ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਾਲੇ ਮਨਮੋਹਨ ਕੁਮਾਰ ਨੇ ਸੀ. ਐਮ. ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh1401904

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਾਲੇ ਮਨਮੋਹਨ ਕੁਮਾਰ ਨੇ ਸੀ. ਐਮ. ਨਾਲ ਕੀਤੀ ਮੁਲਾਕਾਤ

ਵਿਜੀਲੈਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।ਇਸ ਮੌਕੇ ਉਹਨਾਂ ਦੇ ਨਾਲ ਵਿਜੀਲੈਂਸ ਦੇ ਹੋਰ ਅਫ਼ਸਰ ਵੀ ਮੌਜੂਦ ਸਨ।ਸੀ. ਐਮ. ਮਾਨ ਨੇ ਉਹਨਾਂ ਦੀ ਚੰਗੀ ਕਾਰਗੁਜ਼ਾਰੀ ਲਈ ਹੌਂਸਲਾ ਅਫਜਾਈ ਵੀ ਕੀਤੀ।

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਾਲੇ ਮਨਮੋਹਨ ਕੁਮਾਰ ਨੇ ਸੀ. ਐਮ. ਨਾਲ ਕੀਤੀ ਮੁਲਾਕਾਤ

ਚੰਡੀਗੜ:  ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਾਲੇ ਵਿਜੀਲੈਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਏ. ਆਈ. ਜੀ. ਮਨਮੋਹਨ ਕੁਮਾਰ ਨੂੰ 1 ਕਰੋੜ ਰੁਪਏ ਰਿਸ਼ਵਤ ਦੇਣ ਦੀ ਪੇਸ਼ਕਸ਼ ਕੀਤੀ ਸੀ ਅਤੇ ਵਿਜੀਲੈਂਸ ਨੇ ਸੁੰਦਰ ਸ਼ਾਮ ਅਰੋੜਾ ਨੂੰ 50 ਲੱਖ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ।

 

ਵਿਜੀਲੈਂਸ ਦੇ ਹੋਰ ਅਧਿਕਾਰੀ ਵੀ ਸੀ. ਐਮ. ਨੂੰ ਮਿਲੀ

ਏ. ਆਈ. ਜੀ. ਮਨਮੋਹਨ ਕੁਮਾਰ ਦੇ ਨਾਲ ਵਿਜੀਲੈਂਸ ਦੇ ਹੋਰ ਕਈ ਅਧਿਕਾਰੀ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਵਿਜੀਲੈਂਸ ਦੇ ਸਾਰੇ ਅਧਿਕਾਰੀ ਸੀ. ਐਮ. ਨੂੰ ਮਿਲਣ ਮੁੱਖ ਮੰਤਰੀ ਨਿਵਾਸ ਪਹੁੰਚੇ। ਜਿਸਤੋਂ ਬਾਅਦ ਮਨਮੋਹਨ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਜੀਲੈਂਸ ਨੂੰ ਕੰਮ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਹੈ ਅਤੇ ਨਾਲ ਉਹਨਾਂ ਦੇ ਇਮਾਨਦਾਰੀ ਕਾਰਨ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ।

 

ਮਨਮੋਹਨ ਕੁਮਾਰ ਦੀ ਸਾਰੇ ਪਾਸੇ ਹੋਈ ਸ਼ਲਾਘਾ

ਵਿਜੀਲੈਂਸ ਦੇ ਏ. ਆਈ. ਜੀ. ਮਨਮੋਹਨ ਕੁਮਾਰ ਉਸ ਵੇਲੇ ਚਰਚਾ ਵਿਚ ਆਏ ਜਦੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਉਹਨਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਪਰ ਉਹਨਾਂ ਨੇ ਸੁੰਦਰ ਸ਼ਾਮ ਅਰੋੜਾ ਦਾ ਪਰਦਾਫਾਸ਼ ਕਰ ਦਿੱਤਾ ਅਤੇ ਅਰੋੜਾ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ। 1 ਕਰੋੜ ਰਿਸ਼ਵਤ ਦੀ ਰਕਮ ਕਬੂਲ ਨਾ ਕਰਨ ਕਾਰਨ ਮਨਮੋਹਨ ਕੁਮਾਰ ਦੀ ਸਾਰੇ ਪਾਸੇ ਸ਼ਲਾਘਾ ਹੋ ਰਹੀ ਹੈ। ਜਦੋਂ ਇਸ ਬਾਰੇ ਉਹਨਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦਾ ਕਹਿਣਾ ਸੀ ਕਿ ਈਮਾਨਦਾਰੀ ਦੀ ਪਹਿਲ ਕਿਸੇ ਨੂੰ ਤਾਂ ਕਰਨੀ ਹੀ ਪੈਣੀ ਸੀ ਤਾਂ ਜਾ ਕੇ ਸਿਸਟਮ ਵਿਚ ਸੁਧਾਰ ਹੋਣਾ ਸੀ। ਪੰਜਾਬ ਵਿਜੀਲੈਂਸ ਵੱਲੋਂ ਲਗਾਤਾਰ ਰਸੂਖਦਾਰ ਲੋਕਾਂ ਦੇ ਗਲਾਵੇਂ ਨੂੰ ਹੱਥ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਈ. ਏ. ਐਸ. ਸੰਜੇ ਪੋਪਲੀ, ਗਿਰੀਸ਼ ਵਰਮਾ ਕਈ ਸਾਬਕਾ ਮੰਤਰੀ ਵਿਜੀਲੈਂਸ ਦੇ ਸ਼ਿਕੰਜੇ ਵਿਚ ਆ ਚੁੱਕੇ ਹਨ।

 

WATCH LIVE TV 

Trending news