Nagar Kirtan News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਾਹਿਬ ਸਜਾਇਆ ਗਿਆ।
Trending Photos
Nagar Kirtan News (ਬਿਮਲ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸੋਢੀ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਾਹਿਬ ਸਜਾਇਆ ਗਿਆ।
ਇਸ ਦੌਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੋਇੰਦਵਾਲ ਸਾਹਿਬ ਪੁੱਜ ਕੇ ਸਮਾਪਤ ਹੋਵੇਗਾ।
ਇਸ ਮੌਕੇ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਕੀਤੀ ਗਈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਚਾਵਲਾ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈਕੇ ਸੰਗਤ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਗਤ ਵੱਡੀ ਗਿਣਤੀ ਵਿੱਚ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਰਹੀ ਹੈ ਤੇ ਇਸ ਕਾਰਨ ਜੋ ਪ੍ਰਬੰਧ ਉਨ੍ਹੈਂ ਵੱਲੋਂ ਪਹਿਲਾਂ ਕੀਤੇ ਗਏ ਸਨ ਉਹ ਪ੍ਰਬੰਧ ਅੱਜ ਛੋਟੇ ਪੈ ਗਏ ਹਨ।
ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਨੇ ਕਿਹਾ ਕਿ ਚੱਲ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਜਿੱਥੇ ਸੰਗਤ ਵੱਡੀ ਗਿਣਤੀ ਵਿੱਚ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਉੱਥੇ ਖਾਸ ਤੌਰ ਉਤੇ ਅੱਜ ਇਸ ਨਗਰ ਕੀਰਤਨ ਵਿੱਚ ਸਮੁੱਚੇ ਦਲ ਪੰਥ ਸ਼ਿਰਕਤ ਕਰ ਰਹੇ ਹਨ ਅਤੇ ਇਸ ਨਗਰ ਕੀਰਤਨ ਨੂੰ ਲੈ ਕੇ ਗੁਰੂ ਦੀਆਂ ਲਾਡਲੀਆਂ ਫੌਜਾਂ ਸਮੇਤ ਸਮੁੱਚੀ ਸੰਗਤ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਨਗਰ ਕੀਰਤਨ ਵਿੱਚ ਜਿੱਥੇ ਸ਼ਿਰਕਤ ਕਰਨ ਉੱਥੇ ਖਾਸ ਤੌਰ ਉਤੇ ਸ਼ਤਾਬਦੀ ਸਮਾਗਮਾਂ ਵਿੱਚ ਹਿੱਸਾ ਲੈ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਹ ਵੀ ਪੜ੍ਹੋ : Train incident: ਇੰਦੌਰ-ਜਬਲਪੁਰ ਓਵਰਨਾਈਟ ਐਕਸਪ੍ਰੈਸ ਦੇ ਦੋ ਡੱਬੇ ਪਟੜੀ ਤੋਂ ਉਤਰੇ, ਯਾਤਰੀ ਸੁਰੱਖਿਅਤ