Ludhiana News: ਸ਼ਿਵ ਸੈਨਾ ਆਗੂ ਨੇ ਸਰਕਾਰ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤੇ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੋਵੇ, ਉਨ੍ਹਾਂ ਤੋਂ ਸੁਰੱਖਿਆ ਨਹੀਂ ਹਟਾਉਣੀ ਚਾਹੀਦੀ।
Trending Photos
Ludhiana News(ਤਰਸੇਮ ਲਾਲ ਭਾਰਜਵਾਜ): ਲੁਧਿਆਣਾ ਵਿੱਚ ਸ਼ਿਵ ਸੈਨਾ ਦੇ ਆਗੂ ਸੰਦੀਪ ਥਾਪਰ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ 'ਚ ਡੀਐਮਸੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਥੇ ਹੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਿਕ ਸ਼ਿਵ ਸੈਨਾ ਦੇ ਸਿਵਲ ਹਸਪਤਾਲ ਵਿੱਚ ਇੱਕ ਸੰਸਥਾ ਵੱਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਮੱਥਾ ਟੇਕਣ ਲਈ ਆਏ ਸਨ ਤਾਂ ਕੁਝ ਲੋਕਾਂ ਵਲੋਂ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਖੜੇ ਲੋਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਨਿਹੰਗ ਸਿੰਘਾਂ ਦੇ ਬਾਣੇ 'ਚ ਆਏ ਕੁਝ ਲੋਕਾਂ ਵਲੋਂ ਇਹ ਵਾਰਦਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਦੀਪ ਥਾਪਰ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਸ਼ਿਵ ਸੈਨਾ ਆਗੂ ਨੇ ਸਰਕਾਰ 'ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹੋਣ ਤੇ ਏਜੰਸੀਆਂ ਨੇ ਜਾਣਕਾਰੀ ਦਿੱਤੀ ਹੋਵੇ, ਉਨ੍ਹਾਂ ਤੋਂ ਸੁਰੱਖਿਆ ਨਹੀਂ ਹਟਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਟੀਵੀ, ਅਖਬਾਰਾਂ 'ਚ ਜਿੰਨਾਂ ਲੀਡਰਾਂ ਦੀ ਸੁਰੱਖਿਆ ਘਟਾਉਣ ਦਾ ਪ੍ਰਚਾਰ ਕਰ ਰਹੀ ਹੈ ਤਾਂ ਉਨਾਂ ਹੀ ਗੈਂਗਸਟਰਾਂ ਤੇ ਬਦਮਾਸ਼ਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਸ਼ਿਵ ਸੈਨਾ ਆਗੂ ਨੇ ਕਿਹਾ ਕਿ ਜੋਂ ਅੱਤਵਾਦ, ਖਾਲਿਸਤਾਨ ਜਾਂ ਦੇਸ਼ ਹਿੱਤ ਲਈ ਆਵਾਜ਼ ਚੁੱਕਦਾ ਹੈ ਤਾਂ ਉਸ ਨੂੰ ਇਹ ਲੋਕ ਇੰਝ ਹੀ ਮਾਰਨ ਲਈ ਆਉਂਦੇ ਹਨ।
ਇਸ ਸਬੰਧੀ ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਕੁਝ ਅਖੌਤੀ ਨਿਹੰਗਾਂ ਵਲੋਂ ਸਾਡੇ ਸ਼ਿਵ ਸੈਨਾ ਪੰਜਾਬ ਦੇ ਆਗੂ 'ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਦੇ ਹਾਂ ਕਿ ਕੀ ਸੂਬੇ 'ਚ ਹਿੰਦੂ ਸੁਰੱਖਿਅਤ ਹਨ ਜਾਂ ਉਨ੍ਹਾਂ ਨੂੰ ਮਰਵਾਉਣ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਦਾ ਭੱਠਾ ਬੈਠ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ, ਉਨ੍ਹਾਂ ਦੀ ਸੁਰੱਖਿਆ ਵਾਪਸ ਲੈਕੇ ਸਰਕਾਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਦੇ ਦਿੱਤੀ ਹੈ।
ਮੌਕੇ 'ਤੇ ਪਹੁੰਚੇ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੀਡੀਓ 'ਚ ਤਿੰਨ ਬੰਦੇ ਦੇਖੇ ਗਏ ਹਨ, ਜਿੰਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਮਲਾ ਕਿਉਂ ਹੋਇਆ ਇਹ ਜਾਂਚ ਦਿਾ ਵਿਸ਼ਾ ਹੈ ਪਰ ਸੰਦੀਪ ਥਾਪਰ ਦੇ ਗੰਨਮੈਨ ਦੇ ਬਿਆਨਾਂ 'ਤੇ 307 ਦਾ ਪਰਚਾ ਦਰਜ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ 'ਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।