ਸਿਸਵਾਂ ਫ਼ਾਰਮ ਨੇੜੇ ਵੱਡੀ ਕਾਰਵਾਈ: 125 ਏਕੜ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਵਾਇਆ
Advertisement
Article Detail0/zeephh/zeephh1274590

ਸਿਸਵਾਂ ਫ਼ਾਰਮ ਨੇੜੇ ਵੱਡੀ ਕਾਰਵਾਈ: 125 ਏਕੜ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਵਾਇਆ

  ਪੰਜਾਬ ਸਰਕਾਰ ਦੁਆਰਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਦੇ ਆਲੇ-ਦੁਆਲਿਓਂ 125 ਏਕੜ ਸ਼ਾਮਲਾਟ ਜ਼ਮੀਨ ਦਾ ਕਬਜ਼ਾ ਛੁਡਵਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ।  ਸਿਆਸੀ ਸ਼ਹਿ ’ਤੇ ਕੀਤਾ ਹੋਇਆ ਸੀ ਨਜਾਇਜ਼ ਕਬਜਾ: ਧਾਲ

ਸਿਸਵਾਂ ਫ਼ਾਰਮ ਨੇੜੇ ਵੱਡੀ ਕਾਰਵਾਈ: 125 ਏਕੜ ਜ਼ਮੀਨ ਤੋਂ ਨਜਾਇਜ਼ ਕਬਜਾ ਛੁਡਵਾਇਆ

ਚੰਡੀਗੜ੍ਹ:  ਪੰਜਾਬ ਸਰਕਾਰ ਦੁਆਰਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫ਼ਾਰਮ ਦੇ ਆਲੇ-ਦੁਆਲਿਓਂ 125 ਏਕੜ ਸ਼ਾਮਲਾਟ ਜ਼ਮੀਨ ਦਾ ਕਬਜ਼ਾ ਛੁਡਵਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਫੇਸਬੁੱਕ ਪੇਜ ’ਤੇ ਸਾਂਝੀ ਕੀਤੀ। 

ਸਿਆਸੀ ਸ਼ਹਿ ’ਤੇ ਕੀਤਾ ਹੋਇਆ ਸੀ ਨਜਾਇਜ਼ ਕਬਜਾ: ਧਾਲੀਵਾਲ
ਸਿਸਵਾਂ ਡੈਮ ’ਤੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦੇ ਨਾਲ ਲੱਗਦੀ ਪਿੰਡ ਦੀ 125 ਏਕੜ ਜ਼ਮੀਨ ’ਤੇ 13 ਵਿਅਕਤੀਆਂ ਨੇ ਕਬਜ਼ਾ ਕੀਤਾ ਹੋਇਆ ਸੀ। ਇਸ ਜ਼ਮੀਨ ਦੀ ਕੀਮਤ ਕਰੀਬ ਦੋ-ਢਾਈ ਕਰੋੜ ਰੁਪਏ ਪ੍ਰਤੀ ਏਕੜ ਬਣਦੀ ਹੈ। ਹੁਣ ਪੰਚਾਇਤ ਵਿਭਾਗ ਦੁਆਰਾ 125 ਏਕੜ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਤੋਂ ਬਾਅਦ ਮਾਲ ਵਿਭਾਗ ਦੇ ਰਿਕਾਰਡ ’ਚ ਇੰਦਰਾਜ ਕਰ ਲਿਆ ਗਿਆ ਹੈ। 

ਨਜਾਇਜ਼ ਕਬਜੇ ਛੁਡਵਾਉਣ ਦੀ ਪ੍ਰਕਿਰਿਆ ਜਾਰੀ ਰਹੇਗੀ: ਧਾਲੀਵਾਲ
ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਇਸ ਏਰੀਆ ’ਚ ਨਜਾਇਜ਼ ਕਬਜ਼ੇ ਹੇਠ ਅੱਠ ਹਜ਼ਾਰ ਏਕੜ ਜ਼ਮੀਨ ਨੂੰ ਛੁਡਵਾਇਆ ਜਾਵੇਗਾ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਛੁਡਵਾਉਣ ਦੀ ਮੁਹਿੰਮ ਠੰਡੀ ਨਹੀਂ ਪਈ ਬਲਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਕੁਝ ਸਮਾਂ ਸਰਕਾਰ ਵਲੋਂ ਰੋਕੀ ਗਈ ਹੈ, ਜੋ ਜ਼ਮੀਨਾਂ ਵਿਹਲੀਆਂ ਹੋਣ ਤੋਂ ਬਾਅਦ ਦੁਬਾਰਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ  ਹੁਣ ਤੱਕ 6225 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ।

 

Trending news