Panchayat Elections 2024: ਪੰਚਾਇਤੀ ਚੋਣਾਂ ਨੂੰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹਥਿਆਰ ਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ 'ਤੇ ਪਾਬੰਦੀ
Trending Photos
Panchayat Elections 2024: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 27.09.2024 ਤੋਂ 16.10.2024 ਤੱਕ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤੇ ਗਏ ਮਨਾਹੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਹਥਿਆਰ ਅਤੇ ਗੋਲਾ-ਬਾਰੂਦ ਲੈ ਕੇ ਚੱਲਣ 'ਤੇ ਪਾਬੰਦੀ ਲੋਕ ਹਿੱਤ ਵਿੱਚ ਹੈ ਤਾਂ ਜੋ ਗਰਾਮ ਪੰਚਾਇਤਾਂ-2024 ਦੀਆਂ ਆਮ ਚੋਣਾਂ ਦੌਰਾਨ ਅਮਨ-ਕਾਨੂੰਨ ਅਤੇ ਆਮ ਜਨਤਾ ਦੀ ਸੁਰੱਖਿਆ ਨਾਲ ਸਬੰਧਤ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਪੁਲਿਸ ਜਾਂ ਮਿਲਟਰੀ ਜਾਂ ਅਰਧ-ਸੈਨਿਕ ਕਰਮਚਾਰੀ ਅਤੇ ਹੋਰ ਸਰਕਾਰੀ ਕਰਮੀਆਂ ਨੂੰ ਉਨ੍ਹਾਂ ਡਿਊਟੀ ਦੇ ਸਬੰਧ ਵਿੱਚ ਮਨਾਹੀ ਤੋਂ ਛੋਟ ਦਿੱਤੀ ਜਾਵੇਗੀ। ਇਸੇ ਤਰ੍ਹਾਂ, ਉਹ ਖਿਡਾਰੀ ਜੋ ਵੱਖ-ਵੱਖ ਪੱਧਰਾਂ ''ਤੇ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਜਿਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣਾ ਹੈ, ਜਿਸ ਵਿਚ ਉਹ ਆਪਣੀਆਂ ਰਾਈਫਲਾਂ ਦੀ ਵਰਤੋਂ ਕਰਦੇ ਹਨ, ਅਤੇ ਨਾਲ ਹੀ ਉਨ੍ਹਾਂ ਸ਼੍ਰੇਣੀਆਂ ਦੇ ਲਾਇਸੰਸਧਾਰੀ ਜਿਨ੍ਹਾਂ ਨੂੰ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਛੋਟ ਦਿੱਤੀ ਗਈ ਹੈ, ਵੀ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਬਾਹਰ ਰੱਖੇ ਗਏ ਹਨ।
ਇਹ ਵੀ ਪੜ੍ਹੋ: Punjab Mandi: ਸਰਕਾਰ ਨਾਲ ਮੀਟਿੰਗ ਰਹੀ ਬੇ ਨਤੀਜਾ, ਆੜ੍ਹਤੀਆਂ ਵੱਲੋਂ 1 ਅਕਤੂਬਰ ਤੋਂ ਹੜਤਾਲ ਕਰਨ ਦਾ ਐਲਾਨ
ਹਾਲਾਂਕਿ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜਿਹੜੇ ਅਸਲਾ ਲਾਇਸੰਸ ਧਾਰਕ, ਜ਼ਿਲ੍ਹਾ ਮੈਜਿਸਟਰੇਟ ਦੇ ਦਫ਼ਤਰ ਵੱਲੋਂ ਸਕਰੀਨਿੰਗ ਕਮੇਟੀ ਦੀ ਸਿਫ਼ਾਰਸ਼ 'ਤੇ ਜਾਰੀ ਕੀਤੇ ਗਏ ਅਜਿਹੇ ਨੋਟਿਸ/ਆਰਡਰ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ ਅਜਿਹਾ ਨੋਟਿਸ ਪ੍ਰਾਪਤ ਹੋਣ ਦੇ 07 ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਅਤੇ ਗੋਲੀ-ਸਿੱਕਾ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਹਥਿਆਰ ਡੀਲਰਾਂ ਕੋਲ ਜਮ੍ਹਾਂ ਕਰਵਾਉਣਾ ਪਵੇਗਾ।
ਇਹ ਵੀ ਪੜ੍ਹੋ: Punjab Panchayat Polls: ਪੰਜਾਬ ਪੰਚਾਇਤ ਚੋਣਾਂ ਨੂੰ ਲੈ ਕੇ SEC ਨੇ 'ਕੋਈ ਬਕਾਇਆ ਸਰਟੀਫਿਕੇਟ' ਬਾਰੇ ਨਿਰਦੇਸ਼ ਜਾਰੀ ਕੀਤੇ