Lal Singh Passes away: ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
Trending Photos
Lal Singh Passes away: ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਦੇ ਕਰੀਬ ਸੀ। ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਸਸਕਾਰ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਵੇਲੇ ਕੀਤਾ ਜਾਵੇਗਾ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸੋਸ਼ਲ ਮੀਡੀਆ ਉਪਰ ਇਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ “ਮੇਰੇ ਪਿਤਾ ਜੀ ਲਾਲ ਸਿੰਘ ਜੀ ਇਸ ਸੰਸਾਰ ਵਿੱਚ ਨਹੀਂ ਰਹੇ। ਸਤਿਕਾਯੋਗ ਪਿਤਾ ਜੀ ਸਾਨੂੰ ਸਭ ਨੂੰ ਛੱਡ ਕੇ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਜਾ ਵਿਰਾਜੇ ਹਨ। ਸੰਸਕਾਰ ਅੱਜ ਮਿਤੀ 28-11-2024 ਮੇਰੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜ਼ਿਲ੍ਹਾ ਪਟਿਆਲਾ ਵਿੱਚ ਬਾਅਦ ਦੁਪਹਿਰ 12 :30 ਵਜੇ ਕੀਤਾ ਜਾਵੇਗਾ।” ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੇਵ ਦੇਵ ਮਾਨ ਦੇ ਪਿਤਾ ਦੇ ਦੇਹਾਂਤ ਉਤੇ ਦੁੱਖ ਜ਼ਾਹਿਰ ਕੀਤਾ।
ਪੰਜਾਬ ਦੇ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਜੀ ਦੇ ਪਿਤਾ ਸਰਦਾਰ ਲਾਲ ਸਿੰਘ ਜੀ ਦੇ ਅਕਾਲ ਚਲਾਣੇ ਦੀ ਦੁਖ਼ਦ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ਼ ਦਿਲੋਂ ਹਮਦਰਦੀ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ, ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। pic.twitter.com/FMYpriMzog
— Arvind Kejriwal (@ArvindKejriwal) November 28, 2024
ਕੌਣ ਹਨ ਦੇਵ ਮਾਨ
ਦੇਵ ਮਾਨ ਪਿਛਲੇ 7 ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਾਭਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਸਨ। ਫਿਰ ਉਨ੍ਹਾਂ ਨੂੰ ਕਾਂਗਰਸ ਦੇ ਸਾਧੂ ਸਿੰਘ ਧਰਮਸੋਤ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਾਰ ਉਨ੍ਹਾਂ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਵੀ ਜ਼ਬਤ ਕਰਵਾ ਲਈ ਹੈ।
ਫਿਰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਦੇਵ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਨਾਭਾ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣੇ ਸਾਈਕਲ 'ਤੇ ਅੰਦੋਲਨ ਕਰਨਗੇ ਅਤੇ ਲੋਕ ਉਨ੍ਹਾਂ ਨੂੰ ਕਿਤੇ ਵੀ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਉਹ ਹਰ ਮਹੀਨੇ ਸਿਰਫ਼ ਇੱਕ ਰੁਪਏ ਤਨਖਾਹ ਲੈਣਗੇ। ਉਹ ਆਪਣੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਵੀ ਨਾਭਾ ਤੋਂ ਚੰਡੀਗੜ੍ਹ ਸਾਇਕਲ ਉੱਤੇ ਗਏ ਸੀ।