Punjab News: ਬਾਘਾਪੁਰਾਣਾ ਸੀਆਈਏ ਨੂੰ ਵੱਡੀ ਕਾਮਯਾਬੀ! ਦੋ ਨਸ਼ਾ ਤਸਕਰ 1 ਕਿਲੋ ਅਫੀਮ ਅਤੇ ਗੱਡੀ ਸਮੇਤ ਗਿਰਫ਼ਤਾਰ
Advertisement
Article Detail0/zeephh/zeephh1677473

Punjab News: ਬਾਘਾਪੁਰਾਣਾ ਸੀਆਈਏ ਨੂੰ ਵੱਡੀ ਕਾਮਯਾਬੀ! ਦੋ ਨਸ਼ਾ ਤਸਕਰ 1 ਕਿਲੋ ਅਫੀਮ ਅਤੇ ਗੱਡੀ ਸਮੇਤ ਗਿਰਫ਼ਤਾਰ

ਨਸ਼ਾ ਤਸਕਰਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਵੱਧ ਤੋਂ ਵੱਧ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਇਹ ਨਸ਼ਾ ਤਸਕਰ ਕਿੱਥੋਂ ਨਸ਼ਾ ਲੈ ਕੇ ਆਉਂਦੇ ਸਨ। 

Punjab News: ਬਾਘਾਪੁਰਾਣਾ ਸੀਆਈਏ ਨੂੰ ਵੱਡੀ ਕਾਮਯਾਬੀ! ਦੋ ਨਸ਼ਾ ਤਸਕਰ 1 ਕਿਲੋ ਅਫੀਮ ਅਤੇ ਗੱਡੀ ਸਮੇਤ ਗਿਰਫ਼ਤਾਰ

Moga's Bagha Purana news in Punjabi today: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਸੀਆਈਏ ਬਾਘਾਪੁਰਾਣਾ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਗੁਪਤ ਸੂਚਨਾ ਦੇ ਅਧਾਰ 'ਤੇ ਸੀਆਈਏ ਬਾਘਾਪੁਰਾਣਾ ਨੇ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਤ ਦੋ ਨਸ਼ਾ ਤਸਕਰਾਂ ਨੂੰ ਇੱਕ ਕਿਲੋ ਅਫੀਮ ਨਾਲ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਹੋਏ। 

ਬਾਘਾਪੁਰਾਣਾ ਦੇ ਇੰਚਾਰਜ ਦਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡੀਜੀਪੀ ਪੰਜਾਬ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਐਸਐਸਪੀ ਮੋਗਾ ਜੇ. ਐਲਨਚੇਲੀਏਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਘਾਪੁਰਾਣਾ ਦੀ ਸੀਆਈਏ ਟੀਮ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ।  

ਮੁਖਬਰ ਦੇ ਦੱਸਿਆ ਕਿ ਸੁਖਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਜੋ ਕਿ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਹਨ ਅਤੇ ਦੋਵੇਂ ਹੀ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਅਫੀਮ ਵੇਚਣ ਲਈ ਆਪਣੀ ਅਲਟੋ ਕਾਰ ਤੇ ਸਵਾਰ ਹੋ ਕੇ ਪਿੰਡਾਂ ਵਿੱਚ ਦੀ ਹੁੰਦਿਆਂ ਹੋਇਆਂ ਮੋਗਾ ਜ਼ਿਲ੍ਹੇ ਵਿੱਚ ਅਫੀਮ ਵੇਚਣ ਆ ਰਹੇ ਹਨ। 

ਦਲਜੀਤ ਸਿੰਘ ਨੇ ਦੱਸਿਆ ਕਿ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਸੁਖਵਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੂੰ ਮੋਗਾ ਦੇ ਪਿੰਡ ਸੇਖਾ ਕਲਾਂ ਕੋਲ ਨਾਕੇਬੰਦੀ ਕਰ ਗ੍ਰਿਫਤਾਰ ਕਰ ਲਿਆ ਗਿਆ। 

ਇਹ ਵੀ ਪੜ੍ਹੋ: ਮੈਨੂੰ ਉਮੀਦ ਹੈ ਕਿ ਪੰਜਾਬ ਦੇ ਸਾਰੇ ‘ਹਮਦਰਦ’ ਮੇਰੇ ਨਾਲ… ਸਿਰਫ਼ ‘ਇੱਕ’ ਨੂੰ ਛੱਡਕੇ: CM ਭਗਵੰਤ ਮਾਨ

ਦਲਜੀਤ ਨੇ ਅੱਗੇ ਦੱਸਿਆ ਕਿ ਦੋਵੇਂ ਨਸ਼ਾ ਤਸਕਰਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਵੱਧ ਤੋਂ ਵੱਧ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਇਹ ਨਸ਼ਾ ਤਸਕਰ ਕਿੱਥੋਂ ਨਸ਼ਾ ਲੈ ਕੇ ਆਉਂਦੇ ਸਨ। 

- ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ

ਇਹ ਵੀ ਪੜ੍ਹੋ: Goldy Brar News: ਗੈਂਗਸਟਰ ਗੋਲਡੀ ਬਰਾੜ ਕੈਨੇਡਾ ਦੇ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ 'ਚ ਸ਼ਾਮਲ

(For more news apart from Moga's Bagha Purana news in Punjabi today, stay tuned to Zee PHH)

 

Trending news