Muktsar Accident News: ਮੁਕਤਸਰ ਤੋਂ 21 ਪੁਲਿਸ ਮੁਲਾਜ਼ਮ ਆਪਣੀ ਡਿਊਟੀ ਕਰਨ ਲਈ ਬੱਸ ਰਾਹੀਂ ਜਲੰਧਰ ਜਾ ਰਹੇ ਸਨ। ਧੁੰਦ ਕਾਰਨ ਪਿੰਡ ਚੱਡੇਵਾਂ ਨੇੜੇ ਬੱਸ ਚਾਲਕ ਅੱਗੇ ਨਹੀਂ ਦੇਖ ਸਕਿਆ ਅਤੇ ਬੱਸ ਸੜਕ ’ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।
Trending Photos
Muktsar Accident News/ਅਨਮੋਲ ਸਿੰਘ ਵੜਿੰਗ: ਪੰਜਾਬ ਵਿੱਚ ਸੜਕ ਹਾਦਸੇ ਲਗਾਤਰਾ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮੁਕਤਸਰ ਤੋਂ ਸਾਹਮਣੇ ਆਇਆ ਹੈ। ਦੱਸ ਧਈਏ ਕਿ ਮੁਕਤਸਰ 'ਚ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਕੋਟਕਪੂਰਾ ਰੋਡ 'ਤੇ ਪਿੰਡ ਚੜੇਵਾਨ 'ਚ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ 11 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।
ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ ਤੇ ਪੈਂਦੇ ਪਿੰਡ ਚੜ੍ਹੇਵਾਨ ਦੇ ਨਜ਼ਦੀਕ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾ ਗ੍ਰਸਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਜਲੰਧਰ ਡਿਊਟੀ ਲਈ ਜਾ ਰਹੇ ਸਨ ਅਤੇ ਸੰਘਣੀ ਧੁੰਦ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਕਾਰ ਸੇਵਾ ਵਾਲਿਆਂ ਦੇ ਖੜੇ ਟਰੱਕ ਵਿੱਚ ਜਾ ਵੱਜੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਦੇ ਸੱਟਾਂ ਲੱਗੀਆਂ ਤੇ ਉਥੇ ਹੀ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ।
ਦੱਸ ਦਈਏ ਕਿ ਬੱਸ ਵਿੱਚ 21 ਪੁਲਿਸ ਮੁਲਾਜ਼ਮ ਸਵਾਰ ਸਨ। ਬਾਕੀ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ: Patiala News: ਪਟਿਆਲਾ ਕਾਂਗਰਸੀ ਵਰਕਰ ਉੱਪਰ ਦਿਨ- ਦਿਹਾੜੇ ਹਮਲਾ, ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ
ਪੁਲਿਸ ਮੁਲਾਜ਼ਮ ਬੱਸ ਰਾਹੀਂ ਡਿਊਟੀ ਲਈ ਜਲੰਧਰ ਜਾ ਰਹੇ ਸਨ। ਹਾਦਸੇ ਦੀ ਸੂਚਨਾ ਮਿਲਣ ’ਤੇ ਐਸਐਸਪੀ ਭਗੀਰਥ ਸਿੰਘ ਮੀਨਾ ਹੋਰ ਪੁਲੀਸ ਅਧਿਕਾਰੀਆਂ ਨਾਲ ਮੌਕੇ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ।
ਹਾਦਸੇ ਵਿੱਚ ਪੁਲਿਸ ਦੀ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਸਿਰਫ 15 ਮੀਟਰ ਦੇ ਕਰੀਬ ਸੀ। ਜਿਸ ਕਾਰਨ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ।
ਇਹ ਵੀ ਪੜ੍ਹੋ: Hoshiarpur Thar Firing: ਹੁਸ਼ਿਆਰਪੁਰ 'ਚ ਪਹਿਲਵਾਨ ਦੀ ਥਾਰ 'ਤੇ ਚੱਲੀਆਂ ਗੋਲੀਆਂ, ਡਰਾਈਵਰ ਲਾਪਤਾ, ਕੀ ਹੈ ਮਾਮਲਾ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਜੰਮੂ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਦਸੂਹਾ ਅਧੀਨ ਪੈਂਦੇ ਉਚੀ ਬੱਸੀ ਅਤੇ ਹੁਸ਼ਿਆਰਪੁਰ ਦੇ ਪਿੰਡ ਲਮੀਂ ਵਿਚਕਾਰ ਟਰੱਕ ਅਤੇ ਕਾਰ ਵਿਚਾਲੇ ਆਪਸੀ ਟੱਕਰ ਹੋਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ।