੈਕਟਰੀ ਮਾਲਕ ਨੇ ਪਰਿਵਾਰ ਦਾ ਮੂੰਹ ਕਾਲਾ ਕਰ ਇਲਾਕੇ ਵਿਚ ਘੁੰਮਾਇਆ
ਇਸ ਤੋਂ ਪਹਿਲਾਂ ਪੰਜਾਬ ਮਹਿਲਾ ਰਾਜ ਕਮਿਸ਼ਨ ਵੱਲੋਂ ਲੁਧਿਆਣਾ ਕਮਿਸ਼ਨਰ ਆਫ ਪੁਲਿਸ ਨੂੰ ਨੋਟਿਸ ਭੇਜਿਆ ਗਿਆ ਹੈ। ਮਾਮਲੇ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਨੋਟਿਸ ’ਚ ਕਿਹਾ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ’ਤੇ ਨੋਟਿਸ ਲਿਆ ਗਿਆ ਹੈ। ਕਮਿਸ਼ਨ ਵੱਲੋਂ ਅਜਿਹੇ ਮਾਮਲਿਆਂ ਨੂੰ ਬੜੇ ਹੀ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ।
ਇਹ ਵੀ ਪੜ੍ਹੋ: ਲੁਧਿਆਣਾ ਘਟਨਾ ਦਾ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ, ਪੁਲਿਸ ਕਮਿਸ਼ਨਰ ਤੋਂ ਮੰਗੀ ਰਿਪੋਰਟ