ਮਾਨ ਅਤੇ ਕੇਜਰੀਵਾਲ ਨੇ ਗੁਰੂ ਰਵਿਦਾਸ ਜੀ ਨੂੰ ਨਮਨ ਕਰਕੇ ਜਲੰਧਰ ਕੈਂਟ ਵਿਚ ਭਖਾਇਆ ਚੋਣ ਅਖਾੜਾ
Advertisement

ਮਾਨ ਅਤੇ ਕੇਜਰੀਵਾਲ ਨੇ ਗੁਰੂ ਰਵਿਦਾਸ ਜੀ ਨੂੰ ਨਮਨ ਕਰਕੇ ਜਲੰਧਰ ਕੈਂਟ ਵਿਚ ਭਖਾਇਆ ਚੋਣ ਅਖਾੜਾ

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰਵਿਦਾਸ ਵਿਸ਼ਰਾਮ ਧਾਮ ਮੰਦਰ 'ਚ ਨਤਮਸਤਕ ਹੋਏ। 

ਮਾਨ ਅਤੇ ਕੇਜਰੀਵਾਲ ਨੇ ਗੁਰੂ ਰਵਿਦਾਸ ਜੀ ਨੂੰ ਨਮਨ ਕਰਕੇ ਜਲੰਧਰ ਕੈਂਟ ਵਿਚ ਭਖਾਇਆ ਚੋਣ ਅਖਾੜਾ

ਚੰਡੀਗੜ: ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰਵਿਦਾਸ ਵਿਸ਼ਰਾਮ ਧਾਮ ਮੰਦਰ 'ਚ ਨਤਮਸਤਕ ਹੋਏ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ਵਿੱਚ ਅਰਦਾਸ ਕੀਤੀ।

 

ਜਲੰਧਰ 'ਚ ਕੇਜਰੀਵਾਲ ਦਾ ਰੋਡ ਸ਼ੋਅ

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਰਵਿਦਾਸ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਰੋਡ ਸ਼ੋਅ ਕੀਤਾ। ਕੇਜਰੀਵਾਲ ਨੇ ਜਲੰਧਰ 'ਚ ਤਿੰਨ ਥਾਵਾਂ 'ਤੇ ਪਾਰਟੀ ਦਾ ਪ੍ਰਚਾਰ ਕੀਤਾ। ਸਭ ਤੋਂ ਪਹਿਲਾਂ ਉਹਨਾਂ ਪ੍ਰਗਟ ਸਿੰਘ ਦੇ ਹਲਕੇ ਜਲੰਧਰ ਕੈਂਟ ਵਿਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਹਨਾਂ ਨੇ ਸਾਰੇ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।

 

ਮਾਝਾ, ਮਾਲਵਾ ਅਤੇ ਦੁਆਬਾ ਵਿਚ ਝੌਕੀ ਤਾਕਤ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਮਾਝਾ, ਮਾਲਵਾ ਅਤੇ ਦੁਆਬਾ ਤਿੰਨੇ ਖੇਤਰਾਂ ਵਿਚ ਪਾਰਟੀ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਕਈ ਮੰਤਰੀ ਪੰਜਾਬ ਵਿੱਚ ਲਗਾਤਾਰ ਖੜ੍ਹੇ ਹਨ। ਉਥੇ ਉਹ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਸਿੱਧੇ ਤੌਰ 'ਤੇ ਸੰਪਰਕ ਕਰਕੇ 'ਆਪ' ਲਈ ਵੋਟਾਂ ਮੰਗ ਰਹੇ ਹਨ।

 

WATCH LIVE TV 

Trending news