ਪੰਜਾਬ ਦੇ ਸੰਗਰੂਰ ਵਿੱਚ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ; 6 'ਤੇ ਮਾਮਲਾ ਦਰਜ, 1 ਗ੍ਰਿਫਤਾਰ
Advertisement
Article Detail0/zeephh/zeephh1579607

ਪੰਜਾਬ ਦੇ ਸੰਗਰੂਰ ਵਿੱਚ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ; 6 'ਤੇ ਮਾਮਲਾ ਦਰਜ, 1 ਗ੍ਰਿਫਤਾਰ

ਦੱਸ ਦਈਏ ਕਿ ਪੀੜਤ ਦੀ ਪਛਾਣ ਸੋਨੂੰ ਕੁਮਾਰ ਵਜੋਂ ਹੋਈ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। 

ਪੰਜਾਬ ਦੇ ਸੰਗਰੂਰ ਵਿੱਚ ਇੱਕ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ; 6 'ਤੇ ਮਾਮਲਾ ਦਰਜ, 1 ਗ੍ਰਿਫਤਾਰ

Man beaten up with rods in Punjab Sangrur news: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਐਤਵਾਰ ਯਾਨੀ, 19 ਫਰਵਰੀ, ਨੂੰ ਨਿੱਜੀ ਦੁਸ਼ਮਣੀ ਕਰਕੇ 37 ਸਾਲਾ ਵਿਅਕਤੀ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ ਗਈ। ਇਸ ਪੂਰਾ ਹਾਦਸਾ ਕੈਮਰੇ ਵਿੱਚ ਕੈਦ ਹੋ ਗਿਆ ਅਤੇ ਇਸਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।  

ਇਸ ਦੌਰਾਨ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਵੱਲੋਂ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇੱਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੁਨਾਮ ਦੇ ਪਿੰਡ ਜਗਤਪੁਰਾ 'ਚ 15 ਫਰਵਰੀ ਨੂੰ ਵਾਪਰੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ।

ਦੱਸ ਦਈਏ ਕਿ ਪੀੜਤ ਦੀ ਪਛਾਣ ਸੋਨੂੰ ਕੁਮਾਰ ਵਜੋਂ ਹੋਈ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਇਸ ਦੌਰਾਨ ਪੁਲਿਸ ਵੱਲੋਂ ਦੱਸਿਆ ਗਿਆ ਕਿ ਇੱਕ ਔਰਤ ਸਮੇਤ ਬਾਕੀ ਪੰਜ ਮੁਲਜ਼ਮ ਫਰਾਰ ਹਨ, ਜਿਨ੍ਹਾਂ ਦੀ ਪਛਾਣ ਮਨੀ ਸਿੰਘ, ਮਲਕੀਤ ਕੌਰ, ਲਵੀ ਸਿੰਘ, ਅਮਰੀਕ ਸਿੰਘ ਅਤੇ ਗੋਪਾਲ ਸਿੰਘ ਵਜੋਂ ਹੋਈ ਹੈ। 

ਪੁਲਿਸ ਨੇ ਇਹ ਵੀ ਦੱਸਿਆ ਕਿ ਸ਼ਿਕਾਇਤਕਰਤਾ ਸੋਨੂੰ ਦੇ ਹਮਲੇ 'ਚ ਦੋਵੇਂ ਲੱਤਾਂ ਟੁੱਟ ਗਈਆਂ ਹਨ ਅਤੇ ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਸੋਨੂੰ ਨੇ ਆਪਣੀ ਸ਼ਿਕਾਇਤ ਵਿੱਚ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਪੁੱਤਰ ਬੂਟਾ ਸਿੰਘ (18) ਨਾਲ ਮੋਟਰਸਾਈਕਲ ’ਤੇ ਆਪਣੇ ਪਿਤਾ ਗੁਰਚਰਨ ਸਿੰਘ ਦੇ ਘਰੋਂ ਗੀਜ਼ਰ ਲਿਆਉਣ ਲਈ ਜਾ ਰਿਹਾ ਸੀ। 

ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਅਕਾਲੀਆਂ 'ਤੇ ਨਿਸ਼ਾਨਾ ''ਵੇਲੇ ਦੇ ਕੰਮ ਕੁਵੇਲੇ ਦੀ ਟੱਕਰਾਂ, ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਦਸਤਖਤਾਂ ਦਾ ਕੀ ਮੁੱਲ?"

ਇਸ ਦੌਰਾਨ ਜਦੋਂ ਉਹ ਬਾਜ਼ੀਗਰ ਬਸਤੀ ਪਹੁੰਚਿਆ ਤਾਂ ਮਨੀ ਸਿੰਘ ਦੀ ਮਾਤਾ ਮਲਕੀਤ ਕੌਰ ਨੇ ਲੋਕਾਂ ਨੂੰ ਇਕੱਠਾ ਕੀਤਾ ਅਤੇ ਕਿਹਾ ਕਿ ਉਹ ਸੋਨੂੰ ਨੂੰ ਸਬਕ ਸਿਖਾਉਣ। ਇਸ ਤੋਂ ਬਾਅਦ ਉਨ੍ਹਾਂ ਨੇ ਲੋਹੇ ਦੀਆਂ ਰਾਡਾਂ ਨਾਲ ਉਸ 'ਤੇ ਹਮਲਾ ਕੀਤਾ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੋਨੂੰ ਵਾਰ-ਵਾਰ ਮਾਫੀ ਮੰਗ ਰਿਹਾ ਹੈ ਪਰ ਦੋਸ਼ੀ ਉਸ ਨਾਲ ਕੁੱਟਮਾਰ ਕਰਦੇ ਰਹੇ। ਸੋਨੂੰ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮੌਕੇ 'ਤੇ ਲੈ ਕੇ ਆਇਆ ਅਤੇ ਉਹ ਉਸ ਨੂੰ ਹਸਪਤਾਲ ਲੈ ਗਿਆ।

ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਨਾਲ ਮੇਰਾ ਕੋਈ ਸੰਬੰਧ ਨਹੀਂ: ਬਲਵੰਤ ਸਿੰਘ ਰਾਜੋਆਣਾ

(For more news apart from man beaten up with rods in Punjab's Sangrur, stau tuned to Zee PHH)

Trending news