ਐਮ. ਐਸ. ਪੀ ਤੋਂ ਘੱਟ ਰੇਟ 'ਤੇ ਖਰੀਦੀ ਮੱਕੀ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ
Advertisement

ਐਮ. ਐਸ. ਪੀ ਤੋਂ ਘੱਟ ਰੇਟ 'ਤੇ ਖਰੀਦੀ ਮੱਕੀ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਾਰੇ ਮੱਕੀ ਉਤਪਾਦਕਾਂ ਦੇ ਨਾਲ-ਨਾਲ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਆਪਣੀ ਫਸਲ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਵੀ ਕੀਤੀਆਂ ਗਈਆਂ ਹਨ। 

ਐਮ. ਐਸ. ਪੀ ਤੋਂ ਘੱਟ ਰੇਟ 'ਤੇ ਖਰੀਦੀ ਮੱਕੀ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

ਚੰਡੀਗੜ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਖੁਸ਼ਖਬਰੀ ਦਿੱਤੀ ਹੈ, ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਮੱਕੀ ਬੀਜਣ ਵਾਲੇ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਹੁਣ ਸਰਕਾਰ ਤੈਅ ਐੱਮ. ਐੱਸ. ਪੀ. 7275 ਰੁਪਏ ਤੋਂ ਘੱਟ ਰੇਟ 'ਤੇ ਖਰੀਦੀ ਗਈ ਮੱਕੀ ਨੂੰ ਮੁਆਵਜ਼ਾ ਦੇਵੇਗੀ ਜਿਸ ਲਈ ਵੱਧ ਤੋਂ ਵੱਧ ਮੁਆਵਜ਼ਾ 1000 ਪ੍ਰਤੀ ਕੁਇੰਟਲ ਦਿੱਤਾ ਜਾਵੇਗਾ। ਇਸ ਫੈਸਲੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੇ ਭਲੇ ਲਈ ਇਸ ਰਾਹਤ ਵਿੱਚ ਕੋਈ ਦੇਰੀ ਨਾ ਹੋਣ ਦਿੱਤੀ ਜਾਵੇ ਅਤੇ ਹਰ ਕਿਸਾਨ ਨੂੰ ਇਸ ਦਾ ਲਾਭ ਮਿਲੇ।

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਸਾਰੇ ਮੱਕੀ ਉਤਪਾਦਕਾਂ ਦੇ ਨਾਲ-ਨਾਲ ਉਨ੍ਹਾਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਆਪਣੀ ਫਸਲ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਨਿਯਮਾਂ ਵਿਚ ਲੋੜੀਂਦੀਆਂ ਸੋਧਾਂ ਵੀ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿਚ ਮੱਕੀ ਦੀ ਕੁੱਲ ਆਮਦ 2.98 ਲੱਖ ਕੁਇੰਟਲ ਸੀ ਜਦੋਂ ਕਿ ਸੂਬਾ ਸਰਕਾਰ ਵੱਲੋਂ ਚਾਲੂ ਸੀਜ਼ਨ 2022-23 ਵਿੱਚ ਫਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨ ਤੋਂ ਬਾਅਦ 4.1 ਲੱਖ ਕੁਇੰਟਲ ਮੱਕੀ ਆਉਣ ਦੀ ਉਮੀਦ ਹੈ। ਇਸ ਸਾਲ ਪਹਿਲੀ ਵਾਰ ਮਾਰਕਫੈੱਡ 7275 ਰੁਪਏ ਪ੍ਰਤੀ ਕੁਇੰਟਲ ਦੇ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਕਰ ਰਿਹਾ ਹੈ।

 

ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਫਸਲਾਂ ਦੇ ਖਰਾਬੇ ਕਾਰਨ ਘੱਟੋ-ਘੱਟ ਸਮਰਥਨ ਮੁੱਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਇਹ ਰਾਸ਼ੀ ਉਨ੍ਹਾਂ ਕਿਸਾਨਾਂ ਨੂੰ ਰਾਹਤ ਦੇਣ ਲਈ ਮੁਹੱਈਆ ਕਰਵਾਈ ਜਾ ਰਹੀ ਹੈ ਜੋ ਘੱਟੋ-ਘੱਟ ਸਮਰਥਨ ਮੁੱਲ 'ਤੇ ਆਪਣੀ ਉਪਜ ਨਹੀਂ ਵੇਚ ਸਕੇ। ਘੱਟੋ-ਘੱਟ ਸਮਰਥਨ ਮੁੱਲ 7000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਗਈ ਫਸਲ ਲਈ ਕੋਈ ਵਾਧੂ ਰਕਮ ਨਹੀਂ ਦਿੱਤੀ ਜਾਵੇਗੀ, ਹਾਲਾਂਕਿ 275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕਣ ਵਾਲੀ ਫਸਲ ਲਈ 275 ਰੁਪਏ ਪ੍ਰਤੀ ਕੁਇੰਟਲ ਦਾ ਵਾਧੂ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ।

 

WATCH LIVE TV 

Trending news