Punjab News: ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਮੰਤਰੀ ਧਾਲੀਵਾਲ ਨੇ ਰੂਸੀ ਸਫ਼ੀਰ ਕੋਲ ਚੁੱਕਿਆ
Advertisement
Article Detail0/zeephh/zeephh2145325

Punjab News: ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਮੰਤਰੀ ਧਾਲੀਵਾਲ ਨੇ ਰੂਸੀ ਸਫ਼ੀਰ ਕੋਲ ਚੁੱਕਿਆ

Punjab News: ਮੰਤੀਰ ਨੇ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ।

Punjab News: ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਮੰਤਰੀ ਧਾਲੀਵਾਲ ਨੇ ਰੂਸੀ ਸਫ਼ੀਰ ਕੋਲ ਚੁੱਕਿਆ

Punjab News: ਭਾਰਤੀ ਨੌਜਵਾਨਾਂ ਨੂੰ ਜ਼ਬਰਦਸਤੀ ਰੂਸੀ ਮਿਲਟਰੀ ਵਿੱਚ ਭਰਤੀ ਕਰਕੇ ਯੂਕਰੇਨ ਦੀ ਜੰਗ ਵਿੱਚ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਦੇ ਚਲਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਮਸਲਾ ਵਿਦੇਸ਼ ਮੰਤਰਾਲੇ ਅਤੇ ਭਾਰਤ ਵਿੱਚ ਰੂਸੀ ਸਫ਼ੀਰ ਕੋਲ ਉਠਾਇਆ ਹੈ।

ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬੜਾ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦ ਹੱਲ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ ’ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਨ ਰੂਸੀ ਮਿਲਟਰੀ ਵਿੱਚ ਸ਼ਾਮਲ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।

fallback

ਮੰਤਰੀ ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਏਜੰਟਾਂ ਨੇ ਨੌਕਰੀਆਂ ਦਾ ਝਾਂਸਾ ਦੇ ਕੇ ਰੂਸੀ ਫੌਜ ਵਿੱਚ ‘ਹੈਲਪਰ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ।

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀ ਲਾਸ਼ ਨੂੰ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੱਤ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਯੁੱਧ ਖੇਤਰ ਵਿੱਚ ਫਸੇ ਹੋਏ  ਹਨ।

ਬੀਤੇ ਦਿਨ ਕੁੱਝ ਨੌਜਵਾਨ ਦੀ ਇੱਕ ਵੀਡੀਓ ਸਹਾਮਣੇ ਆਈ ਸੀ ਕਿ ਪੰਜਾਬ ਦੇ ਕੁੱਝ ਨੌਜਵਾਨ ਜੋ ਰੂਸ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਜਬਰਦਸਤੀ ਯੂਕਰੇਨ ਦੇ ਖਿਲਾਫ ਜੰਗ ਲਈ ਭੇਜਿਆ ਜਾ ਰਿਹਾ ਹੈ। ਵਿਦੇਸ਼ ਵਿੱਚ ਫਸੇ ਨੌਜਵਾਨਾਂ ਨੇ ਕੇਂਦਰੀ ਵਿਦੇਸ਼ ਮੰਤਰੀ ਅਤੇੇ ਪੰਜਾਬ ਸਰਕਾਰ ਤੋਂ ਉਨ੍ਹਾਂ ਦੀ ਵਤਨ ਵਾਪਸੀ ਦੀ ਅਪੀਲ ਕੀਤੀ ਹੈ। 

Trending news