Anmol Gagan Maan Marriage: ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ ਤੇ ਸ਼ਾਹਬਾਜ਼ ਸਿੰਘ ਸੋਹੀ
Advertisement
Article Detail0/zeephh/zeephh2294626

Anmol Gagan Maan Marriage: ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ ਤੇ ਸ਼ਾਹਬਾਜ਼ ਸਿੰਘ ਸੋਹੀ

Anmol Gagan Maan Marriage: ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਸ਼ਾਹਬਾਜ਼ ਸਿੰਘ ਸੋਹੀ ਦੇ ਵਿਆਹ ਵਿੱਚ ਕੁਝ ਖਾਸ ਮਹਿਮਾਨਾਂ ਹੀ ਸ਼ਿਰਕਤ ਕਰਨਗੇ।

Anmol Gagan Maan Marriage: ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਮੰਤਰੀ ਅਨਮੋਲ ਗਗਨ ਮਾਨ ਤੇ ਸ਼ਾਹਬਾਜ਼ ਸਿੰਘ ਸੋਹੀ

Anmol Gagan Maan Marriage: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੋਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਵਿਆਹ ਦਾ ਸਮਾਗਮ ਹੋਵੇਗਾ। ਬੀਤੇ ਦਿਨ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਅਤੇ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਵੀ ਹੋਇਆ।

ਇਹ ਸਾਰੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 39 ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਨਿਭਾਈਆਂ ਗਈਆਂ ਹਨ। ਇਸ ਵਿਆਹ ਸਮਾਗਮ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਕਰਵਾਉਣਗੇ। ਸ਼ਾਹਬਾਜ਼ ਪੇਸ਼ੇ ਤੋਂ ਵਕੀਲ ਹਨ। ਉਨ੍ਹਾਂ ਦਾ ਪਰਿਵਾਰ ਜ਼ੀਰਕਪੁਰ ਵਿੱਚ ਰਹਿੰਦਾ ਹੈ। ਸੋਹੀ ਪਰਿਵਾਰ ਦਾ ਪਿਛੋਕੜ ਵੀ ਮਲੋਟ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ।

ਇਤਿਹਾਸਕ ਗੁਰਦੁਆਰਾ ਨਾਭਾ ਸਾਹਿਬ ਵਿਖੇ ਦੋਵੇਂ ਜਣੇ ਲਾਵਾਂ ਲੈਣਗੇ। ਇਸ ਮਗਰੋਂ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ AKM ਮੈਰਿਜ ਪੈਲੇਸ ਵਿੱਚ ਕੁਝ ਖਾਸ ਮਹਿਮਾਨਾਂ ਲਈ ਦਾਅਵਤ ਰੱਖੀ ਗਈ ਹੈ। 

ਅਨਮੋਲ ਗਗਨ ਮਾਨ ਇੱਕ ਮਸਹੂਰ ਪੰਜਾਬੀ ਗਾਇਕ ਸੀ। ਉਨ੍ਹਾਂ ਆਪਣਾ ਕਿੱਤਾ ਛੱਡ ਕੇ ਆਮ ਆਦਮੀ ਪਾਰਟੀ ਤੋਂ ਰਾਜਨੀਤਿਕ ਸਫਰ ਦੀ ਸ਼ੁਰੂਆਤ ਕੀਤੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਮੋਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਟਿਕਟ ਮਿਲੀ। ਉਨ੍ਹਾਂ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੀ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾ ਦਿੱਤਾ। ਇਸ ਸਮੇਂ ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ।

ਇਹ ਵੀ ਪੜ੍ਹੋ: Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀ

ਮੰਤਰੀ ਗਗਨ ਮਾਨ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਆਮ ਆਮਦੀ ਪਾਰਟੀ ਦੇ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।

Trending news