Moga Murder News: ਸਾਲੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਜੀਜੇ ਨੇ ਬੇਰਹਿਮੀ ਨਾਲ ਕੀਤੀ ਹੱਤਿਆ
Advertisement
Article Detail0/zeephh/zeephh2150991

Moga Murder News: ਸਾਲੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਜੀਜੇ ਨੇ ਬੇਰਹਿਮੀ ਨਾਲ ਕੀਤੀ ਹੱਤਿਆ

Moga Murder News: ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਵਿੱਚ ਸਾਲੀ ਵੱਲੋਂ ਵਿਆਹ ਲਈ ਇਨਕਾਰ ਕਰਨ ਉਤੇ ਜੀਜੇ ਨੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰ ਦਿੱਤੀ।

Moga Murder News: ਸਾਲੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਜੀਜੇ ਨੇ ਬੇਰਹਿਮੀ ਨਾਲ ਕੀਤੀ ਹੱਤਿਆ

Moga Murder News (ਨਵਦੀਪ ਸਿੰਘ) : ਮੋਗਾ ਵਿੱਚ ਰਿਸ਼ਤਿਆਂ ਨੂੰ ਤਾਰ-ਤਾਰ ਕਰਦੀ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਹਿੰਮਤਪੁਰਾ ਵਿੱਚ ਸਾਲੀ ਵੱਲੋਂ ਵਿਆਹ ਲਈ ਇਨਕਾਰ ਕਰਨ ਉਤੇ ਜੀਜੇ ਨੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਵਾਸੀ ਹਿੰਮਤਪੁਰਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਮੁਲਜ਼ਮ ਨੇ ਪਹਿਲਾਂ ਲੜਕੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਬਾਰੇ ਦੱਸ ਕੇ ਅੰਤਿਮ ਸਸਕਾਰ ਕਰ ਦਿੱਤਾ।

ਥੋੜ੍ਹੇ ਦਿਨ ਬਾਅਦ ਹੀ ਉਸ ਨੇ ਆਪਣਾ ਗੁਨਾਹ ਕਬੂਲ ਲਿਆ। ਥਾਣਾ ਨਿਹਾਲ ਸਿੰਘ ਵਾਲਾ ਵਿੱਚ ਭੋਲਾ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਭੈਣੀ ਫੱਤਾ ਜ਼ਿਲ੍ਹਾ ਬਰਨਾਲਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੀ ਲੜਕੀ ਅਮਨ ਕੌਰ ਦਾ ਵਿਆਹ ਸਾਲ 2014 'ਚ ਹਰਦੀਪ ਸਿੰਘ ਵਾਸੀ ਹਿੰਮਤਪੁਰਾ ਨਾਲ ਹੋਇਆ ਸੀ।

ਸਾਲੀ ਨੂੰ ਆਪਣੇ ਕੋਲ ਰੱਖਿਆ ਹੋਇਆ ਸੀ
ਪਿਛਲੇ ਕਾਫੀ ਲੰਮੇ ਸਮੇਂ ਤੋਂ ਉਨ੍ਹਾਂ ਦੀ ਦੂਜੀ ਲੜਕੀ ਸ਼ਰਨਜੀਤ ਕੌਰ ਆਪਣੀ ਭੈਣ ਅਮਨ ਕੌਰ ਨਾਲ ਪਿੰਡ ਹਿੰਮਤਪੁਰਾ ਵਿੱਚ ਰਹਿ ਰਹੀ ਸੀ। ਜਿੱਥੇ ਉਸ ਦੇ ਜਵਾਈ ਹਰਦੀਪ ਸਿੰਘ ਨੇ ਉਸ ਦੀ ਲੜਕੀ ਸ਼ਰਨਜੀਤ ਕੌਰ ਨਾਲ ਨਾਜਾਇਜ਼ ਸਬੰਧ ਬਣਾ ਲਏ। ਨਾਲ ਹੀ ਹਰਦੀਪ ਸਿੰਘ ਸ਼ਰਨਜੀਤ ਕੌਰ ਨਾਲ ਵਿਆਹ ਕਰਵਾ ਕੇ ਉਸ ਨੂੰ ਆਪਣੀ ਪਤਨੀ ਬਣਾ ਕੇ ਰੱਖਣਾ ਚਾਹੁੰਦਾ ਸੀ ਪਰ ਉਸ ਦੀ ਲੜਕੀ ਸ਼ਰਨਜੀਤ ਕੌਰ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਇਸ ਕਾਰਨ 2 ਫਰਵਰੀ ਨੂੰ ਮੁਲਜ਼ਮ ਨੇ ਗੁੱਸੇ 'ਚ ਆ ਕੇ ਪਰਨੇ ਨਾਲ ਉਨ੍ਹਾਂ ਦੀ ਧੀ ਸ਼ਰਨਜੀਤ ਕੌਰ ਦੀ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਆਪਣੀ ਪਤਨੀ ਨੂੰ ਦੱਸਿਆ ਕਿ ਸ਼ਰਨਜੀਤ ਕੌਰ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ।

ਮੁਲਜ਼ਮ ਨੇ ਪਹਿਲਾਂ ਹੀ ਕਰ ਦਿੱਤਾ ਅੰਤਿਮ ਸਸਕਾਰ
ਮੁਲਜ਼ਮ ਸ਼ਰਨਜੀਤ ਕੌਰ ਦੀ ਲਾਸ਼ ਨੂੰ ਪਿੰਡ ਭੈਣੀ ਫੱਤਾ ਲੈ ਗਿਆ ਤੇ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ। ਜਦੋਂ ਉਸ ਨੂੰ ਸ਼ੱਕ ਹੋਇਆ ਤੇ 8 ਮਾਰਚ ਨੂੰ ਜਦੋਂ ਉਹ ਮੁਲਜ਼ਮ ਨੂੰ ਮਿਲਣ ਆਇਆ ਤਾਂ ਉਸ ਨੂੰ ਸਾਰੀ ਗੱਲ ਦੱਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ਉਤੇ ਮੁਲਜ਼ਮ ਹਰਦੀਪ ਸਿੰਘ ਵਾਸੀ ਹਿੰਮਤਪੁਰਾ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : Faridkot News: ਲੜਕੀ ਦੀਆਂ ਅਸ਼ਲੀਲ ਫੋਟੋਆਂ ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Trending news