ਸ਼ਹੀਦ ਜਵਾਨ ਮਲਕੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ ਅੰਤਿਮ ਸਸਕਾਰ
Advertisement
Article Detail0/zeephh/zeephh2618191

ਸ਼ਹੀਦ ਜਵਾਨ ਮਲਕੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ ਅੰਤਿਮ ਸਸਕਾਰ

Gurdaspur News: ਜੰਮੂ ਕਸ਼ਮੀਰ ਦੇ ਉਧਮਪੁਰ ਦੇ ਵਿੱਚ ਫੌਜ ਦੀ ਨੌਕਰੀ ਕਰਦਾ ਸੀ ਅਤੇ ਪੈਟਰੋਲਿੰਗ ਦੌਰਾਨ ਜਵਾਨ ਦੀ ਗੱਡੀ ਖੱਡ ਵਿੱਚ ਡਿੱਗਣ ਕਾਰਨ ਹਾਦਸਾ ਗ੍ਰਸਤ ਹੋ ਗਈ ਅਤੇ ਫੌਜ ਦਾ ਜਵਾਨ ਸ਼ਹੀਦ ਹੋ ਗਿਆ ਹੈ। 

ਸ਼ਹੀਦ ਜਵਾਨ ਮਲਕੀਤ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਕੀਤਾ ਗਿਆ ਅੰਤਿਮ ਸਸਕਾਰ

Gurdaspur News(ਅਵਤਾਰ ਸਿੰਘ): ਜੰਮੂ ਦੇ ਊਧਮਪੁਰ ਵਿਖੇ ਪੈਟਰੋਲਿੰਗ ਦੌਰਾਨ ਸ਼ਹੀਦ ਹੋਏ ਸੈਨਾ ਦੇ ਹੌਲਦਾਰ ਕਲਾਨੌਰ ਦੇ ਰਹਿਣ ਵਾਲੇ 31 ਸਾਲਾ ਮਲਕੀਤ ਸਿੰਘ ਦਾ ਸਸਕਾਰ ਪੂਰੇ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਜੱਦੀ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਇਸ ਦੌਰਾਨ ਹਰ ਅੱਖ ਨਮ ਸੀ ਅਤੇ ਕਲਾਨੌਰ ਇਲਾਕੇ ਦੇ ਕਿਸਾਨਾਂ ਨੇ ਆਪਣਾ ਟਰੈਕਟਰ ਮਾਰਚ ਵੀ ਰੱਦ ਕਰ ਦਿੱਤਾ। ਉੱਥੇ ਹੀ ਸ਼ਹਿਰ ਦੇ ਦੁਕਾਨਦਾਰਾਂ ਨੇ ਸ਼ਹੀਦ ਦੀ ਸ਼ਹਾਦਤ ਦੇ ਸਨਮਾਨ ਵਿਚ ਦੁਕਾਨਾਂ ਵੀ ਬੰਦ ਰੱਖੀਆਂ।

ਸ਼ਹੀਦ ਮਲਕੀਤ ਸਿੰਘ ਦੇ ਮਮੇਰੇ ਭਰਾ ਪ੍ਰਦੀਪ ਸਿੰਘ ਨੇ ਦੱਸਿਆ ਕਿ ਸ਼ਹੀਦ ਮਲਕੀਤ ਸਿੰਘ ਦੇ ਪਿਤਾ ਦੀ ਮੌਤ ਜਦੋਂ ਹੋਈ ਸੀ ਉਹ ਬਿਲਕੁਲ ਬੱਚੇ ਸੀ। ਉਨ੍ਹਾਂ ਦੀ ਮਾਂ ਨੇ ਬਹੁਤ ਮਿਹਨਤ ਕਰਕੇ ਦੋਵਾਂ ਭਰਾਵਾਂ ਨੂੰ ਪਾਲਿਆ ਅਤੇ ਫ਼ੌਜ ਵਿਚ ਭਰਤੀ ਕਰਵਾਇਆ ਤੇ ਅੱਜ ਮਲਕੀਤ ਸਿੰਘ ਨੇ ਦੇਸ਼ ਦੀ ਖਾਤਰ ਸ਼ਹਾਦਤ ਹਾਸਲ ਕਰ ਲਈ। ਉਨ੍ਹਾਂ ਮੰਗ ਕੀਤੀ ਕਿ ਸ਼ਹੀਦ ਦੀ ਪਤਨੀ ਨੂੰ ਕੋਈ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂ ਜੋ ਆਪਣੀ ਬੱਚੀ ਦਾ ਭਵਿੱਖ ਸੰਵਾਰ ਸਕੇ।

ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ, ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਸਵਾਲ

 

ਸਸਕਾਰ ਵਿਚ ਪਹੁੰਚੇ ਕਿਸਾਨ ਆਗੂ ਹਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਪੂਰੇ ਭਾਰਤ ਵਿਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ ਪਰ ਸ਼ਹੀਦ ਮਲਕੀਤ ਸਿੰਘ ਦੀ ਸ਼ਹਾਦਤ ਕਾਰਨ ਕਲਾਨੌਰ ਵਿਖੇ ਟਰੈਕਟਰ ਮਾਰਚ ਰੱਦ ਕਰ ਦਿੱਤਾ ਗਿਆ ਹੈ ,ਉੱਥੇ ਹੀ ਦੁਕਾਨਦਾਰਾਂ ਨੇ ਵੀ ਦੁਕਾਨਾਂ ਬੰਦ ਰੱਖੀਆਂ ਹਨ ਪਰ ਖੇਦ ਇਸ ਗੱਲ ਹੈ ਕਿ ਕੋਈ ਸਰਕਾਰੀ ਨੁਮਾਇੰਦਾ ਸ਼ਹੀਦ ਦੇ ਸਸਕਾਰ ਤੇ ਨਹੀਂ ਪਹੁੰਚਿਆ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

 

Trending news