ਭਗਵੰਤ ਮਾਨ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਮਤਾ ਲਿਆਉਣ ਦਾ ਕੀਤਾ ਫੈਸਲਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਗੁ
Trending Photos
Gurbani Free Broadcast News: ਭਗਵੰਤ ਮਾਨ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਵਿੱਚ ਇਤਿਹਾਸਕ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਲਈ ਮਤਾ ਲਿਆਉਣ ਦਾ ਕੀਤਾ ਫੈਸਲਾ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ, 'ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ੍ਹ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰਦੁਆਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਿਬ ਜੀ ਤੋਂ ਗੁਰਬਾਣੀ ਦਾ ਪ੍ਰਸਾਰਣ ਸਭ ਲਈ ਮੁਫਤ ਹੋਵੇਗਾ ...no tender required..ਕੱਲ੍ਹ ਕੈਬਨਿਟ 'ਚ ..20 ਜੂਨ ਨੂੰ ਵਿਧਾਨ ਸਭਾ ਵਿੱਚ ਮਤਾ ਆਵੇਗਾ।'
ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਲਗਾਤਾਰ ਸਵਾਲ ਚੁੱਕਦੇ ਰਹੇ ਹਨ। ਇਸ ਬਾਬਤ ਹੁਣ ਉਨ੍ਹਾਂ ਨੇ ਆਖਿਆ ਹੈ ਕਿ ਗੁਰਦੁਆਰਾ ਐਕਟ 1925 ਵਿਚ ਇਕ ਨਵੀਂ ਧਾਰਾ ਜੋੜੀ ਜਾ ਰਹੀ ਹੈ। ਜਿਸ ਦੇ ਤਹਿਤ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਹੋਵੇਗਾ।
ਇਹ ਵੀ ਪੜ੍ਹੋ : Ludhiana Loot Case: ਲੁਧਿਆਣਾ ਲੁੱਟਕਾਂਡ ਨਾਲ ਜੁੜੀ ਵੱਡੀ ਖ਼ਬਰ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਵੀਡੀਓ ਆਈ ਸਾਹਮਣੇ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਚੈਨਲਾਂ ’ਤੇ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਬਿਆਨ ’ਤੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਨੇ ਸੀਐਮ ਮਾਨ ਨੂੰ ਗੁਰੂ ਘਰ ਦੇ ਫੈਸਲਿਆਂ ਵਿੱਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਧਰਮ ਦੇ ਨਾਂ ’ਤੇ ਰਾਜਨੀਤੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ’ਤੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : Delhi Firing News: ਦੋ ਗੁੱਟਾਂ ਵਿੱਚ ਹੋਈ ਲੜਾਈ; ਸ਼ਰੇਆਮ ਚੱਲੀਆਂ ਗੋਲੀਆਂ, ਦੋ ਔਰਤਾਂ ਦੀ ਮੌਤ