Moga News: ਮੋਗਾ ਪੁਲਿਸ ਨੇ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਦੇ ਨਾਲ ਹੀ 2 ਨਸ਼ਾ ਤਸਕਰਾਂ ਤੋਂ ਕੁੱਲ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਇੱਕ ਔਰਤ ਸਮੇਤ ਪੰਜ ਵੱਖ-ਵੱਖ ਨਸ਼ਾ ਤਸਕਰਾਂ ਤੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
Trending Photos
Moga News: ਮੋਗਾ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਵਿੱਚ ਇੱਕ ਔਰਤ ਸਮੇਤ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੋ ਨਸ਼ਾ ਤਸਕਰਾਂ ਤੋਂ ਕੁੱਲ 300 ਗ੍ਰਾਮ ਹੈਰੋਇਨ ਅਤੇ ਇੱਕ ਔਰਤ ਸਮੇਤ ਪੰਜ ਵੱਖ-ਵੱਖ ਨਸ਼ਾ ਤਸਕਰਾਂ ਤੋਂ 130 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਡੀ ਲਵਦੀਪ ਸਿੰਘ ਨੇ ਦੱਸਿਆ ਕਿ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀਆਈਏ ਸਟਾਫ ਨੇ ਮੋਗਾ ਪੁਲਿਸ ਪਾਰਟੀ ਵੱਲੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਨੂੰ ਸੂਚਨਾ ਮਿਲੀ ਸੀ ਕਿ ਹਰਵਿੰਦਰ ਸਿੰਘ ਉਰਫ਼ ਹੈਰੀ ਪੁੱਤਰ ਪ੍ਰਗਟ ਸਿੰਘ, ਵਾਸੀ ਖਾਪਰ ਖੇੜੀ, ਛੇਹਰਟਾ, ਜ਼ਿਲ੍ਹਾ ਅੰਮ੍ਰਿਤਸਰ ਅਤੇ ਸੋਨੂੰ ਪੁੱਤਰ ਸੁਖਦੇਵ ਸਿੰਘ, ਵਾਸੀ ਪਿੰਡ ਗੁਰੂ ਕੀ ਵਡਾਲੀ, ਛੇਹਰਟਾ, ਜ਼ਿਲ੍ਹਾ ਅੰਮ੍ਰਿਤਸਰ ਹੈਰੋਇਨ ਵੇਚਣ ਦਾ ਕਾਰੋਬਾਰ ਕਰਦੇ ਹਨ। ਅੱਜ ਵੀ, ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਸੋਨੂੰ ਉਕਤਾਨ ਦੋਵੇਂ ਅਨਾਜ ਮੰਡੀ, ਲਾਲਿਆਦੀ ਵਿੱਚ ਖੜ੍ਹੇ ਹਨ, ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਜਿਨ੍ਹਾਂ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਜਾ ਸਕਦੀ ਹੈ। ਸੂਚਨਾ ਠੋਸ ਅਤੇ ਭਰੋਸੇਯੋਗ ਹੋਣ 'ਤੇ ਸੀਆਈਏ ਸਟਾਫ ਨੇ ਲਾਲਿਆਦੀ ਪਿੰਡ ਵਿੱਚ ਛਾਪਾ ਮਾਰਿਆ ਅਤੇ ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਸੋਨੂੰ ਉਕਤਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ) ਸ੍ਰੀ ਲਵਦੀਪ ਸਿੰਘ ਦੀ ਮੌਜੂਦਗੀ ਵਿੱਚ ਉਕਤਾਨ ਦੋਸੀਆਂ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ, ਉਨ੍ਹਾਂ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਜਿਸ 'ਤੇ ਉਕਤਾਨ ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਸੋਨੂੰ ਉਕਤਾਨ ਨੂੰ 27.12.2024 ਨੂੰ ਉਪਰੋਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ।
ਦੋਸ਼ੀ ਹਰਵਿੰਦਰ ਸਿੰਘ ਉਰਫ਼ ਹੈਰੀ ਅਤੇ ਸੋਨੂੰ ਉਕਤਾਨ ਨੂੰ ਅੱਜ 28.12.2024 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਫਾਰਵਰਡ ਅਤੇ ਬੈਂਕਵਰਡ ਲਿੰਕਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।