ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਅਜਿਹੇ ਵਿੱਚ ਸੰਗਰੂਰ ਸੀਟ ਜਿੱਤਣਾ ਵੀ ਆਮ ਆਦਮੀ ਪਾਰਟੀ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ।
Trending Photos
ਚੰਡੀਗੜ: ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾਇਆ। 'ਆਪ' ਲਈ ਸੰਗਰੂਰ ਚੋਣ ਹਾਰਨਾ ਕਿਸੇ ਝਟਕੇ ਤੋਂ ਘੱਟ ਨਹੀਂ ਹੈ। ‘ਆਪ’ ਦੇ ਭਗਵੰਤ ਸਿੰਘ ਮਾਨ ਇੱਥੇ ਦੋ ਵਾਰ ਚੋਣ ਜਿੱਤਦੇ ਰਹੇ ਸਨ ਪਰ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਦੱਸ ਦੇਈਏ ਕਿ ਸੰਗਰੂਰ ਸੀਟ ਹਾਰਨ ਨਾਲ ਆਮ ਆਦਮੀ ਪਾਰਟੀ ਦਾ ਲੋਕ ਸਭਾ ਵਿੱਚ ਕੋਈ ਵੀ ਸੰਸਦ ਮੈਂਬਰ ਨਹੀਂ ਬਚਿਆ ਹੈ।
ਸੰਗਰੂਰ ਲੋਕ ਸਭਾ ਹਲਕੇ ਦੇ ਵੋਟਰ
ਸੰਗਰੂਰ ਲੋਕ ਸਭਾ ਹਲਕੇ ਵਿੱਚ 15,69,240 ਵੋਟਰ ਹਨ, ਜਿਨ੍ਹਾਂ ਵਿੱਚੋਂ 8,30,056 ਪੁਰਸ਼ ਅਤੇ 7,39,140 ਔਰਤਾਂ ਹਨ। ਇਸ ਤੋਂ ਇਲਾਵਾ 44 ਟਰਾਂਸਜੈਂਡਰ ਹਨ। ਇਸ ਲੋਕ ਸਭਾ ਸੀਟ ਤੋਂ ਕੁੱਲ 16 ਉਮੀਦਵਾਰ ਮੈਦਾਨ ਵਿਚ ਸਨ, ਜਿਨ੍ਹਾਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ। ਇਸ ਵਾਰ 15 ਲੱਖ ਵੋਟਰਾਂ ਵਿਚੋਂ ਮਹਿਜ 7 ਲੱਖ ਦੇ ਕਰੀਬ ਵੋਟਰਾਂ ਨੇ ਹੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਅਤੇ ਸੰਗਰੂਰ ਜ਼ਿਮਨੀ ਚੋਣਾਂ ਵਿਚ 43 ਪ੍ਰਤੀਸ਼ਤ ਵੋਟਿੰਗ ਹੀ ਹੋਈ।
ਸੰਗਰੂਰ 'ਚ ਰਹੀ ਕਾਂਟੇ ਦੀ ਟੱਕਰ
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀ ਆਮ ਆਦਮੀ ਪਾਰਟੀ ‘ਤੇ ਆਪਣੀ ਜਿੱਤ ਦੁਹਰਾਉਣ ਦਾ ਦਬਾਅ ਸੀ। ਇਸ ਸੀਟ ਤੋਂ ‘ਆਪ’ ਨੇ ਪਾਰਟੀ ਦੇ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਨੇ ਧੂਰੀ ਦੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਭਾਜਪਾ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ।
ਸਾਖ ਦਾਅ 'ਤੇ ਆਮ ਆਦਮੀ ਪਾਰਟੀ ਦੀ ਸਾਖ
ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਸੂਬੇ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ 'ਤੇ ਕਈ ਗੰਭੀਰ ਦੋਸ਼ ਲਗਾਏ ਹਨ। ਅਜਿਹੇ ਵਿੱਚ ਸੰਗਰੂਰ ਸੀਟ ਜਿੱਤਣਾ ਵੀ ਆਮ ਆਦਮੀ ਪਾਰਟੀ (ਆਪ) ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਚਰਚਾਵਾਂ ਨਿਕਲ ਕੇ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ 'ਆਪ' ਦੇ ਗੜ ਵਾਲੀ ਇਹ ਸੀਟ ਸਿੱਧੂ ਮੂਸੇਵਾਲਾ ਕਤਲ ਕਾਂਡ ਕਾਰਨ ਉਹਨਾਂ ਦੇ ਹੱਥੋਂ ਖੁੱਸ ਗਈ।ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਹੀ ਆਪ ਦੀ ਸਾਖ ਦਾਅ 'ਤੇ ਲੱਗੀ।
ਕੌਣ ਹਨ ਸੰਗਰੂਰ ਦੇ ਨਵੇਂ ਸਾਂਸਦ ਸਿਮਰਨਜੀਤ ਸਿੰਘ ਮਾਨ
ਸੰਗਰੂਰ ਤੋਂ ਪਾਰਲੀਮੈਂਟ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਆਈ. ਪੀ. ਐਸ. ਅਧਿਕਾਰੀ ਵੀ ਰਹਿ ਚੁੱਕੇ ਹਨ, ਉਹ 1989 ਵਿਚ ਤਰਨਤਾਰਨ ਅਤੇ 1999 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ 6 ਵਾਰ ਲੋਕ ਸਭਾ ਚੋਣ ਲੜ ਚੁੱਕੇ ਹਨ। ਇਹ ਉਨ੍ਹਾਂ ਦੀ ਸੱਤਵੀਂ ਲੋਕ ਸਭਾ ਚੋਣ ਹੈ ਜਿਸ ਵਿਚ ਉਹਨਾਂ ਨੇ ਜ਼ਿਮਨੀ ਚੋਣਾਂ ਅੰਦਰ ਜਿੱਤ ਦਰਜ ਕਰਵਾਈ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਵੀ ਚੋਣ ਮੈਦਾਨ ਵਿਚ ਸਨ ਜਿਸ ਵਿੱਚ ਉਹ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਤੋਂ 6043 ਵੋਟਾਂ ਨਾਲ ਹਾਰ ਗਏ ਸਨ। ਸਿਮਰਨਜੀਤ ਸਿੰਘ ਮਾਨ ਨੇ 1966 ਵਿਚ ਕੇਂਦਰੀ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕੀਤੀ ਅਤੇ 1967 ਵਿਚ ਭਾਰਤੀ ਪੁਲਿਸ ਸੇਵਾ ਵਿਚ ਸ਼ਾਮਲ ਹੋਏ। ਉਹਨਾਂ ਨੇ ਪੰਜਾਬ ਪੁਲਿਸ ਵਿਚ ਵੱਖ-ਵੱਖ ਅਹੁੱਦਿਆਂ 'ਤੇ ਸੇਵਾਵਾਂ ਦਿੱਤੀਆਂ। ਸਾਕਾ ਨੀਲਾ ਤਾਰਾ ਦੇ ਵਿਰੋਧ ਵਿਚ ਮਾਨ ਨੇ 18 ਜੂਨ 1984 ਨੂੰ ਭਾਰਤੀ ਪੁਲਿਸ ਸੇਵਾ ਤੋਂ ਅਸਤੀਫਾ ਦੇ ਦਿੱਤਾ।
WATCH LIVE TV