Meet Hayer News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।
Trending Photos
Meet Hayer News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਆਬਕਾਰੀ ਨੀਤੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਸ਼ੁੱਕਰਵਾਰ ਨੂੰ ਤਿਹਾੜ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਕਿਹਾ, ‘‘ਮੈਂ ਮੁੱਖ ਮੰਤਰੀ ਦੀ ਕੁਰਸੀ ’ਤੇ ਉਦੋਂ ਬੈਠਾਂਗਾ, ਜਦੋਂ ਲੋਕ ਮੈਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਦੇਣਗੇ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਗਨੀ ਪ੍ਰੀਖਿਆ ਦੇਣਾ ਚਾਹੰਦਾ ਹਾਂ।’’ ਉਨ੍ਹਾਂ ਕਿਹਾ, ‘‘ਮੈਂ ਮੁੱਖ ਮੰਤਰੀ ਅਤੇ ਸਿਸੋਦੀਆ ਉਪ ਮੁੱਖ ਮੰਤਰੀ ਉਦੋਂ ਹੀ ਬਣਨਗੇ, ਜਦੋਂ ਲੋਕ ਕਹਿਣਗੇ ਕਿ ਅਸੀਂ ਇਮਾਨਦਾਰ ਹਾਂ।’’
ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਜਿੱਥੇ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਘੇਰ ਰਹੀਆਂ ਹਨ, ਉਥੇ 'ਆਪ' ਆਗੂ ਕੇਜਰੀਵਾਲ ਦੇ ਫੈਸਲੇ ਦੀ ਸ਼ਲਾਘਾ ਕਰ ਰਹੇ ਹਨ। ਇਸ ਸਬੰਧੀ ਪੰਜਾਬ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਨਤਾ ਦਾ ਫੈਸਲਾ ਆਉਣ ਤੱਕ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੋਈ ਜਿਗਰੇ ਵਾਲਾ ਅਤੇ ਇਮਾਨਦਾਰ ਸਖ਼ਸ਼ ਹੀ ਲੈ ਸਕਦਾ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਕੋਈ ਨੇਤਾ ਜੇਲ੍ਹ ਜਾਂਦਾ ਹੈ ਤਾਂ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਉਹ ਸੋਚਦਾ ਹੈ ਕਿ ਹੁਣ ਮੈਂ ਕੁਰਸੀ 'ਤੇ ਬੈਠਾਂਗਾ, ਹੁਣ ਮੈਂ ਮੁੱਖ ਮੰਤਰੀ ਬਣਾਂਗਾ ਪਰ ਜੇ ਕੋਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੀਐਮ ਦਾ ਅਹੁਦਾ ਛੱਡ ਸਕਦਾ ਹੈ, ਤਾਂ ਸਿਰਫ਼ ਅਰਵਿੰਦ ਕੇਜਰੀਵਾਲ ਹੀ ਕਰ ਸਕਦੇ ਹਨ।
ਇਹ ਵੀ ਪੜ੍ਹੋ : Arvind Kejriwal Live Updates: ਕੇਜਰੀਵਾਲ ਦਾ ਵੱਡਾ ਐਲਾਨ; ਲੋਕਾਂ ਵੱਲੋਂ ਇਮਾਨਦਾਰੀ ਦਾ ਸਰਟੀਫਿਕੇਟ ਆਉਣ ਤੱਕ ਸੀਐਮ ਦੀ ਕੁਰਸੀ 'ਤੇ ਨਹੀਂ ਬੈਠਾਂਗਾ
ਦਿੱਲੀ ਦੇ ਲੋਕ ਇੱਕ ਵਾਰ ਫਿਰ ਉਨ੍ਹਾਂ ਨੂੰ ਭਾਰੀ ਬਹੁਮਤ ਦੇ ਕੇ ਮੁੱਖ ਮੰਤਰੀ ਬਣਾਉਣਗੇ ਕਿਉਂਕਿ ਉਹ ਦੇਸ਼ ਦੀ ਸਿਆਸਤ ਵਿੱਚ ਬਦਲਾਅ ਲਿਆਉਣ ਆਏ ਹਨ। ਉਹ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਅੱਜ ਮੈਨੂੰ ਹੋਰ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੈਂ ਉਸ ਨੇਤਾ ਨਾਲ ਕੰਮ ਕਰ ਰਿਹਾ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਭਾਜਪਾ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ : Chandigarh Blast Updates: ਚੰਡੀਗੜ੍ਹ ਬਲਾਸਟ ਮਾਮਲੇ 'ਚ ਦੂਜਾ ਮੁਲਜ਼ਮ ਵੀ ਗ੍ਰਿਫ਼ਤਾਰ, DGP ਨੇ ਦਿੱਤੀ ਜਾਣਕਾਰੀ