Mansa News: ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਵਰਕਰਾਂ ਅਤੇ ਸਾਬਕਾ ਪੰਚਾਇਤ ਦੀ ਬਿਕਰਮ ਸਿੰਘ ਮੋਫਰ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਕਾਂਗਰਸ ਪਾਰਟੀ ਦੇ ਵਿੱਚ ਸਮੂਲੀਅਤ ਕਰਵਾਈ।
Trending Photos
Mansa News: ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਖੁਰਦ ਦੀ ਸਾਬਕਾ ਪੰਚਾਇਤ ਅਤੇ 300 ਦੇ ਕਰੀਬ ਵਰਕਰ ਅਕਾਲੀ ਦਲ ਅਤੇ ਆਪ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਹਨ। ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਆਏ ਵਰਕਰਾਂ ਅਤੇ ਸਾਬਕਾ ਪੰਚਾਇਤ ਦੀ ਬਿਕਰਮ ਸਿੰਘ ਮੋਫਰ ਅਤੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਕਾਂਗਰਸ ਪਾਰਟੀ ਦੇ ਵਿੱਚ ਸਮੂਲੀਅਤ ਕਰਵਾਈ।
ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸਰਦੂਲਗੜ੍ਹ ਹਲਕੇ ਦੇ ਵਰਕਰ ਹਰ ਰੋਜ਼ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਿੰਡ ਨੰਗਲ ਖੁਰਦ ਦੀ ਸਾਬਕਾ ਪੰਚਾਇਤ ਦੇ ਦੋ ਸਾਬਕਾ ਸਰਪੰਚਾਂ ਅਤੇ ਪੰਚਾਂ ਸਮੇਤ ਲਗਭਗ 300 ਵਰਕਰ ਬਿਕਰਮ ਸਿੰਘ ਮੋਫਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸੱਤਾਧਾਰੀ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਜਾਣੂ ਹੋ ਚੁੱਕੇ ਹਨ ਅਤੇ ਪੰਜਾਬ ਦਾ ਹਰ ਵਰਗ ਅੱਜ ਦੁਖੀ ਹੈ ਜਿਸ ਕਾਰਨ ਉਹ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਪਿੰਡ ਨੰਗਲ ਖੁਰਦ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਦੀ ਬਹੁਤ ਚਰਚਾ ਹੈ ਅਤੇ ਗੈਂਗਸਟਰਵਾਦ ਵਧਿਆ ਹੈ। ਪਰ ਪੰਜਾਬ ਦੀ ਮੌਜੂਦਾ ਸਰਕਾਰ ਇਨ੍ਹਾਂ ਨੂੰ ਰੋਕਣ ਵਿੱਚ ਅਸਫਲ ਜਾਪਦੀ ਹੈ, ਜਿਸ ਕਾਰਨ ਹਰ ਕੋਈ ਕਾਂਗਰਸ ਪਾਰਟੀ ਨੂੰ ਆਪਣੇ ਪੰਜਾਬ ਦਾ ਭਵਿੱਖ ਸਮਝ ਰਿਹਾ ਹੈ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਦੂਲਗੜ੍ਹ ਹਲਕੇ ਤੋਂ ਹੋਰ ਵੀ ਲੋਕ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਸਾਬਕਾ ਸਰਪੰਚ ਤੇਜਿੰਦਰ ਸਿੰਘ ਨੇ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਮੋਫਰ ਪਰਿਵਾਰ ਦੇ ਕੰਮ ਤੋਂ ਖੁਸ਼ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।