Mohali News: ਲਖਬੀਰ ਲੰਡੇ ਦੇ ਦੋ ਗੁਰਗਿਆਂ ਨੂੰ ਸੀਆਈਏ ਸਟਾਫ ਮੋਹਾਲੀ ਨੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਇੱਕ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹਨ।
Trending Photos
Mohali News: 8 ਜਨਵਰੀ ਨੂੰ ਸ਼ੰਭੂ ਬਾਰਡਰ ਨੇੜੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਚੋਰੀ ਕਰ ਲਿਆ, ਜਿਸ ਤੋਂ ਬਾਅਦ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਪਹੁੰਚੇ ਜਿੱਥੇ ਦੋ ਨੌਜਵਾਨ ਇੱਕ ਕਾਰ ਵਿੱਚ ਬੈਠੇ ਸਨ ਅਤੇ ਦੋਸ਼ੀਆਂ ਨੇ ਉਨ੍ਹਾਂ ਨੂੰ ਕਾਰ ਦਾ ਦਰਵਾਜ਼ਾ ਖੋਲ੍ਹਣ ਲਈ ਕਿਹਾ।
ਜਦੋਂ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਸ਼ੱਕ ਹੋਇਆ ਤਾਂ ਉਹ ਮੌਕੇ ਤੋਂ ਭੱਜ ਗਏ, ਜਿਸਦਾ ਦੋਸ਼ੀਆਂ ਨੇ ਲਗਭਗ 18 ਕਿਲੋਮੀਟਰ ਤੱਕ ਪਿੱਛਾ ਕੀਤਾ ਅਤੇ ਜਦੋਂ ਉਹ ਮੋਹਾਲੀ ਦੇ ਸੈਕਟਰ 82 ਪਹੁੰਚੇ ਤਾਂ ਕਾਰ ਨੂੰ ਘੇਰ ਕੇ ਰੋਕ ਲਿਆ ਗਿਆ, ਜਿਸ 'ਤੇ ਕਾਰ ਸਵਾਰਾਂ ਨੇ ਆਪਣੀ ਜਾਨ ਬਚਾਉਣ ਲਈ ਕਾਰ ਨੂੰ ਰਿਵਰਸ ਗੇਅਰ ਵਿੱਚ ਪਾ ਦਿੱਤਾ, ਜਿਸ ਕਾਰਨ ਗੁੱਸੇ ਵਿੱਚ ਆਏ ਲਖਬੀਰ ਲੰਡੇ ਦੇ ਗੁਰਗਿਆਂ ਵੱਲੋਂ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੋਵੇਂ ਨੌਜਵਾਨ ਜ਼ਖਮੀ ਹੋ ਗਏ ਅਤੇ ਜ਼ਖਮੀ ਹਾਲਤ ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜਿਸ ਤੋਂ ਬਾਅਦ ਦੋਸ਼ੀ ਮੋਹਾਲੀ ਤੋਂ ਸਮਰਾਲਾ ਵੱਲ ਰਵਾਨਾ ਹੋ ਜਾਂਦੇ ਹਨ ਅਤੇ ਉੱਥੇ ਜਾ ਕੇ ਇੱਕ ਬਰੀਜਾ ਕਾਰ ਖੋਹ ਲੈਂਦੇ ਹਨ। ਇਹ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਜਾਂਦੀ ਹੈ। ਕਾਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਉਕਤ ਦੋਸ਼ੀ ਲੁਧਿਆਣਾ ਪਹੁੰਚਦੇ ਹਨ ਜਿੱਥੇ ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਦੀ ਪਛਾਣ ਕੀਤੀ ਜਾਂਦੀ ਹੈ।
ਇਸ ਤੋਂ ਬਾਅਦ, ਦੋਸ਼ੀ ਲਖਬੀਰ ਲੰਡੇ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ, ਉਹ ਹੁਸ਼ਿਆਰਪੁਰ ਪਹੁੰਚਦੇ ਹਨ ਅਤੇ ਇੱਕ ਵਪਾਰੀ ਦੇ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹਨ ਅਤੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ।
ਲਖਬੀਰ ਲੰਡੇ ਦੇ ਦੋ ਗੁਰਗਿਆਂ ਨੂੰ ਸੀਆਈਏ ਸਟਾਫ ਮੋਹਾਲੀ ਨੇ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਜਿਸਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ਵਿੱਚ ਦੋਸ਼ੀ ਬਨੂੜ ਟੋਲ ਪਲਾਜ਼ਾ ਨੇੜੇ ਇੱਕ ਕਾਰ ਚੋਰੀ ਕਰਨ ਦੀ ਕੋਸ਼ਿਸ਼ ਕਰਦੇ ਹਨ। ਜਿਸ 'ਤੇ ਕਾਰ ਵਿੱਚ ਬੈਠਾ ਨੌਜਵਾਨ ਕਾਰ ਨੂੰ ਮੋਹਾਲੀ ਦੇ ਆਈਟੀ ਸਿਟੀ ਵੱਲ ਭਜਾ ਦਿੰਦਾ ਹੈ। ਲਗਭਗ 18 ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਲੰਡੇ ਦੇ ਗੁਰਗਿਆਂ ਵੱਲੋਂ ਕਾਰ ਨੂੰ ਮੋਹਾਲੀ ਆਈਟੀ ਸਿਟੀ ਵਿਖੇ ਘੇਰ ਲਿਆ ਜਾਂਦਾ ਹੈ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਅੱਤਵਾਦੀ ਲਖਬੀਰ ਸਿੰਘ ਲੰਡਾ, ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ, ਨੇ ਹੁਸ਼ਿਆਰਪੁਰ ਦੇ ਇੱਕ ਵਪਾਰੀ, ਜਿਸਦਾ ਵਿਦੇਸ਼ ਵਿੱਚ ਵੀ ਕਾਰੋਬਾਰ ਹੈ, ਦੇ ਘਰ 'ਤੇ ਗੋਲੀਆਂ ਚਲਾਈਆਂ ਅਤੇ ਉਸਨੂੰ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਕਾਲ ਕਰਕੇ ਧਮਕੀ ਦਿੱਤੀ ਕਿ ਹੁਣ ਤੁਹਾਡੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ, ਭਵਿੱਖ ਵਿੱਚ ਤੁਹਾਡੇ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ 'ਤੇ ਵੀ ਗੋਲੀਆਂ ਚਲਾਈਆਂ ਜਾ ਸਕਦੀਆਂ ਹਨ। ਨਹੀਂ ਤਾਂ, ਚੁੱਪ ਰਹੋ ਅਤੇ ਪੈਸੇ ਦੇ ਦਿਓ।