Charanjit Singh Channi: ਵੋਟਰ ਪਰਚੀਆਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੂਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ।
Trending Photos
Charanjit Singh Channi: ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਇੱਕ ਚੋਣ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਪਟੀਸ਼ਨ 'ਤੇ ਸੁਣਵਾਈ 12 ਅਗਸਤ ਨੂੰ ਤੈਅ ਕੀਤੀ ਹੈ। ਇਹ ਪਟੀਸ਼ਨ ਗੌਰਵ ਲੂਥਰਾ ਨੇ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਹਾਈਕਰੋਟ ਵਿੱਚ ਦਾਖਲ ਕੀਤੀ ਹੈ।
ਪਟੀਸ਼ਨ ਦਾਇਰ ਕਰਦੇ ਹੋਏ ਗੌਰਵ ਲੂਥਰਾ ਨੇ ਐਡਵੋਕੇਟ ਮਨਿਤ ਮਲਹੋਤਰਾ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਨਾਮਜ਼ਦਗੀ ਫਾਰਮ ਭਰਦੇ ਸਮੇਂ ਉਨ੍ਹਾਂ ਨੇ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਖ਼ਰਚੇ ਦਾ ਸਹੀ ਵੇਰਵਾ ਵੀ ਕਮਿਸ਼ਨ ਨੂੰ ਨਹੀਂ ਸੌਂਪਿਆ ਹੈ। ਪਟੀਸ਼ਨਰ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਸੀ ਪਰ ਕੋਈ ਫਾਇਦਾ ਨਹੀਂ ਹੋਇਆ ਜਿਸ ਕਰਕੇ ਉਨ੍ਹਾਂ ਨੂੰ ਹਾਈ ਕੋਰਟ ਦੀ ਸ਼ਰਨ ਲੈਣੀ ਪੈ ਰਹੀ ਹੈ।
ਚੋਣਾਂ ਦੌਰਾਨ ਇੱਕ ਹੋਟਲ ਵਿੱਚ 24 ਘੰਟੇ ਖਾਣੇ ਦਾ ਪ੍ਰਬੰਧ ਸੀ ਪਰ ਚੋਣ ਪ੍ਰਚਾਰ ਦੇ ਵੇਰਵਿਆਂ ਵਿੱਚ ਉਨ੍ਹਾਂ ਨੇ ਇਸ ਦਾ ਖਰਚਾ ਨਹੀਂ ਦੱਸਿਆ। ਉਹ ਰੋਜ਼ਾਨਾ 10-15 ਜਨਤਕ ਮੀਟਿੰਗਾਂ ਕਰਦੇ ਸਨ, ਪਰ ਇਸ ਦੌਰਾਨ ਉਨ੍ਹਾਂ ਨੇ ਮੁਹਿੰਮ ਦੇ ਵੇਰਵਿਆਂ ਵਿਚ ਇਕ ਵੀ ਵਾਹਨ ਦਾ ਖਰਚਾ ਨਹੀਂ ਦਿੱਤਾ। ਉਨ੍ਹਾਂ ਨੇ ਰਾਮਾ ਮੰਡੀ ਵਿੱਚ ਬਿਨਾਂ ਮਨਜ਼ੂਰੀ ਤੋਂ ਰੋਡ ਸ਼ੋਅ ਕੀਤਾ। ਇੱਥੋਂ ਤੱਕ ਕਿ ਵੋਟਰ ਪਰਚੀਆਂ ਵੰਡਣ ਲਈ ਪੋਲਿੰਗ ਬੂਥਾਂ ਦੇ ਬਾਹਰ ਬਣਾਏ ਗਏ ਬੂਥਾਂ ਦੇ ਖਰਚੇ ਦਾ ਵੇਰਵਾ ਵੀ ਨਹੀਂ ਦਿੱਤਾ ਗਿਆ।
ਦੱਸਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਦੋ ਸੀਟਾਂ 'ਤੇ ਹਾਰ ਤੋਂ ਬਾਅਦ ਪਾਰਟੀ ਨੇ ਜਲੰਧਰ ਸੀਟ ਤੋਂ ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਚਰਨਜੀਤ ਸਿੰਘ ਚੰਨੀ ਨੇ ਜਲੰਧਰ ਸੀਟ 1 ਲੱਖ 75 ਹਜ਼ਾਰ 993 ਵੋਟਾਂ ਨਾਲ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿੱਚ ਪਾਈ ਸੀ। ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਦੂਜੇ ਨੰਬਰ ਉੱਤੇ ਰਹੇ। ਦੂਜੇ ਸਥਾਨ ਉੱਪਰ ਭਾਜਪਾ ਦੇ ਸ਼ੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਪਈਆਂ ਸਨ ਜਦੋਂ ਕਿ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਮਿਲੀਆਂ ਸਨ।