Punjab Politics: ਮਾਲਵਿੰਦਰ ਕੰਗ ਨੇ ਸੰਸਦ 'ਚ ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ ਚਰਚਾ ਦੀ ਚੁੱਕੀ ਮੰਗ
Advertisement
Article Detail0/zeephh/zeephh2563465

Punjab Politics: ਮਾਲਵਿੰਦਰ ਕੰਗ ਨੇ ਸੰਸਦ 'ਚ ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ ਚਰਚਾ ਦੀ ਚੁੱਕੀ ਮੰਗ

Punjab Politics: ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ 'ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 22 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ 'ਤੇ ਚਰਚਾ ਦੀ ਮੰਗ ਕੀਤੀ।

 

Punjab Politics: ਮਾਲਵਿੰਦਰ ਕੰਗ ਨੇ ਸੰਸਦ 'ਚ ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ ਚਰਚਾ ਦੀ ਚੁੱਕੀ ਮੰਗ

Punjab Politics/ਮਨੋਜ ਜੋਸ਼ੀ: ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ Adjournment notice ਜਾਰੀ ਕੀਤਾ ਹੈ। ਦਰਅਸਲ ਇਸ ਨੋਟਿਸ ਵਿੱਚ ਮਾਲਵਿੰਦਰ ਸਿੰਘ ਕੰਗ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੋ ਪਿਛਲੇ 22 ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ 'ਤੇ ਚਰਚਾ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ Aadmi Party (AAP) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ Khanouri ਬਾਰਡਰ ਉੱਤੇ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਆਗੂ  ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ। ਡੱਲੇਵਾਲ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕੰਗ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਉਦਾਸੀਨਤਾ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਸੀ।

 

fallback

 

ਦਰਅਸਲ ਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਬੈਠੇ ਨੂੰ 22 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 23ਵਾਂ ਦਿਨ ਹੈ। ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਨੇ ਮਰਨ ਵਰਤ ਖਤਮ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਸ਼ੰਭੂ ਸਰਹੱਦ 'ਤੇ ਦਿੱਲੀ ਮੂਵਮੈਂਟ 2.0 ਤਹਿਤ ਕਿਸਾਨਾਂ ਦਾ ਧਰਨਾ 309ਵੇਂ ਦਿਨ ਵੀ ਜਾਰੀ ਹੈ। 

ਇਹ ਵੀ ਪੜ੍ਹੋ: Jagjit Dallewal Health: ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਬਣੀ; ਡਾਕਟਰਾਂ ਨੇ ਬੁਲੇਟਿਨ ਕੀਤਾ ਜਾਰੀ

 

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 23ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਬੀਤੇ ਦਿਨੀ ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ। ਇਸ ਦੌਰਾਨ ਡਾ. ਸੁਖਮਨ ਤੇ ਉਨ੍ਹਾਂ ਦੀ ਟੀਮ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਮੈਡੀਕਲ ਬੁਲੇਟਿਨ ਜਾਰੀ ਕੀਤਾ ਸੀ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਬਹੁਤ ਜ਼ਿਆਦਾ ਕਮਜ਼ੋਰ ਹੋ ਰਹੀ ਹੈ। ਸਰੀਰ ਵਿੱਚ ਪਾਣੀ ਦੀ ਭਰੀ ਕਮੀ ਪਾਈ ਜਾ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਉਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ।  ਜੇਕਰ ਅੱਜ ਵੀ ਉਹ ਮਰਨ ਵਰਤ ਖ਼ਤਮ ਕਰ ਦਿੰਦੇ ਹਨ ਤਾਂ ਰਿਕਵਰੀ ਆਸਾਨ ਤਰੀਕੇ ਨਾਲ ਨਹੀਂ ਹੋ ਸਕਦੀ। 22ਵਾਂ ਦਿਨ ਹੋਣ ਕਰਕੇ ਮਸਲ ਕਮਜ਼ੋਰ ਹੋ ਗਏ ਹਨ ਅਤੇ ਚਮੜੀ ਦਾ ਰੰਗ ਬਦਲ ਚੁੱਕਾ ਹੈ।

Trending news