Mansa Accident: ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾ ਗ੍ਰਸਤ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ
Advertisement
Article Detail0/zeephh/zeephh2311663

Mansa Accident: ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾ ਗ੍ਰਸਤ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ

Mansa Accident: ਦੇਰ ਰਾਤ ਤੇਜ਼ ਰਫਤਾਰ ਕਾਰ ਹਾਦਸਾ ਗ੍ਰਸਤ ਹੋ ਗਈ। ਦੋ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ ਹੈ।

 

Mansa Accident: ਦੇਰ ਰਾਤ ਤੇਜ਼ ਰਫਤਾਰ ਕਾਰ ਹੋਈ ਹਾਦਸਾ ਗ੍ਰਸਤ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ

Mansa Accident (ਕੁਲਦੀਪ ਧਾਲੀਵਾਲ ਦੀ ਰਿਪੋਰਟ): ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਆਏ ਦਿਨ ਸੜਕ ਹਾਦਸਿਆਂ ਵਿੱਚ ਇਜਾਫਾ ਹੋ ਰਿਹਾ ਹੈ। ਇਸ ਦੌਰਾਨ ਤਾਜਾ ਮਾਮਲਾ ਪੰਜਾਬ ਦੇ ਮਾਨਸਾ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ ਰਫਤਾਰ ਕਾਰ ਦੇ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਉੱਤੇ ਮੌਤ ਹੋ ਗਈ। ਸਥਾਨਕ ਲੋਕਾਂ ਨੇ ਮੌਕੇ ਉੱਤੇ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾ ਦਿੱਤਾ ਹੈ। 

ਮਾਨਸਾ ਜ਼ਿਲ੍ਹੇ ਦੇ ਪਿੰਡ ਵਰੇ ਵਿਖੇ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਤੇਜ਼ ਰਫਤਾਰ ਕਾਰ ਦੇ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਸਥਾਨਕ ਲੋਕਾਂ ਨੇ ਮੌਕੇ ਤੇ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾ ਦਿੱਤਾ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਵਰੇ ਵਿਖੇ ਸੜਕ ਉੱਤੇ ਇੱਕ ਤੇਜ਼ ਰਫਤਾਰ ਕਾਰ ਆ ਰਹੀ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮਾਨਸੂਨ ਜਲਦ ਹੋਵੇਗੀ ਦਾਖਲ! ਅੱਜ ਮੀਂਹ ਦਾ ਯੈਲੋ ਅਲਰਟ

ਇੱਕ ਤੇਜ਼ ਰਫਤਾਰ ਕਾਰ ਅਚਾਨਕ ਹੀ ਪੁਲੀ ਦੇ ਵਿੱਚ ਵੱਜਣ ਕਾਰਨ ਇੱਕ ਘਰ ਦੇ ਵਿੱਚ ਵੱਜ ਕੇ ਪਲਟ ਗਈ ਜਿਸ ਦੇ ਵਿੱਚ ਸਵਾਰ ਨੌਜਵਾਨ ਮਣੀ ਸਿੰਘ ਪਿੰਡ ਅੱਕਾਂਵਾਲੀ ਤੇ ਜੋਤੀ ਸਿੰਘ ਮਾਨਸਾ ਦੀ ਮੌਕੇ 'ਤੇ ਮੌਤ ਹੋ ਗਈ ਸਥਾਨਕ ਲੋਕਾਂ ਨੇ ਦੱਸਿਆ ਕਿ ਦੇਰ ਰਾਤ ਕਰੀਬ 10:30ੇ ਵਜੇ ਇਹ ਕਾਰ ਤੇਜ਼ ਰਫਤਾਰ ਹੋਣ ਦੇ ਚਲਦਿਆਂ ਪੁਲੀ ਦੇ ਵਿੱਚ ਵੱਜਣ ਕਾਰਨ ਪਲਟ ਕੇ ਇੱਕ ਘਰ ਦੇ ਵਿੱਚ ਆ ਵੱਜੀ ਜਿਸ ਦੇ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾ ਕੇ ਇਹਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਪਹੁੰਚਾ ਦਿੱਤਾ ਹੈ।

ਇਹ ਵੀ ਪੜ੍ਹੋ: IND vs ENG Semi Final Highlights: ਭਾਰਤੀ ਟੀਮ ਨੇ ਸੈਮੀਫਾਈਨਲ 'ਚ ਇੰਗਲੈਂਡ ਨੂੰ ਹਰਾਇਆ,  10 ਸਾਲ ਬਾਅਦ ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਪਹੁੰਚਿਆ ਭਾਰਤ

Trending news