ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ- ਕਿਸਾਨਾਂ ਦਾ ਪਿਆ ਸਰਕਾਰ ਨਾਲ ਪੇਚਾ
Advertisement

ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ- ਕਿਸਾਨਾਂ ਦਾ ਪਿਆ ਸਰਕਾਰ ਨਾਲ ਪੇਚਾ

ਮਾਨਸਾ ਦੀ ਅਨਾਜ ਮੰਡੀ ਵਿਚ ਮੂੰਗੀ ਦੀ ਫ਼ਸਲ ਲੈ ਕੇ ਆਏ ਕਿਸਾਨ ਰੂਪ ਸਿੰਘ, ਗਗਨਦੀਪ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਹਿਲਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਐਮ.ਐਸ.ਪੀ. ਪਰ ਮੂੰਗੀ ਖਰੀਦਣ ਦੀ ਗੱਲ ਚੱਲ ਰਹੀ ਸੀ ਪਰ ਹੁਣ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। 

ਮੂੰਗੀ ਦੀ ਫ਼ਸਲ 'ਤੇ ਘੱਟੋ-ਘੱਟ ਸਮਰਥਨ ਮੁੱਲ- ਕਿਸਾਨਾਂ ਦਾ ਪਿਆ ਸਰਕਾਰ ਨਾਲ ਪੇਚਾ

ਵਿਨੋਦ ਗੋਇਲ/ਮਾਨਸਾ: ਪੰਜਾਬ ਸਰਕਾਰ ਨੇ ਕਿਸਾਨਾਂ ਤੋਂ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਫ਼ਸਲ ਖਰੀਦਣ ਦਾ ਐਲਾਨ ਕੀਤਾ ਤਾਂ ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਸਭ ਤੋਂ ਵੱਧ 25 ਹਜ਼ਾਰ ਏਕੜ ਰਕਬੇ ਵਿੱਚ ਮੂੰਗੀ ਦੀ ਫ਼ਸਲ ਬੀਜੀ ਸੀ। ਹੁਣ ਮੰਡੀਆਂ ਵਿੱਚ ਮੂੰਗੀ ਦੀ ਫ਼ਸਲ ਲਿਆਉਣ ਵਾਲੇ ਕਿਸਾਨ ਪਰੇਸ਼ਾਨ ਹੋ ਰਹੇ ਹਨ ਕਿਉਂਕਿ ਕਿਸਾਨਾਂ ਨੂੰ ਮੰਡੀ ਵਿਚ ਮੂੰਗੀ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲ ਰਿਹਾ। ਸਗੋਂ ਨਿੱਜੀ ਵਪਾਰੀ ਆਪਣੀ ਮਨਮਰਜ਼ੀ ਨਾਲ ਮੂੰਗੀ ਦੀ ਫ਼ਸਲ ਖ਼ਰੀਦ ਰਹੇ ਹਨ। ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 722 ਕੁਇੰਟਲ ਮੂੰਗੀ ਦੀ ਫ਼ਸਲ ਵਿੱਚੋਂ ਨਿੱਜੀ ਖ਼ਰੀਦਦਾਰਾਂ ਨੇ 635 ਕੁਇੰਟਲ ਅਤੇ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਨੇ ਸਿਰਫ਼ 87 ਕੁਇੰਟਲ ਮੂੰਗੀ ਦੀ ਖ਼ਰੀਦ ਕੀਤੀ ਹੈ।

 

ਮਾਨਸਾ ਦੀ ਅਨਾਜ ਮੰਡੀ ਵਿਚ ਮੂੰਗੀ ਦੀ ਫ਼ਸਲ ਲੈ ਕੇ ਆਏ ਕਿਸਾਨ ਰੂਪ ਸਿੰਘ, ਗਗਨਦੀਪ ਸਿੰਘ ਅਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਪਹਿਲਾਂ ਸਰਕਾਰ ਵੱਲੋਂ ਕਿਸਾਨਾਂ ਨੂੰ ਐਮ.ਐਸ.ਪੀ. ਪਰ ਮੂੰਗੀ ਖਰੀਦਣ ਦੀ ਗੱਲ ਚੱਲ ਰਹੀ ਸੀ ਪਰ ਹੁਣ ਸਾਡੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੂੰਗੀ ਦੀ ਸਰਕਾਰੀ ਖਰੀਦ ’ਤੇ ਲਾਈ ਗਈ ਸ਼ਰਤ ਕਾਰਨ ਕਿਸਾਨ ਆਪਣੀ ਫਸਲ ਪ੍ਰਾਈਵੇਟ ਖਰੀਦਦਾਰਾਂ ਨੂੰ ਵੇਚਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਨੇ ਮੂੰਗੀ ਦੀ ਖਰੀਦ ’ਤੇ ਕੋਈ ਰੋਕ ਨਹੀਂ ਲਾਈ ਕਿਉਂਕਿ ਉਸ ਸਮੇਂ ਸਰਕਾਰ ਨੇ ਵੋਟਾਂ ਲੈਣੀਆਂ ਸਨ ਜਦਕਿ ਹੁਣ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਹਟ ਗਈ ਹੈ।

 

ਖਰੀਦ ਏਜੰਸੀ ਮਾਰਕਫੈੱਡ ਵੱਲੋਂ ਮੂੰਗੀ ਦੀ ਖਰੀਦ ਲਈ ਮਾਨਸਾ ਮੰਡੀ ਵਿੱਚ ਤਾਇਨਾਤ ਸਹਾਇਕ ਫੀਲਡ ਅਫਸਰ ਕੁਲਜੀਤ ਪਾਲ ਸਿੰਘ ਨੇ ਦੱਸਿਆ ਕਿ ਕਿਸਾਨ ਗਿੱਲੀ ਮੂੰਗੀ ਦੀ ਫਸਲ ਮੰਡੀਆਂ ਵਿਚ ਲੈ ਕੇ ਆ ਰਹੇ ਹਨ, ਜੋ ਕਿ ਸਰਕਾਰੀ ਮਾਪਦੰਡਾਂ ’ਤੇ ਖਰਾ ਨਹੀਂ ਉਤਰ ਰਿਹਾ। ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਵਿੱਚ ਨਮੀ ਦੀ ਮਾਤਰਾ 12 ਫ਼ੀਸਦੀ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਗੁਣਵੱਤਾ ਵੀ ਸਰਕਾਰੀ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਕਿਸਾਨਾਂ ਦੀ ਜ਼ਮੀਨ ਦੀ ਗਿਰਦਾਵਰੀ ਨਾ ਹੋਣ ਕਾਰਨ ਮੂੰਗੀ ਦੀ ਸਰਕਾਰੀ ਖਰੀਦ ਨਹੀਂ ਹੋ ਰਹੀ।

 

ਜ਼ਿਲ੍ਹਾ ਮੰਡੀ ਅਫ਼ਸਰ ਰਜਨੀਸ਼ ਗੋਇਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ 740 ਕੁਇੰਟਲ ਮੂੰਗੀ ਦੀ ਆਮਦ ਹੋਈ ਹੈ ਜਿਸ ਵਿੱਚੋਂ 722 ਕੁਇੰਟਲ ਮੂੰਗੀ ਦੀ ਆਮਦ ਹੋਈ ਹੈ, ਜਿਸ ਵਿੱਚੋਂ 87 ਕੁਇੰਟਲ ਮੂੰਗੀ ਦੀ ਸਰਕਾਰ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਏਜੰਸੀ ਮਾਰਕਫੈੱਡ ਅਤੇ ਨਿੱਜੀ ਖਰੀਦਦਾਰਾਂ ਵੱਲੋਂ 635 ਕੁਇੰਟਲ ਮੂੰਗੀ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਨੂੰ ਸੁਕਾ ਕੇ ਸਰਕਾਰੀ ਨਿਯਮਾਂ ਅਨੁਸਾਰ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

 

WATCH LIVE TV 

Trending news