Amritsar Accident: ਅੰਮ੍ਰਿਤਸਰ ਵਿੱਚ ਫਤਿਹਗੜ੍ਹ ਚੂੜੀਆਂ ਰੋਡ ਉਤੇ ਪਿੰਡ ਰਾਮਪੁਰਾ ਵਿੱਚ ਦਰਦਨਾਕ ਹਾਦਸੇ ਵਿੱਚ ਮਾਂ-ਧੀ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Trending Photos
Amritsar Accident (ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਫਤਿਹਗੜ੍ਹ ਚੂੜੀਆਂ ਰੋਡ ਉਤੇ ਪਿੰਡ ਰਾਮਪੁਰਾ ਵਿੱਚ ਸਕੂਟੀ ਉਤੇ ਸਵਾਰ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਇੱਕ ਟਰੈਕਟਰ ਟਰਾਲੀ ਦੇ ਨਾਲ ਟੱਕਰ ਹੋ ਗਈ, ਜਿਸ ਵਿੱਚ ਸਕੂਟੀ ਉਤੇ ਸਵਾਰ ਮਾਂ-ਧੀ ਦੀ ਮੌਤ ਹੋ ਗਈ। ਜਿਨ੍ਹਾਂ ਦਾ ਅੱਜ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਵੱਲੋਂ ਹਾਦਸੇ ਦਾ ਮਾਮਲਾ ਦਰਜ ਕਰਨ ਵਿੱਚ ਜਾ ਆਨਾਕਾਨੀ ਕੀਤੀ ਜਾ ਰਹੀ ਹੈ।
ਮੀਡੀਆ ਦੇ ਪਹੁੰਚਣ ਉਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਜੋ ਬਿਆਨ ਲਿਖਾਉਣਗੇ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੁਰਾਦਪੁਰਾ ਪਿੰਡ ਦੇ ਰਹਿਣ ਵਾਲੇ ਹਨ। ਉਹ ਕਿਸੇ ਪ੍ਰੋਗਰਾਮ ਵਿੱਚ ਜਾ ਰਹੇ ਸਨ ਤੇ ਉਹ ਆਪਣੀ ਸਕੂਟੀ ਉਤੇ ਸਵਾਰ ਹੋ ਕੇ ਜਦੋਂ ਪਿੰਡ ਰਾਮਪੁਰਾ ਵਿਖੇ ਪੁੱਜੇ ਅੱਗੋ ਦੀ ਇੱਕ ਟਰੈਕ ਟਰਾਲੀ ਜਾ ਰਹੀ ਸੀ। ਜਦੋਂ ਉਨ੍ਹਾਂ ਨੇ ਉਸ ਕੋਲੋਂ ਰਸਤਾ ਮੰਗਿਆ ਤੇ ਟਰੈਕਟਰ ਟਰਾਲੀ ਵਾਲੇ ਨੇ ਇਕਦਮ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ। ਇਸ ਕਾਰਨ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੀ ਲੜਕੀ ਟਰੈਕਟਰ-ਟਰਾਲੀ ਦੇ ਟਾਇਰ ਹੇਠਾਂ ਆ ਗਈ ਤੇ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ।
ਉਨ੍ਹਾਂ ਦੀ ਪਤਨੀ ਦੀ ਮੌਤ ਅੱਜ ਦੁਪਹਿਰ ਨੂੰ ਹੋਈ ਜਿਸਦੇ ਚੱਲਦੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ਼ ਵਿੱਚ ਲਿਆਂਦਾ ਗਿਆ। ਇਸ ਮੌਕੇ ਪੀੜਤ ਪਰਿਵਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਰਾਜੀਨਾਮਾ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਪੁਲਿਸ ਮਾਮਲਾ ਦਰਜ ਨਹੀਂ ਕਰ ਰਹੀ ਹੈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਟਰੈਕਟਰ-ਟਰਾਲੀ ਦੇ ਮਾਲਕ ਵੱਲੋਂ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਲਟਾ ਉਨ੍ਹਾਂ ਨੂੰ ਹੀ ਗਲਤ ਠਹਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਾ ਰਿਹਾ ਕਿ ਇਹ ਦਾਰੂ ਪੀ ਕੇ ਸਕੂਟੀ ਚਲਾ ਰਹੇ ਸਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਅਤੇ ਮੁਲਜ਼ਮਾਂ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।
ਲਾਸ਼ ਲੈ ਕੇ ਆਏ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਆਪਣੀ ਸਕੂਟੀ ਉਤੇ ਜਾ ਰਹੇ ਸਨ ਤੇ ਉਨ੍ਹਾਂ ਦਾ ਸੰਤੁਲਨ ਵਿਗੜ ਗਿਆ ਤੇ ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੀ ਧੀ ਟਰੈਕਟਰ-ਟਰਾਲੀ ਹੇਠਾਂ ਆ ਗਈ ਤੇ ਉਨ੍ਹਾਂ ਦੀ ਧੀ ਦੀ 19 ਅਪ੍ਰੈਲ ਨੂੰ ਮੌਤ ਹੋ ਗਈ ਸੀ ਤੇ ਉਨ੍ਹਾਂ ਦੀ ਪਤਨੀ ਦੀ ਅੱਜ ਮੌਤ ਹੋ ਗਈ ਹੈ ਜਦੋਂ ਮੀਡੀਆ ਵੱਲੋਂ ਪੁੱਛਿਆ ਗਿਆ ਕਿ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਰਾਜੀਨਾਮਾ ਕਰਵਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਪੁਲਿਸ ਅਧਿਕਾਰੀ ਦੀ ਬੋਲਤੀ ਬੰਦ ਹੋਈ ਨਜ਼ਰ ਆਈ।
ਉਨ੍ਹਾਂ ਨੇ ਕਿਹਾ ਕਿ ਜੋ ਵੀ ਪੀੜਤ ਪਰਿਵਾਰ ਬਿਆਨ ਲਿਖਾਏਗਾ ਅਸੀਂ ਉਸ ਹਿਸਾਬ ਨਾਲ ਕਾਰਵਾਈ ਕਰ ਦਵਾਂਗੇ ਜਦ ਕਿ ਉਨ੍ਹਾਂ ਨੂੰ ਪੁਲਿਸ ਅਧਿਕਾਰੀ ਨੂੰ ਕਿਹਾ ਗਿਆ ਕਿ ਇਹ ਐਕਸੀਡੈਂਟ ਦਾ ਮਾਮਲਾ ਬਣਦਾ ਹੈ ਤੇ ਉਲਟਾ ਤੁਸੀਂ ਗਲਤ ਮਾਮਲਾ ਦਰਜ ਕਰ ਰਹੇ ਹੋ। ਪੁਲਿਸ ਅਧਿਕਾਰੀ ਨੂੰ ਅੱਗੋਂ ਕੋਈ ਵੀ ਗੱਲ ਨਾ ਆਈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਬਿਆਨ ਲਿਖਾਉਣਗੇ ਮੈਂ ਉਸੇ ਹਿਸਾਬ ਨਾਲ ਬਣਦੀ ਕਾਰਵਾਈ ਕਰ ਦਵਾਂਗਾ।
ਇਹ ਵੀ ਪੜ੍ਹੋ : Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ