ਧਰਮ ਪਰਿਵਰਤਨ ਮਾਮਲੇ ‘ਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ SGPC ‘ਤੇ ਇਲਜ਼ਾਮ
Advertisement
Article Detail0/zeephh/zeephh1328242

ਧਰਮ ਪਰਿਵਰਤਨ ਮਾਮਲੇ ‘ਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ SGPC ‘ਤੇ ਇਲਜ਼ਾਮ

ਪੰਜਾਬ ‘ਚ ਧਰਮ ਪਰਿਵਰਤਨ ਲਈ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਚਾਰ ਤੇ ਪ੍ਰਸਾਰ ਛੱਡ ਕੇ ਪੈਸਾ ਇਕੱਠਾ ਕਰਨ ‘ਚ ਲੱਗੀ ਹੋਈ ਹੈ।

ਧਰਮ ਪਰਿਵਰਤਨ ਮਾਮਲੇ ‘ਚ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਦਾ SGPC ‘ਤੇ ਇਲਜ਼ਾਮ

ਚੰਡੀਗੜ੍ਹ- ਪੰਜਾਬ ‘ਚ ਧਰਮ ਪਰਿਵਰਤਨ ਨੂੰ ਲੈ ਕੇ ਮਸਲਾ ਗਰਮਾਉਂਦਾ ਜਾ ਰਿਹਾ ਹੈ। ਈਸਾਈ ਮਿਸ਼ਨਰੀਆਂ ਵੱਲੋਂ ਧਰਮ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਪ੍ਰੋਗਰਾਮ ਕਰਵਾ ਕੇ ਲੋਕਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਧਰਮ ਪਰਿਵਰਤਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਕੀ ਕਿਹਾ ਰਵਨੀਤ ਬਿੱਟੂ ਨੇ?

ਮਾਝੇ ਦੇ ਕਈ ਇਲਾਕਿਆਂ ‘ਚ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆਉਣ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਨੇ ਸ਼੍ਰੋਮਣੀ ਕਮੇਟੀ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੇਵਲ ਗੁਰਦੁਆਰਿਆਂ ਦਾ ਪੈਸਾਂ ਸਾਂਭਣ ਤੱਕ ਸੀਮਿਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰ ਅਤੇ ਪ੍ਰਸਾਰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਸਥਾਵਾਂ ਦੀ ਕਮੀ ਤੇ ਨਲਾਇਕੀ ਕਾਰਨ ਲੋਕ ਧਰਮ ਪਰਿਵਰਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਪਰਦਾਵਾਂ, ਸੰਤ ਮਹਾਪੁਰਸ਼ਾਂ ਤੇ ਸ਼੍ਰੋਮਣੀ ਕਮੇਟੀ ਨੂੰ ਰਲ ਕੇ ਧਰਮ ਪ੍ਰਚਾਰ ਦਾ ਕੰਮ ਕਰਨਾ ਚਾਹੀਦਾ ਹੈ।

WATCH LIVE TV

Trending news