Punjab News: ਮੰਤਰੀ ਲਾਲ ਚੰਦ ਤੇ ਲਾਲਜੀਤ ਭੁੱਲਰ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ
Advertisement
Article Detail0/zeephh/zeephh2132863

Punjab News: ਮੰਤਰੀ ਲਾਲ ਚੰਦ ਤੇ ਲਾਲਜੀਤ ਭੁੱਲਰ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ

Punjab News: ਮੀਟਿੰਗ ਵਿੱਚ ਯੂਨੀਅਨ ਵੱਲੋਂ ਪੱਲੇਦਾਰ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਤਰੀਆਂ ਨੂੰ ਜਾਣੂ ਕਰਵਾਇਆ ਗਿਆ। ਜਿਸ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ।

Punjab News: ਮੰਤਰੀ ਲਾਲ ਚੰਦ ਤੇ ਲਾਲਜੀਤ ਭੁੱਲਰ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਕੀਤੀ ਮੀਟਿੰਗ

Punjab News: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਨਾਲ ਅਨਾਜ ਭਵਨ ਵਿੱਚ ਮੀਟਿੰਗ ਕੀਤੀ। ਇਸ ਮੌਕੇ ਯੂਨੀਅਨ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਮੰਗਾਂ 'ਤੇ ਖੁਰਾਕ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਉਨ੍ਹਾਂ ਨੇ ਯੂਨੀਅਨ ਦੇ ਆਗੂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਵਿੱਚ ਯੂਨੀਅਨ ਵੱਲੋਂ ਪੱਲੇਦਾਰ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਮੰਤਰੀਆਂ ਨੂੰ ਜਾਣੂ ਕਰਵਾਇਆ ਗਿਆ। ਜਿਸ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲਈ ਮਜ਼ਦੂਰ ਵਰਗ ਦੀ ਭਲਾਈ ਹਮੇਸ਼ਾ ਹੀ ਪ੍ਰਮੁੱਖ ਤਰਜੀਹ ਰਹੀ ਹੈ। ਸਮਾਜ ਦੇ ਇਸ ਵਰਗ ਪ੍ਰਤੀ ਸਰਕਾਰ ਦੀ ਸੁਹਿਰਦਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਢੋਆ-ਢੁਆਈ ਤੇ ਅਣਲੋਡਿੰਗ ਦੇ ਕੰਮ ਸਬੰਧੀ ਪੱਲੇਦਾਰਾਂ ਲਈ ਤਜਰਬੇ ਦੀ ਸ਼ਰਤ ਨੂੰ ਮੁਆਫ਼ ਕਰ ਦਿੱਤਾ ਗਿਆ ਹੈ ਅਤੇ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਉਪਰੰਤ ਮੰਡੀ ਲੇਬਰ ਚਾਰਜਿਜ਼ ਦੀ ਸਮਾਂ ਸੀਮਾ ਸੋਧ ਕੇ 1 ਸਾਲ ਤੈਅ ਕੀਤੀ ਗਈ ਜੋ ਕਿ ਪਹਿਲਾਂ 3 ਸਾਲ ਸੀ। 

ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਅਨਾਜ ਭਵਨ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਸਾਂਝੀ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਨੂੰ ਉਨ੍ਹਾਂ ਦੀ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਲਾਗੂ ਕਰਵਾਉਣ ਲਈ ਫੈਸਲਾ ਲਿਆ ਜਾਵੇਗਾ ਤਾਂ ਜੋ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਧੱਕਾ ਨਾ ਹੋਵੇ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਲੇਦਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸੂਬੇ ਦੇ ਆਰਥਿਕ ਢਾਂਚੇ ਦਾ ਅਹਿਮ ਹਿੱਸਾ ਹਨ ਅਤੇ ਜੋ ਕਣਕ ਤੇ ਝੋਨੇ ਦੇ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।  

ਇਸ ਮੌਕੇ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉਚਿਤ ਪੱਧਰ 'ਤੇ ਉਠਾਇਆ ਜਾਵੇਗਾ ਅਤੇ ਇਹਨਾਂ ਦੇ ਹੱਲ ਲਈ ਪੁਰਜ਼ੋਰ ਯਤਨ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਸਕੱਤਰ ਮੁਹੰਮਦ ਤਈਅਬ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ, ਕਿਰਤ ਵਿਭਾਗ ਦੇ ਵਧੀਕ ਸਕੱਤਰ ਡਾ.ਸੋਨਾ ਥਿੰਦ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਮੌਜੂਦ ਸਨ।

Trending news