Ludhiana News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਠ ਸਾਲ ਲਗਾਤਾਰ ਭੁੱਖ ਹੜਤਾਲ ਕਰਨ ਵਾਲੇ ਸਿੱਖ ਕੌਮ ਦੇ ਯੋਧੇ 92 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦੇਹਾਂਤ ਹੋ ਗਿਆ ਹੈ।
Trending Photos
Ludhiana News: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਠ ਸਾਲ ਲਗਾਤਾਰ ਭੁੱਖ ਹੜਤਾਲ ਕਰਨ ਵਾਲੇ ਸਿੱਖ ਕੌਮ ਦੇ ਯੋਧੇ 92 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿੱਚ ਆਖਰੀ ਸਾਹ ਲਏ। ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ਮਗਰੋਂ ਪਿੰਡ ਹਸਨਪੁਰ ਵਿੱਚ ਸੋਗ ਦੀ ਲਹਿਰ ਹੈ। ਲੁਧਿਆਣਾ ਨੇੜਲੇ ਪਿੰਡ ਹਸਨਪੁਰ ਦੇ ਵਸਨੀਕ ਸੂਰਤ ਸਿੰਘ ਖ਼ਾਲਸਾ (92) ਦਾ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਦੇਹਾਂਤ ਹੋ ਗਿਆ ਹੈ।
ਸੂਰਤ ਸਿੰਘ ਖ਼ਾਲਸਾ ਨੇ 2015 ਵਿੱਚ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਸੀ। ਉਹ 7 ਸਾਲਾਂ ਤੋਂ ਡੀਐਮਸੀਐਚ ਹਸਪਤਾਲ ਵਿੱਚ ਵੀ ਦਾਖ਼ਲ ਸਨ।16 ਜਨਵਰੀ 2015 ਨੂੰ ਸੂਰਤ ਸਿੰਘ ਖਾਲਸਾ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਜੋ ਕਰੀਬ 8 ਸਾਲ ਚੱਲੀ। ਉਨ੍ਹਾਂ ਨੇ ਅਦਾਲਤੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰਦਿਆਂ ਖਾਣਾ ਖਾਣ-ਪੀਣ ਤੋਂ ਇਨਕਾਰ ਕਰ ਦਿੱਤਾ। ਜਿੱਥੇ ਉਹ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ, ਉੱਥੇ ਉਨ੍ਹਾਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਧਰਮਾਂ ਦੇ ਕੈਦੀਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਵੀ ਮੰਗ ਕੀਤੀ।
ਸੂਰਤ ਸਿੰਘ ਖਾਲਸਾ ਦਾ ਜਨਮ 7 ਮਾਰਚ 1933 ਨੂੰ ਹੋਇਆ ਸੀ। ਉਹ ਇੱਕ ਨਾਗਰਿਕ ਅਧਿਕਾਰ ਕਾਰਕੁੰਨ ਸਨ ਜਿਸਨੂੰ ਬਾਪੂ ਸੂਰਤ ਸਿੰਘ ਖਾਲਸਾ ਵਜੋਂ ਜਾਣਿਆ ਜਾਂਦਾ ਹੈ। ਉਹ ਲੁਧਿਆਣਾ ਦੇ ਪਿੰਡ ਹਸਨਪੁਰ ਦੇ ਰਹਿਣ ਵਾਲੇ ਸਨ। ਉਨ੍ਹਾਂ ਪੰਜ ਪੁੱਤਰ ਅਤੇ ਇੱਕ ਧੀ ਸਾਰੇ ਅਮਰੀਕੀ ਨਾਗਰਿਕ ਹਨ। ਉਹ ਲਗਾਤਾਰ ਉਨ੍ਹਾਂ ਨੂੰ ਮਿਲਣ ਆਉਂਦੇ ਰਹਿੰਦੇ ਸਨ। ਖ਼ਾਲਸਾ ਖ਼ੁਦ ਅਮਰੀਕੀ ਨਾਗਰਿਕ ਹੈ।
ਉਹ 1988 ਵਿੱਚ ਆਪਣੇ ਬੱਚਿਆਂ ਨਾਲ ਰਹਿਣ ਲਈ ਅਮਰੀਕਾ ਗਏ ਸਨ ਅਤੇ ਲਗਾਤਾਰ ਪੰਜਾਬ ਆਉਂਦੇ ਰਹਿੰਦੇ ਸਨ। ਉਹ ਇੱਕ ਸਰਕਾਰੀ ਅਧਿਆਪਕ ਸੀ, ਪਰ ਸਾਕਾ ਨੀਲਾ ਤਾਰਾ ਦੇ ਵਿਰੋਧ ਵਿੱਚ ਜੂਨ 1984 ਵਿੱਚ ਨੌਕਰੀ ਛੱਡ ਦਿੱਤੀ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪਿੰਡ ਵਿੱਚ ਅਫਸੋਸ ਦੀ ਲਹਿਰ ਫੈਲ ਗਈ। ਉਨ੍ਹਾਂ ਦੀ ਭਤੀਜ ਨੂੰਹ ਅਤੇ ਪਿੰਡ ਵਾਲਿਆਂ ਨੇ ਉਨ੍ਹਾਂ ਦੀ ਮੌਤ ਦਾ ਕਾਫੀ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਪੂਰੇ ਪਿੰਡ ਦੇ ਲੋਕ ਉਨ੍ਹਾਂ ਨੂੰ ਬਹੁਤ ਪਿਆਰ ਕਰਦੇ ਸਨ। ਬਾਪੂ ਸੂਰਤ ਸਿੰਘ ਖਾਲਸਾ ਦਾ ਇਸ ਦੁਨੀਆਂ ਵਿੱਚੋਂ ਜਾਣਾ ਪੂਰੀ ਸਿੱਖ ਕੌਮ ਲਈ ਇੱਕ ਵੱਡਾ ਘਾਟਾ ਹੈ।