Malvinder Kang: ਮਾਲਵਿੰਦਰ ਸਿੰਘ ਕੰਗ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਸਹੀ ਠਹਿਰਾਇਆ
Advertisement
Article Detail0/zeephh/zeephh2442577

Malvinder Kang: ਮਾਲਵਿੰਦਰ ਸਿੰਘ ਕੰਗ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਸਹੀ ਠਹਿਰਾਇਆ

Malvinder Kang: ਖਿਜਰਾਬਾਦ ਵਿੱਚ ਪੁਰਾਤਨ ਕੁਸ਼ਤੀ ਦੰਗਲ ਕਰਵਾਇਆ ਗਿਆ ਜਿਸ ਵਿੱਚ ਵਿੱਚ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਵਿਸ਼ੇਸ਼ ਤੌਰ ਉਤੇ ਹਾਜ਼ਰੀ ਭਰੀ ਗਈ।

Malvinder Kang: ਮਾਲਵਿੰਦਰ ਸਿੰਘ ਕੰਗ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਸਹੀ ਠਹਿਰਾਇਆ

Malvinder Kang: ਕੁਰਾਲੀ ਦੀ ਨਜ਼ਦੀਕੀ ਪਿੰਡ ਖਿਜਰਾਬਾਦ ਵਿੱਚ ਪੁਰਾਤਨ ਕੁਸ਼ਤੀ ਦੰਗਲ ਕਰਵਾਇਆ ਗਿਆ ਜਿਸ ਵਿੱਚ ਵਿੱਚ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਵਿਸ਼ੇਸ਼ ਤੌਰ ਉਤੇ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਤੇ ਪੰਜਾਬ ਦੇ ਨੌਜਵਾਨਾਂ ਨੂੰ ਮੁੜ ਖੇਡਾਂ ਨਾਲ ਜੋੜਨ ਲਈ ਇਹੋ ਜਿਹੇ ਕੁਸ਼ਤੀ ਦੰਗਲ ਕਰਵਾਉਣੇ ਬੇਹੱਦ ਜ਼ਰੂਰੀ ਹਨ।

ਇਹ ਵੀ ਪੜ੍ਹੋ : Punjab Cabinet Reshuffle: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ, ਪੰਜ ਨਵੇਂ ਮੰਤਰੀ ਚੁੱਕਣਗੇ ਸਹੁੰ

ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਸਿੱਖਾਂ ਦੀ ਆਜ਼ਾਦੀ ਬਾਰੇ ਕੀਤੀ ਗਈ ਟਿੱਪਣੀ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਜੋ ਰਾਹੁਲ ਗਾਂਧੀ ਨੇ ਕਿਹਾ ਉਹ ਬਿਲਕੁਲ ਠੀਕ ਹੈ ਦੇਸ਼ ਵਿੱਚ ਘੱਟ ਗਿਣਤੀਆਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਵਿੱਚ ਹੋਏ ਫੇਰ ਬਦਲ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ।

ਭਾਜਪਾ ਵੱਲੋਂ ਰਾਹੁਲ ਗਾਂਧੀ ਦੇ ਬਿਆਨ ਦਾ ਕੜਾ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ- ਭਾਜਪਾ ਅਮਰੀਕਾ ਵਿੱਚ ਮੇਰੀਆਂ ਟਿੱਪਣੀਆਂ ਬਾਰੇ ਝੂਠ ਫੈਲਾ ਰਹੀ ਹੈ। ਮੈਂ ਭਾਰਤ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਹਰ ਸਿੱਖ ਭੈਣ-ਭਰਾ ਨੂੰ ਪੁੱਛਣਾ ਚਾਹੁੰਦਾ ਹਾਂ - ਕੀ ਮੇਰੇ ਕਹਿਣ ਵਿੱਚ ਕੋਈ ਗਲਤੀ ਹੈ? ਕੀ ਭਾਰਤ ਇੱਕ ਅਜਿਹਾ ਦੇਸ਼ ਨਹੀਂ ਹੋਣਾ ਚਾਹੀਦਾ ਜਿੱਥੇ ਹਰ ਸਿੱਖ ਅਤੇ ਹਰ ਭਾਰਤੀ ਬਿਨਾਂ ਕਿਸੇ ਡਰ ਦੇ ਆਪਣੇ ਧਰਮ ਦੀ ਪਾਲਣਾ ਕਰ ਸਕੇ?

ਕਾਬਿਲੇਗੌਰ ਹੈ ਕਿ ਅਮਰੀਕਾ ਵਿੱਚ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਇੱਕ ਵਿਅਕਤੀ ਦਾ ਨਾਮ ਪੁੱਛਿਆ। ਉਕਤ ਵਿਅਕਤੀ ਨੇ ਆਪਣਾ ਨਾਮ ਬਲਿੰਦਰ ਸਿੰਘ ਦੱਸਿਆ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਵਿੱਚ ਇਸ ਗੱਲ ਨੂੰ ਲੈ ਕੇ ਲੜਾਈ ਚੱਲ ਰਹੀ ਹੈ ਕਿ ਕੀ ਉਨ੍ਹਾਂ ਨੂੰ ਸਿੱਖ ਹੋਣ ਦੇ ਨਾਤੇ ਦਸਤਾਰ ਅਤੇ ਕੜਾ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ? ਕੀ ਸਿੱਖ ਗੁਰਦੁਆਰੇ ਜਾ ਸਕਦਾ ਹੈ? ਲੜਾਈ ਰਾਜਨੀਤੀ ਦੀ ਨਹੀਂ ਹੈ। ਇਸ ਤਰ੍ਹਾਂ ਦੀ ਲੜਾਈ ਸਿਰਫ਼ ਸਿੱਖਾਂ ਦੀ ਨਹੀਂ, ਸਗੋਂ ਸਾਰੇ ਧਰਮਾਂ ਦੀ ਹੈ।

 

ਇਹ ਵੀ ਪੜ੍ਹੋ : Punjab Breaking Live Updates: ਅੱਜ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ! ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Trending news