Kisan Andolan: ਕਿਸਾਨ ਜਥੇਬੰਦੀਆਂ ਇਕਜੁੱਟ; ਸੰਯੁਕਤ ਕਿਸਾਨ ਮੋਰਚੇ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ
Advertisement
Article Detail0/zeephh/zeephh2599485

Kisan Andolan: ਕਿਸਾਨ ਜਥੇਬੰਦੀਆਂ ਇਕਜੁੱਟ; ਸੰਯੁਕਤ ਕਿਸਾਨ ਮੋਰਚੇ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ

Kisan Andolan:  ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ਦੌਰਾਨ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। 

Kisan Andolan: ਕਿਸਾਨ ਜਥੇਬੰਦੀਆਂ ਇਕਜੁੱਟ; ਸੰਯੁਕਤ ਕਿਸਾਨ ਮੋਰਚੇ ਤੇ ਕਿਸਾਨ ਮਜ਼ਦੂਰ ਮੋਰਚੇ ਦੀ ਸੁਖਾਵੇਂ ਮਾਹੌਲ 'ਚ ਹੋਈ ਮੀਟਿੰਗ

Kisan Andolan: ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਖਨੌਰੀ ਬਾਰਡਰ ਵਿਖੇ ਮਰਨ ਵਰਤ ਦੌਰਾਨ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ। ਅੱਜ ਪਾਤੜਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਮੀਟਿੰਗ ਹੋਈ। ਇਹ ਮੀਟਿੰਗ ਸਵੇਰੇ 11.30 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ਼ੁਰੂ ਹੋਈ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਦੱਸਿਆ ਕਿ 18 ਜਨਵਰੀ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅੱਜ ਤੋਂ ਬਾਅਦ ਕੋਈ ਵੀ ਕਿਸਾਨ ਧੜਾ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਨਹੀਂ ਕਰੇਗਾ। 18 ਜਨਵਰੀ ਨੂੰ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ। ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੇ ਮੁੱਦੇ 'ਤੇ 18 ਜਨਵਰੀ ਨੂੰ ਫੈਸਲਾ ਲਿਆ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਦੋਵੇਂ ਧੜਿਆਂ ਦੀ ਸਿਆਸੀ ਅਤੇ ਗੈਰ-ਸਿਆਸੀ ਸਮੇਤ ਹੋਰ ਕਿਸਾਨ ਆਗੂਆਂ ਦੀ ਮੀਟਿੰਗ ਵਿਚ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਜੋ ਵੀ ਕਿਸਾਨ ਜਥੇਬੰਦੀ ਦਾ ਆਗੂ ਹੋਵੇ ਇਕ ਦੂਜੇ ਖਿਲਾਫ਼ ਕੁਝ ਨਹੀਂ ਕਹੇਗਾ। 

ਪਾਤੜਾਂ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰਵਿੰਦਰ ਸਿੰਘ ਪਟਿਆਲਾ, ਬਲਵੀਰ ਸਿੰਘ ਰਾਜੇਵਾਲ ,ਮਨਜੀਤ ਸਿੰਘ ਧਨੇਰ, ਡਾਕਟਰ ਦਰਸ਼ਨ ਪਾਲ ਅਤੇ ਗੈਰ ਰਾਜਨੀਤਿਕ ਮੋਰਚੇ ਵੱਲੋਂ ਯੁੱਧਵੀਰ ਸਿੰਘ, ਅਭਿਮਨਿਓ ਕੁਹਾੜ, ਸਰਵਣ ਸਿੰਘ ਪੰਧੇਰ ਇੰਦਰਜੀਤ ਸਿੰਘ, ਲਖਵਿੰਦਰ ਸਿੰਘ ਔਲਖ ,ਸੁਖਜਿੰਦਰ ਸਿੰਘ ਹਰਦੋ ਝੰਡੇ, ਸਮੇਤ ਵੱਖ-ਵੱਖ ਆਗੂ ਪਾਤੜਾਂ ਵਿਖੇ ਪਹੁੰਚ ਕੇ ਇਹ ਅਹਿਮ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪ ਰੇਖਾ ਸਬੰਧੀ ਵਿਚਾਰ ਕੀਤੇ।

ਇਹ ਵੀ ਪੜ੍ਹੋ : Ludhiana News: ਛੱਤ ਉਤੇ ਪਤੰਗਬਾਜ਼ੀ ਦੇਖ ਰਹੀ ਬੱਚੀ ਦੇ ਸਿਰ 'ਚ ਫਸੀ ਗੋਲ਼ੀ; ਅਚਾਨਕ ਵਹਿਣ ਲੱਗਾ ਖ਼ੂਨ

ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਨੂੰ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨ ਲੱਗਾ ਹੈ, ਜੋ ਚਿੰਤਾਜਨਕ ਸਥਿਤੀ ਹੈ।

ਇਹ ਵੀ ਪੜ੍ਹੋ : Jalandhar News: ਚਾਇਨਾ ਡੋਰ ਨਾਲ ਜ਼ਖ਼ਮੀ ਨੇ ਤੋੜਿਆ ਦਮ; ਜਾਨਲੇਵਾ ਧਾਗੇ ਕਾਰਨ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

 

 

Trending news