Ludhiana News: ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਲੁਧਿਆਣਾ ਵਿੱਚ ਧਰਨਾ ਦੇ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਨਹੀਂ ਕਰਵਾਈ ਜਾਂਦੀ, ਉਦੋਂ ਤੱਕ ਉਹ ਟੈਂਕੀ ਤੋਂ ਨਹੀਂ ਹੇਠਾਂ ਨਹੀਂ ਉੱਤਰਣਗੇ।
Trending Photos
Ludhiana News: ਲੁਧਿਆਣਾ ਦੇ ਜਵਾਹਰ ਨਗਰ ਵਿੱਚ ਕੱਚੇ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਟੈਂਕੀ ਉੱਪਰ ਚੜ ਗਏ ਹਨ। ਕੱਚੇ ਅਧਿਆਪਕ ਪੱਕਾ ਕਰਨ ਦੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਵੱਲੋਂ ਟੱਕੀ ਤੇ ਚੜਨ ਦੀ ਜਾਣਕਾਰੀ ਮਿਲੇਦੀ ਹੀ ਮੌਕੇ ਤੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆ ਹਨ। ਜਿਨ੍ਹਾਂ ਵੱਲੋਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ। ਪਰ ਪ੍ਰਦਰਸ਼ਨਕਾਰੀ ਅਧਿਆਪਰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਏ ਜਾਣ ਦੀ ਮੰਗ 'ਤੇ ਅੜੇ ਹੋਏ ਹਨ। ਧਰਨੇ ਵਾਲੀ ਥਾਂ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਹੋਰ ਅਧਿਆਪਕ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਪਹੁੰਚ ਚੁੱਕੇ ਹਨ।
ਧਰਨਾ ਦੇ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨੇ ਪੱਕਾ ਹਾਲੇ ਤੱਕ ਪੱਕਾ ਨਹੀਂ ਕੀਤਾ ਅਤੇ ਉਹ 6 ਹਜ਼ਾਰ ਰੁਪਏ ਦੀ ਮਾਮੂਲੀ ਜਿਹੀ ਤਨਖਾਹ 'ਤੇ ਕੰਮ ਕਰਨ ਲਈ ਮਜਬੂਰ ਹਨ। ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਇਹ ਵੀ ਇਲਜ਼ਾਮ ਹੈ, ਕਿ ਕਈ ਵਾਰ ਵਿਭਾਗੀ ਪੱਧਰ ਅਤੇ ਸੀਨੀਅਰ ਅਫਸਰਾਂ ਨਾਲ ਇਹ ਮਿਲ ਚੁੱਕੇ ਹਨ। ਪਰ ਹਰ ਵਾਰ ਉਨ੍ਹਾਂ ਨੂੰ ਲਾਰੇ ਲਗਾ ਦਿੱਤੇ ਜਾਂਦੇ ਹਨ, ਅਧਿਆਪਕਾ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗ ਪੂਰੀਆਂ ਨਹੀਂ ਕੀਤੀ ਜਾਂਦੀ ਉਹ ਟੈਂਕੀ ਤੋਂ ਨਹੀਂ ਉਤਰਣਗੇ।
ਇਹ ਵੀ ਪੜ੍ਹੋ: Punjab News: ਕੈਨੇਡਾ 'ਚ ਪੰਜਾਬ ਦੀਆਂ ਧੀਆਂ ਦੀ ਮਦਦ ਲਈ ਨਵਾਂ ਉਪਰਾਲਾ, ਡਿਸਟਰੈਸ ਹੈਲਪਲਾਈਨ ਕੀਤਾ ਸ਼ੁਰੂ