ਪਸ਼ੂਆਂ ਦੇ ਵਿਚ ਤੇਜੀ ਨਾਲ ਫੈਲ ਰਹੀ ਲੰਪੀ ਸਕਿਨ ਨਾਮ ਦੀ ਬਿਮਾਰੀ ਕਿਸਾਨਾਂ ਲਈ ਚਿੰਤਾ ਬਣੀ ਹੋਈ ਹੈ। ਇਹ ਬਿਮਾਰੀ ਲਾਗ ਦੀ ਬਿਮਾਰੀ ਹੈ ਦੋ ਕਿ ਇੱਕ ਪਸ਼ੂ ਤੋਂ ਦੂਜੇ ਪਸ਼ੂ ਨੂੰ ਹੋ ਜਾਂਦੀ ਹੈ। ਇਸਦੀ ਰੋਕਥਾਮ ਲਈ ਕਿਸਾਨਾਂ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਵਿਭਾਗ ਵੱਲੋਂ ਵੀ ਇਸਦੇ ਬਚਾਅ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਪਿੰਡਾਂ ‘ਚ ਭੇਜਿਆ ਜਾ ਰਿਹਾ ਹੈ।
Trending Photos
ਚੰਡੀਗੜ੍ਹ- ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਬਿਮਾਰੀ ਨੂੰ ਲੈ ਕੇ ਕਈ ਪਸ਼ੂ ਮਾਲਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਦੁਧਾਰੂ ਪਸ਼ੂਆਂ ਵਿੱਚ ਤੇਜ਼ੀ ਨਾਲ ਫੈਲੀ ਬਿਮਾਰੀ ਲੰਪੀ ਕਾਰਨ ਜਿੱਥੇ ਪਸ਼ੂ ਪਾਲਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਉਥੇ ਹੀ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਆਪਣੇ ਪੱਧਰ ਉੱਪਰ ਟੀਮਾਂ ਦਾ ਗਠਨ ਕਰਕੇ ਵੱਖ ਵੱਖ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ।
ਆਖਿਰ ਇਹ ਬਿਮਾਰੀ ਕਿਵੇਂ ਇੰਨ੍ਹੀ ਜ਼ਿਆਦਾ ਫੈਲ ਰਹੀ ਹੈ
ਲੰਪੀ ਬਿਮਾਰੀ ਲਾਗ ਦੀ ਬਿਮਾਰੀ ਹੈ ਜੋ ਇੱਕ ਪਸ਼ੂ ਤੋਂ ਦੂਜੇ ਪਸ਼ੂ ਨੂੰ ਹੋ ਜਾਂਦੀ ਹੈ। ਇਹ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਹੈ ਅਤੇ ਪਸ਼ੂ ਪਾਲਕਾਂ ਨੂੰ ਚਾਹੀਦਾ ਹੈ ਕਿ ਜਦੋਂ ਵੀ ਕੋਈ ਪਸ਼ੂ ਇਸ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਉਸ ਨੂੰ ਦੂਸਰੇ ਪਸ਼ੂਆਂ ਤੋਂ ਅਲੱਗ ਕਰ ਦਿੱਤਾ ਜਾਵੇ ਅਤੇ ਉਨ੍ਹਾਂ ’ਤੇ ਚਿੱਚੜ ਅਤੇ ਹੋਰ ਮੱਖੀ ਮੱਛਰ ਦੇ ਹਮਲੇ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾਵੇ। ਬਿਮਾਰੀ ਨਾਲ ਪਸ਼ੂਆਂ ਨੂੰ ਤੇਜ਼ ਬੁਖਾਰ ਚੜਦਾ ਹੈ ਅਤੇ ਉਨਾਂ ਦੀ ਚਮੜੀ ‘ਤੇ ਛਾਲੇ ਹੋ ਜਾਂਦੇ ਹਨ।
ਰੋਕਥਾਮ ਦੇ ਉਪਾਅ
ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਸਨੂੰ ਲੈਕੇ ਪਸ਼ੂ ਪਾਲਣ ਵਿਭਾਗ ਦੇ ਅਫਸਰਾਂ ਨਾਲ ਖਾਸ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਟੀਮਾਂ ਦਾ ਗਠਨ ਕਰਕੇ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ। ਵਿਭਾਗ ਦੇ ਡਾਇਰੈਕਟਰ ਡਾ. ਸੁਭਾਸ਼ ਚੰਦਰ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਸਗੋਂ ਇਹਤਿਆਤ ਵਰਤਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਬੀਮਾਰੀ ਦੇ ਲੱਛਣ ਦਿੱਸਣ ‘ਤੇ ਕਿਸਾਨ ਆਪਣੇ ਸਿਹਤਮੰਦ ਪਸ਼ੂਆਂ ਨੂੰ ਪੀੜਤ ਪਸ਼ੂ ਤੋਂ ਵੱਖ ਕਰ ਲੈਣ। ਓਧਰ ਪਿੰਡਾਂ ਵਿੱਚ ਹੁਣ ਜ਼ਿਆਦਾਤਰ ਪਸ਼ੂ ਪਾਲਕਾਂ ਵੱਲੋਂ ਆਪਣੇ ਪੱਧਰ ਉੱਪਰ ਪਸ਼ੂਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਬਚਾਅ ਲਈ ਕਿਸਾਨ ਵੱਲੋਂ ਪੀੜਤ ਗਾਂ ਨੂੰ ਡਿਟੋਲ ਨਾਲ ਸਾਫ ਕੀਤਾ ਗਿਆ ਜਿਸਦਾ ਦਾਅਵਾ ਹੈ ਕਿ ਇਸ ਨਾਲ ਕਾਫੀ ਹੱਦ ਤੱਕ ਗਾਂ ਨੂੰ ਰਾਹਤ ਮਿਲੀ ਹੈ।
ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵਿਭਾਗ ਨੂੰ ਹਦਾਇਤ
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰਨ ਲਈ ਪਾਬੰਦ ਕੀਤਾ ਗਿਆ ਹੈ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਭੁੱਲਰ ਨੇ ਦੱਸਿਆ ਕਿ ਸੂਬੇ ਵਿੱਚ ਦੁਧਾਰੂ ਪਸ਼ੂਆਂ ਵਿੱਚ ਲੰਪੀ ਸਕਿੱਨ ਨਾਮੀ ਛੂਤ ਦੇ ਰੋਗ ਤੋਂ ਬਚਾਅ ਲਈ ਹਰ ਜ਼ਿਲ੍ਹੇ ਵਿੱਚ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜੋ ਪਿੰਡ-ਪਿੰਡ ਜਾ ਕੇ ਪ੍ਰਭਾਵਿਤ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਦੇ ਉਪਾਅ ਲਈ ਜਾਣਕਾਰੀ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਜਾਂ ਪਸ਼ੂ-ਪਾਲਕ ਬੇਝਿਜਕ ਆਪਣੀ ਨੇੜਲੀ ਪਸ਼ੂ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ।
WATCH LIVE TV