Jalandhar Firing: ਜਲੰਧਰ ਵਿੱਚ ਗੋਲੀਆਂ ਚੱਲਣ ਦੀਆਂ ਵਾਰਾਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਮਕਸੂਦਾਂ ਥਾਣੇ ਅਧੀਨ ਆਉਂਦੇ ਇਲਾਕੇ ਵਿੱਚ ਸਾਹਮਣੇ ਆਇਆ ਹੈ।
Trending Photos
Jalandhar Firing: ਜਲੰਧਰ ਵਿੱਚ ਗੋਲੀਆਂ ਚੱਲਣ ਦੀਆਂ ਵਾਰਾਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਮਕਸੂਦਾਂ ਥਾਣੇ ਅਧੀਨ ਆਉਂਦੇ ਇਲਾਕੇ ਵਿੱਚ ਸਾਹਮਣੇ ਆਇਆ ਹੈ। ਜਿਥੇ ਜਿਮ ਦੇ ਬਾਹਰ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਦੋ ਧਿਰਾਂ ਵਿੱਚ ਵਿਵਾਦ ਹੋ ਗਿਆ। ਇਸ ਦੌਰਾਨ ਇੱਕ ਧਿਰ ਨੇ ਗੋਲ਼ੀ ਚਲਾ ਦਿੱਤੀ। ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ।
ਉਥੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅੰਕੁਸ਼ ਦਾ ਕਹਿਣਾ ਹੈ ਕਿ ਪ੍ਰਧਾਨ ਵੱਲੋਂ ਨਸ਼ਾ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਦੂਜੀ ਧਿਰ ਵੱਲੋਂ ਧਮਕਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐਸਸੀ ਐਕਟ ਦੇ ਪਰਚੇ ਰੱਦ ਕਰਵਾਉਣ ਦੇ ਕੰਮ ਪ੍ਰਧਾਨ ਵੱਲੋਂ ਕਰਵਾਏ ਜਾ ਰਹੇ ਹਨ। ਅਜਿਹਾ ਵਿੱਚ ਹੋ ਸਕਦਾ ਹੈ ਇਸ ਮਾਮਲੇ ਨੂੰ ਲੈ ਕੇ ਰੰਜ਼ਿਸ਼ਨ ਰੱਖਦੇ ਹੋਏ ਵਿਅਕਤੀਆਂ ਨੇ ਹਮਲਾ ਕੀਤਾ ਪਰ ਗਨੀਮਤ ਇਹ ਰਹੀ ਕਿ ਘਟਨਾ ਵਿੱਚ ਪ੍ਰਧਾਨ ਨੂੰ ਗੋਲੀ ਨਹੀਂ ਲੱਗੀ।
ਉਥੇ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਉਤੇ ਪਹੁੰਚੇ ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ 10 ਵਜੇ ਦੇ ਕਰੀਬ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ ਕਿ ਜਿਮ ਦੇ ਬਾਹਰ ਗੋਲ਼ੀ ਚੱਲ ਹੈ। ਥਾਣਾ 1 ਤੋਂ ਜਾਂਚ ਅਧਿਕਾਰੀ ਏਐਸਆਈ ਸ਼ਾਮ ਲਾਲ ਨੇ ਕਿਹਾ ਕਿ ਅਜੇ ਪਤਾ ਨਹੀਂ ਚੱਲ ਪਾਇਆ ਹੈ ਕਿ ਕਿੰਨੀਆਂ ਗੋਲੀਆਂ ਚੱਲੀਆਂ ਹਨ। ਜਾਂਚ ਅਧਿਕਾਰੀ ਨੇ ਕਿਹਾ ਕਿ ਜਿਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਏਐਸਆਈ ਨੇ ਕਿਹਾ ਕਿ ਮੌਕੇ ਉਤੇ ਉਨ੍ਹਾਂ ਨੂੰ ਪਤਾ ਚੱਲਿਆ ਹੈ ਕਿ 2 ਵਿਅਕਤੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ।
ਉਥੇ ਪੀੜਤ ਪ੍ਰਧਾਨ ਨੇ ਕਿਹਾ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਜਿਮ ਉਤੇ ਆਇਆ ਸੀ। ਇਸ ਦੌਰਾਨ 2 ਵਿਅਕਤੀ ਆਏ ਅਤੇ ਇੱਕ ਨੇ ਪਿੱਛੇ ਤੋਂ ਉਸ ਉਤੇ ਗੋਲੀ ਚਲਾ ਦਿੱਤੀ ਪਰ ਫਸ ਗਈ। ਇਸ਼ ਦੌਰਾਨ ਪ੍ਰਧਾਨ ਨੇ ਦੱਸਿਆ ਕਿ ਉਸ ਨੇ ਆਪਣਾ ਲਾਇਸੈਂਸ ਹਥਿਆਰ ਕੱਢ ਲਿਆ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਦੌਰਾਨ ਭੱਜਦੇ ਹੋਏ ਹਮਲਾਵਰਾਂ ਨੇ ਫਾਇਰ ਕੀਤੇ।
ਪੀੜਤ ਨੇ ਦੱਸਿਆ ਕਿ ਦੋਵਾਂ ਦੇ ਮੂੰਹ ਢਕੇ ਹੋਏ ਸਨ। ਪੀੜਤ ਨੇ ਦੱਸਿਆ ਕਿ ਜਾਂਚ ਅਧਿਕਾਰੀ ਉਸ ਨੂੰ ਹਥਿਆਰ ਜ਼ਬਤ ਕਰਨ ਲਈ ਕਹਿ ਰਹੇ ਹਨ। ਹਥਿਆਰ ਜ਼ਬਤ ਕਰਨ ਬਾਰੇ ਪ੍ਰਧਾਨ ਨੇ ਕਿਹਾ ਕਿ ਜਾਂਚ ਅਧਿਕਾਰੀ ਕਹਿ ਰਹੇ ਹਨ ਕਿ ਉਸ ਨੂੰ ਉੱਚ ਅਧਿਕਾਰੀਆਂ ਤੋਂ ਹੁਕਮ ਮਿਲੇ ਹਨ, ਇਸ ਲਈ ਉਸ ਦਾ ਹਥਿਆਰ ਜ਼ਬਤ ਕਰ ਲਿਆ ਜਾਵੇਗਾ।
ਪੀੜਤ ਨੇ ਕਿਹਾ ਕਿ ਉਸ ਨੂੰ ਪਹਿਲਾਂ ਹੀ ਧਮਕੀਆਂ ਦੇ ਫੋਨ ਆ ਰਹੇ ਹਨ। ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਜਾਂਚ ਅਧਿਕਾਰੀ ਨੂੰ ਸੁਰੱਖਿਆ ਦੇਣ ਬਾਰੇ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਆਪਣੇ ਪੈਸਿਆਂ 'ਤੇ ਸੁਰੱਖਿਆ ਲੈ ਸਕਦਾ ਹੈ।