Ludhiana School Threat: ਪ੍ਰਾਈਵੇਟ ਸਕੂਲ ਦੀ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ।
Trending Photos
Ludhiana School Threat: ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੀ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਮਿਲੀ ਹੈ। ਪੁਲਿਸ ਨੇ ਤੁਰੰਤ ਕੀਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਨਾਬਾਲਿਗ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਲੁਧਿਆਣਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਇਹ ਧਮਕੀ ਭਰਿਆ ਮੈਸੇਜ ਅਣਪਛਾਤੇ ਵੱਲੋਂ ਪ੍ਰਿੰਸੀਪਲ ਨੂੰ ਈਮੇਲ ਰਾਹੀਂ ਭੇਜਿਆ ਗਿਆ ਸੀ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਵਿੱਚ 5 ਅਕਤੂਬਰ ਨੂੰ ਬੰਬ ਸੁੱਟਿਆ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ 'ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ। ਆਧਾਰ 'ਤੇ ਪੁਲਿਸ ਨੇ ਉਕਤ ਨਾਬਾਲਗ ਨੂੰ ਹਿਰਾਸਤ 'ਚ ਲੈ ਲਿਆ ਹੈ ਪਰ ਇਸ ਉਤੇ ਕੋਈ ਪੁਸ਼ਟੀ ਨਹੀਂ ਕਰ ਰਿਹਾ।
ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।
ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੇ ਮਾਮਲਿਆਂ 'ਚ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਆਈ ਭਾਰੀ ਗਿਰਾਵਟ, ਜਾਣੋ ਹੁਣ ਤੱਕ ਦੀਆਂ ਵੱਡੀਆਂ