ਪਹਿਲਾਂ ਨੌਜਵਾਨ ਨੂੰ ਕੀਤਾ ਅਗਵਾ, ਫ਼ਿਰ ਮੰਗੀ ਫਿਰੌਤੀ ਤੇ ਹੁਣ ਜਾਨੋ ਮਾਰ ਦਿੱਤਾ 20 ਸਾਲ ਦਾ ਜਵਾਨ ਪੁੱਤ
Advertisement

ਪਹਿਲਾਂ ਨੌਜਵਾਨ ਨੂੰ ਕੀਤਾ ਅਗਵਾ, ਫ਼ਿਰ ਮੰਗੀ ਫਿਰੌਤੀ ਤੇ ਹੁਣ ਜਾਨੋ ਮਾਰ ਦਿੱਤਾ 20 ਸਾਲ ਦਾ ਜਵਾਨ ਪੁੱਤ

Child Kidnap news: ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ ਗਏ ਨੌਜਵਾਨ ਹਰਮਨਦੀਪ ਸਿੰਘ ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਬੱਚੇ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ। 

ਪਹਿਲਾਂ ਨੌਜਵਾਨ ਨੂੰ ਕੀਤਾ ਅਗਵਾ, ਫ਼ਿਰ ਮੰਗੀ ਫਿਰੌਤੀ ਤੇ ਹੁਣ ਜਾਨੋ ਮਾਰ ਦਿੱਤਾ 20 ਸਾਲ ਦਾ ਜਵਾਨ ਪੁੱਤ

Child Kidnap news:  ਸ੍ਰੀ ਮੁਕਤਸਰ ਸਾਹਿਬ ਦੇ ਕੋਟਭਾਈ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੇ ਹਰ ਕਿਸੇ ਨੂੰ ਹਰਿਆਣਾ ਕਰ ਦਿੱਤਾ ਹੈ। ਦੱਸ ਦੇਈਏ ਕਿ 25 ਨਵੰਬਰ ਨੂੰ ਪਿੰਡ ਕੋਟਭਾਈ ਤੋਂ ਅਗਵਾ ਹੋਏ ਹਰਮਨ ਸਿੰਘ 20 ਸਾਲਾ ਦਾ ਅਗਵਾਕਾਰਾਂ ਨੇ ਕਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਨੌਜਵਾਨ  ਦੇ ਅਗਵਾ ਹੋਣ ਤੋਂ ਬਾਅਦ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। 

ਇੱਕ ਵੱਡੇ ਗੈਗ ਦੇ 10 ਤੋਂ ਵੱਧ ਮੈਂਬਰ ਹਨ ਜੋ ਲੋਕਾਂ ਨੂੰ ਅਗਵਾ ਕਰਕੇ ਫਿਰੌਤੀ (Child Kidnap) ਮੰਗਦੇ ਹਨ। ਪੁਲਸ ਨੇ ਇਸ ਮਾਮਲੇ ਵਿੱਚ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਿਛਲੇ ਦਿਨੀਂ ਵੀ ਫਿਰੌਤੀ ਲਈ ਇੱਕ ਵਿਅਕਤੀ ਦਾ ਕਤਲ ਹੋ ਚੁੱਕਾ ਹੈ। ਅੱਜ ਮੁਕਤਸਰ ਪੁਲੀਸ ਦੇ ਐਸਐਸਪੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਸਕਦੇ ਹਨ। 

ਇਹ ਵੀ ਪੜ੍ਹੋ: Measles in Mumbai: ਮੁੰਬਈ ਵਿੱਚ ਖਸਰੇ ਦਾ ਕਹਿਰ, ਇਕ ਹੋਰ ਮਾਸੂਮ ਦੀ ਹੋਈ ਮੌਤ

ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਗ੍ਰੋਹ ਦੀਆਂ ਤਾਰਾਂ ਰਾਜਸਥਾਨ ਨਾਲ ਜੁੜੀਆਂ ਹੋਈਆਂ ਹਨ। ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਨੌਜਵਾਨ ਹਰਮਨਦੀਪ ਸਿੰਘ (Child Kidnap) ਨੂੰ ਅਗਵਾਕਾਰਾਂ ਵੱਲੋਂ ਅਗਵਾ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਲਗਾਤਾਰ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਸੀ ਪਰ ਪੁਲਿਸ ਨੌਜਵਾਨ ਨੂੰ ਬਚਾਉਣ ਵਿਚ ਨਾਕਾਮਯਾਬ ਰਹੀ ਹੈ।  ਇਸ ਤੋਂ ਬਾਅਦ ਖ਼ਬਰ ਸਾਹਮਣੇ ਆਈ ਹੈ ਕਿ ਬੱਚੇ ਦਾ ਹੁਣ ਕਤਲ ਕਰ ਦਿੱਤਾ ਗਿਆ ਹੈ। 

ਸੂਤਰਾਂ ਮੁਤਾਬਕ ਨੌਜਵਾਨ ਨੂੰ ਅਗਵਾ ਕਰਨ ਉਪਰੰਤ ਕੁਝ ਦਿਨਾਂ ਬਾਅਦ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਪੁਲਿਸ ਇਸ (Child Kidnap) ਮਾਮਲੇ 'ਤੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

(ਅਨਮੋਲ ਸਿੰਘ ਦੀ ਰਿਪੋਰਟ)

Trending news