Ludhiana CMS company Loot Case: ਲੁਧਿਆਣਾ 'ਚ ਹੋਈ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਗ੍ਰਿਫਤਾਰ
Advertisement
Article Detail0/zeephh/zeephh1741723

Ludhiana CMS company Loot Case: ਲੁਧਿਆਣਾ 'ਚ ਹੋਈ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਗ੍ਰਿਫਤਾਰ

Ludhiana CMS company Loot Case: ਲੁਧਿਆਣਾ ਲੁੱਟ ਮਾਮਲੇ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਲੁਧਿਆਣਾ ਪੁਲਿਸ ਨੇ ਇਸ ਲੁੱਟ ਦੀ ਮਾਸਟਰਮਾਈਂਡ ਡਾਕੂ ਹਸੀਨਾ ਨੂੰ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ।

Ludhiana CMS company Loot Case: ਲੁਧਿਆਣਾ 'ਚ ਹੋਈ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਗ੍ਰਿਫਤਾਰ

Ludhiana Loot Case: ਲੁਧਿਆਣਾ ਸਥਿਤ ਸੀ. ਐੱਮ. ਐੱਸ. ਕੰਪਨੀ 'ਚ ਹੋਈ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਮਾਸਟਰਮਾਈਂਡ ਹਸੀਨਾ ਮਨਦੀਪ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਦੀ ਟੀਮਾਂ ਮਨਦੀਪ ਕੌਰ ਤੇ ਉਸ ਦੇ ਪਤੀ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ਉਤੇ ਛਾਪੇਮਾਰੀ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਉੱਤਰਾਖੰਡ ਵਿੱਚ ਛਾਪੇਮਾਰੀ ਕੀਤੀ ਜਿਥੋਂ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਤੇ ਉਸ ਦਾ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਧਿਕਾਰਤ ਪੁਲਿਸ ਸੂਤਰਾਂ ਮੁਤਾਬਕ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਉਸ ਦਾ ਪਿੱਛਾ ਕਰ ਰਹੀ ਸੀ ਤੇ ਉਸ ਨੂੰ ਉੱਤਰਾਖੰਡ ਤੋਂ ਗ੍ਰਿਫ਼ਤਾਰ ਗਿਆ ਹੈ। ਡੀਜੀਪੀ ਪੰਜਾਬ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਤਰ੍ਹਾਂ ਪੁਲਿਸ ਨੇ ਹੁਣ ਤੱਕ ਇਸ ਲੁੱਟ ਮਾਮਲੇ ਵਿੱਚ 8 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਵੀ ਦਿਖੇਗਾ ਤੂਫਾਨ ਬਿਪਰਜੋਏ ਦਾ ਅਸਰ; ਜਲਦ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਇਸ ਮਾਮਲੇ ਵਿੱਚ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਬੀਤੀ ਦਿਨੀਂ ਪੁਲਿਸ ਨੇ ਇੱਕ ਹੋਰ ਦੋਸ਼ੀ ਨੂੰ ਜਗਰਾਓਂ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਬਾਰੇ ਪ੍ਰੈੱਸ ਕਾਨਫਰੰਸ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਸੀ ਕਿ ਮੁੱਖ ਮੁਲਜ਼ਮ ਮਨਜਿੰਦਰ ਸਿੰਘ ਮਨੀ ਦੇ ਘਰੋਂ ਗਟਰ 'ਚੋਂ 50 ਲੱਖ ਰੁਪਿਆ ਬਰਾਮਦ ਕੀਤੇ ਗਏ ਸਨ, ਜੋ ਕਿ ਇੱਟ ਨਾਲ ਬੰਨ੍ਹੇ ਲਿਫ਼ਾਫ਼ੇ 'ਚੋਂ ਮਿਲੇ ਸਨ। ਇਸ ਤੋਂ ਪਹਿਲਾਂ ਮਨੀ ਕੋਲੋਂ ਇਕ ਕਰੋੜ ਰੁਪਿਆ ਬਰਾਮਦ ਕੀਤੇ ਸਨ। ਗੌਰਤਲਬ ਹੈ ਕਿ ਲੁਧਿਆਣਾ ਦੇ ਰਾਜਗੁਰੂ ਨਗਰ 'ਚ ਏਟੀਐੱਮ ਕੈਸ਼ ਕੰਪਨੀ 'ਚ 9 ਜੂਨ ਦੀ ਰਾਤ ਨੂੰ ਲੁਟੇਰਿਆਂ ਨੇ 8.49 ਕਰੋੜ ਦੀ ਲੁੱਟ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ : Punjab Accident news: ਕੁੱਤੇ ਨੂੰ ਬਚਾਉਣ ਲਈ ਡਰਾਈਵਰ ਨੇ ਲਗਾਈ ਬ੍ਰੇਕ, 2 ਕਾਰਾਂ ਦੀ ਹੋਈ ਟੱਕਰ, ਜਾਣੋ ਪੂਰਾ ਮਾਮਲਾ

 

Trending news