Manpreet Badal News: ਮਨਪ੍ਰੀਤ ਬਾਦਲ ਨੂੰ ਨਹੀਂ ਮਿਲੀ ਰਾਹਤ; ਬਠਿੰਡਾ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਿਜ
Advertisement
Article Detail0/zeephh/zeephh1900316

Manpreet Badal News: ਮਨਪ੍ਰੀਤ ਬਾਦਲ ਨੂੰ ਨਹੀਂ ਮਿਲੀ ਰਾਹਤ; ਬਠਿੰਡਾ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਿਜ

Manpreet Badal News:  ਵਿਵਾਦਤ ਪਲਾਟ ਦੀ ਖ਼ਰੀਦੋ-ਫ਼ਰੋਖਤ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ।

Manpreet Badal News: ਮਨਪ੍ਰੀਤ ਬਾਦਲ ਨੂੰ ਨਹੀਂ ਮਿਲੀ ਰਾਹਤ; ਬਠਿੰਡਾ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖ਼ਾਰਿਜ

Manpreet Badal News: ਵਿਵਾਦਤ ਪਲਾਟ ਦੀ ਖ਼ਰੀਦੋ-ਫ਼ਰੋਖਤ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ। ਵਿਵਾਦਤ ਪਲਾਟ ਨੂੰ ਲੈ ਕੇ ਬਠਿੰਡਾ ਅਦਾਲਤ 'ਚ ਮਨਪ੍ਰੀਤ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ। ਮਨਪ੍ਰੀਤ ਬਾਦਲ ਹੁਣ ਹਾਈਕੋਰਟ ਦਾ ਰੁਖ ਕਰਨਗੇ। ਮ

ਨਪ੍ਰੀਤ ਬਾਦਲ ਦੇ ਵਕੀਲ ਨੇ ਕਿਹਾ ਕਿ ਜੋ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਉਹ ਰੱਦ ਹੋ ਗਈ ਹੈ, ਜਿਸ ਕਾਰਨ ਉਹ ਹੁਣ ਹਾਈਕੋਰਟ ਦੇ ਸੀਨੀਅਰ ਵਕੀਲਾਂ ਨਾਲ ਗੱਲਬਾਤ ਕਰ ਰਹੇ ਹਨ। ਮਨਪ੍ਰੀਤ ਬਾਦਲ ਦੇ ਵਕੀਲ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੁਪਰੀਮ ਕੋਰਟ ਦਾ ਰੁਖ ਵੀ ਕੀਤਾ ਜਾਵੇਗਾ। ਦੋਸ਼ੀ ਅਮਨਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ 13 ਅਕਤੂਬਰ ਨੂੰ ਸੁਣਵਾਈ ਹੋਵੇਗੀ। ਮਨਪ੍ਰੀਤ ਬਾਦਲ ਵੱਲੋਂ ਐਡਵੋਕੇਟ ਸੁਖਦੀਪ ਸਿੰਘ ਭਿੰਡਰ ਅਤੇ ਸਰਤੇਜ ਨਰੂਲਾ ਅਦਾਲਤ ਵਿੱਚ ਪੇਸ਼ ਹੋਏ।

ਸਭ ਤੋਂ ਪਹਿਲਾਂ ਵਕੀਲ ਭਿੰਡਰ ਨੇ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਦਾਲਤ ਮਨਪ੍ਰੀਤ ਬਾਦਲ ਨੂੰ ਸ਼ਰਤੀਆ ਜ਼ਮਾਨਤ ਦਿੰਦੀ ਹੈ ਤਾਂ ਉਹ ਅਦਾਲਤ ਕੋਲ 32.5 ਲੱਖ ਰੁਪਏ ਦੀ ਫਿਕਸਡ ਡਿਪਾਜ਼ਿਟ (ਐੱਫ. ਡੀ.) ਜਮ੍ਹਾ ਕਰਵਾ ਸਕਦੇ ਹਨ ਪਰ ਅਦਾਲਤ ਨੇ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ। ਮਨਪ੍ਰੀਤ ਦੇ ਦੂਜੇ ਵਕੀਲ ਸਰਤੇਜ ਨਰੂਲਾ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪਲਾਟ ਨਿਯਮਾਂ ਅਤੇ ਕਾਨੂੰਨ ਅਨੁਸਾਰ ਖਰੀਦੇ ਗਏ ਸਨ। ਬਠਿੰਡਾ ਵਿਕਾਸ ਅਥਾਰਟੀ (ਬੀਡੀਏ) ਨੇ ਪਹਿਲਾਂ ਇਨ੍ਹਾਂ ਪਲਾਟਾਂ ਨੂੰ ਕਮਰਸ਼ੀਅਲ ਤੋਂ ਰਿਹਾਇਸ਼ੀ ਵਿੱਚ ਤਬਦੀਲ ਕੀਤਾ।

ਇਹ ਵੀ ਪੜ੍ਹੋ : SGPC Election News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ

ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਸੀ। ਇਸ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਦੇ ਵਕੀਲ ਨੇ ਦੁਬਾਰਾ ਅਗਾਊਂ ਜ਼ਮਾਨਤ ਅਰਜ਼ੀ ਲਗਾਈ ਸੀ।

ਇਹ ਵੀ ਪੜ੍ਹੋ : India-Canada News: ਭਾਰਤ-ਕੈਨੇਡਾ ਤਲਖ਼ੀਆਂ ਵਿਚਾਲੇ ਜਸਟਿਨ ਟਰੂਡੋ ਦਾ ਬਿਆਨ, ਕਿਹਾ "ਅਸੀਂ ਮਾਮਲੇ ਨੂੰ ਅੱਗੇ ਵਧਾਉਣੁ ਦੀ ਕੋਸ਼ਿਸ਼ ਨਹੀਂ ਕਰ ਰਹੇ"

Trending news