Ludhiana News: ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਰਵਨੀਤ ਬਿੱਟੂ
Advertisement
Article Detail0/zeephh/zeephh2295171

Ludhiana News: ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਰਵਨੀਤ ਬਿੱਟੂ

Ludhiana News: ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਹੱਕ ਵਿੱਚ ਕੋਈ ਫੈਸਲਾ ਲੈਂਦੀ ਹੈ ਤਾਂ ਉਹ ਇਸ ਦਾ ਵਿਰੋਧ ਨਹੀਂ ਕਰਨਗੇ।

 

Ludhiana News: ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਮਿਲਣਗੇ ਰਵਨੀਤ ਬਿੱਟੂ

Ludhiana News(ਤਰਸੇਮ ਲਾਲ ਭਾਰਦਵਾਜ): ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਲੁਧਿਆਣਾ 'ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਲੁਧਿਆਣਾ ਰੇਲਵੇ ਸਟੇਸ਼ਨ ਦਾ ਕਰੋੜਾਂ ਰੁਪਏ ਦਾ ਪ੍ਰੋਜੈਕਟ ਚੱਲ ਰਿਹਾ ਪਰ ਬਾਵਜੂਦ ਇਸ ਦੇ ਵਧੀਆ ਅਤੇ ਆਧੁਨਿਕ ਸੇਵਾਵਾਂ ਦੇ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਰਲਡ ਕਲਾਸ ਤਰੀਕੇ ਨਾਲ ਲੁਧਿਆਣਾ ਰੇਲਵੇ ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਰਵਨੀਤ ਸਿੰਘ ਬਿੱਟੂ ਨੇ ਇਹ ਵੀ ਜ਼ਿਕਰ ਕੀਤਾ ਕਿ ਕਿਸਾਨਾਂ ਨੂੰ ਵੀ ਬਣਦੀਆਂ ਸਹੂਲਤਾਂ ਦੇਣ ਦੇ ਲਈ ਮੋਦੀ ਗਵਰਨਮੈਂਟ ਦੇ ਵਿੱਚ ਬੈਠ ਕੇ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਕਿਸਾਨਾਂ ਨੂੰ ਰੇਲਵੇ ਵਿੱਚ ਕਿਸਾਨਾਂ ਨੂੰ ਲੈ ਕੇ ਵਿਸ਼ੇਸ਼ ਸਹੂਲਤਾਂ ਦਿੱਤੇ ਜਾਣ ਦੀ ਗੱਲ ਕਹੀ ਹੈ। ਉਹਨਾਂ ਦੇ ਹੱਕ ਵਿੱਚ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ ਤਾਂ ਕਿ ਜੋ ਪਿਛਲੇ ਸਮੇਂ ਦੌਰਾਨ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਉਹਨਾਂ ਮੰਗਾਂ 'ਤੇ ਵੀ ਗੌਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Toll Tax Free: ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ

ਰਵਨੀਤ ਬਿੱਟੂ ਨੇ ਬੋਲਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਜਿੱਥੇ ਪੰਜਾਬ ਦੀ ਬੇਹਤਰੀ ਅਤੇ ਰੇਲਵੇ ਨੂੰ ਉੱਚਾ ਚੱਕਣ ਸਮੇਤ ਕਿਸਾਨਾਂ ਨੂੰ ਹਰ ਸਹੂਲਤ ਦਿੱਤੀ ਜਾਵੇਗੀ। ਉਹਨਾਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਦੇ ਮਾਪਿਆਂ ਨਾਲ ਵੀ ਮੁਲਾਕਾਤ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਨਾਲ ਵੀ ਬੈਠ ਕੇ ਗੱਲਬਾਤ ਕੀਤੀ ਜਾਵੇਗੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰੀ ਵਜ਼ੀਰ ਹੋਣ ਦੇ ਨਾਤੇ ਉਹ ਪਰਿਵਾਰ ਦੇ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਦੇ ਨਾਲ ਗੱਲਬਾਤ ਕਰਕੇ ਜੋ ਵੀ ਕੋਈ ਵੀ ਸੁਨੇਹਾ ਉਹ ਕੇਂਦਰ ਤੱਕ ਪੁੱਜਦਾ ਕਰਨਗੇ। 

ਇਹ ਵੀ ਪੜ੍ਹੋ: Chamkaur Sahib: ਡਾ. ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਹਸਪਤਾਲ ਵਿੱਚ ਅਚਨਚੇਤ ਦੌਰਾ ਕਰਕੇ ਲਿਆ ਜਾਇਜ਼ਾ

Trending news