Gurupurav Nagar Kirtan: ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਨਗਰ ਕੀਰਤਨ ਸਜਾਏ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਸ਼ਰਧਾ ਦਾ ਸੈਲਾਬ ਉਮੜਿਆ।
Trending Photos
Amritsar: ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਦੇ ਹੇਠ ਸਜਾਇਆ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਦੇ ਨਾਲ ਖਾਲਸਾ ਕਾਲਜ ਤੋਂ ਆਰੰਭ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦਾ ਥਾਂ- ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਿਆਂ ਤਰ੍ਹਾਂ- ਤਰ੍ਹਾਂ ਦੇ ਸਵਾਦੀ ਲੰਗਰ ਅਟੁੱਟ ਵਰਤਾਏ ਗਏ। ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਸ਼ਬਦੀ ਧੁਨਾਂ ਵਜਾਉਂਦੀਆਂ ਸਕੂਲੀ ਬੱਚਿਆਂ ਦੀਆਂ ਬੈਂਡ ਪਾਰਟੀਆਂ ਸ਼ਬਦੀ ਜੱਥੇ ਸਭਾ ਸੁਸਾਇਟੀਆਂ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ।
Nangal: "ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ" ਦੇ ਜਾਪ ਦੇ ਨਾਲ ਦੇਰ ਸ਼ਾਮ ਪ੍ਰਥਮ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਨੰਗਲ ਦੇ ਪੁਰਾਣਾ ਗੁਰਦੁਆਰਾ ਤੋਂ ਸ਼ੁਰੂ ਹੋ ਕੇ ਅਲੱਗ-ਅਲੱਗ ਬਾਜ਼ਾਰਾਂ ਤੇ ਪੂਰੇ ਸ਼ਹਿਰ ਤੋਂ ਹੁੰਦਾ ਹੋਇਆ ਇਤਿਹਾਸਕ ਗੁਰਦੁਆਰਾ ਘਾਟ ਸਾਹਿਬ ਜਾ ਕੇ ਸਮਾਪਤ ਹੋਇਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕੀਤਾ। ਰੰਗ-ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਜਿੱਥੋਂ ਵੀ ਲੰਘਦਾ ਸੀ ਵੱਡੀ ਤਾਦਾਦ ਵਿੱਚ ਸੰਗਤ ਉਸ ਰਸਤੇ ਦਾ ਸਵਾਗਤ ਕਰਦੀਆਂ ਨਜ਼ਰ ਆਈਆਂ। ਗਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ ਅਤੇ ਸਾਰਾ ਇਲਾਕਾ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਇਸ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸੰਗਤ ਲਈ ਵੱਖ-ਵੱਖ ਪ੍ਰਕਾਰ ਦੇ ਪ੍ਰਸ਼ਾਦ ਦੇ ਵੀ ਪ੍ਰਬੰਧ ਕੀਤੇ ਗਏ ਸਨ।
Mohali: ਜ਼ਿਲ੍ਹਾ ਮੋਹਾਲੀ ਦੇ ਪ੍ਰਮੁੱਖ ਪਿੰਡ ਜੰਗਪੁਰਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਹੋ ਜਲਾਲ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ ਤੇ ਇਤਿਹਾਸਿਕ ਗੁਰਦੁਆਰਾ ਸਾਹਿਬ ਗੁਰਦੁਆਰਾ ਬੂੰਗਾ ਸਾਹਿਬ ਤੋਂ ਹੁੰਦਾ ਹੋਇਆ ਨਗਰ ਕੀਰਤਨ ਦੀ ਗੁਰਦੁਆਰਾ ਦੁੱਖ ਭੰਜਨੀ ਸਾਹਿਬ ਵਿਖੇ ਸਮਾਪਤੀ ਹੋਈ। ਨਗਰ ਕੀਰਤਨ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤ ਲਈ ਗੁਰੂ ਦਾ ਲੰਗਰ ਵਿੱਚ ਲਾਇਆ ਗਿਆ।
Malout: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਵੱਲੋਂ ਮਲੋਟ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਮਲੋਟ ਦੇ ਅਲੱਗ-ਅਲੱਗ ਬਜ਼ਾਰਾਂ ਵਿਚੋਂ ਲੰਘਿਆ। ਸਿੱਖਾਂ ਦੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖਾਲਸਾ ਧਰਮ ਪ੍ਰਚਾਰ ਕਮੇਟੀ ਵੱਲੋ ਮੁਹੱਲਾ ਕਰਨੈਲ ਸਿੰਘ ਮਲੋਟ ਦੀਆਂ ਸੰਗਤਾਂ ਵੱਲੋਂ ਮਲੋਟ ਸ਼ਹਿਰ ਵਿਚ ਪੰਜ ਪਿਆਰਿਆਂ ਦੀਆਂ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਇਕ ਵਿਸ਼ਾਲ ਨਗਰ ਸਜਾਇਆ।
ਸ੍ਰੀ ਗੁਰੂ ਨਾਨਕ ਦੇਵੀ ਦੀ ਚਰਨ ਛੋਹ ਧਰਤੀ ਨਾਭਾ ਦਾ ਇਹ ਪਿੰਡ
Nabha: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਦੇ ਲੋਕਾਂ ਨੂੰ ਸੱਚ ਦੇ ਮਾਰਗ ਦਾ ਉਪਦੇਸ਼ ਦ੍ਰਿੜ ਕਰਵਾਉਂਦੇ ਹੋਏ ਮਾਲਵੇ ਦੀ ਧਰਤੀ ਨਾਭਾ ਬਲਾਕ ਦੇ ਪਿੰਡ ਛਿੰਟਾਂਵਾਲਾ ਦੇ ਬਸਨੀਕ ਭਗਤ ਚੰਨਣ ਮੱਲ ਜਾੜਾ ਖੱਤਰੀ ਦੇ ਗ੍ਰਹਿ ਵਿਖੇ ਪਹੁੰਚੇ ਤਾਂ ਭਗਤ ਜੀ ਨੇ ਬੜੇ ਆਦਰ ਸਤਿਕਾਰ ਦੇ ਨਾਲ ਗੁਰੂ ਜੀ ਦਾ ਆਸਣ ਆਪਣੇ ਚਵਾਰੇ ਵਿੱਚ ਕਰਵਾਇਆ ਸੀ। ਗੁਰੂ ਨਾਨਕ ਦੇਵ ਜੀ 17 ਦਿਨ ਰਹੇ ਸਨ ਉਦੋਂ ਇਹ ਨਗਰ ਘੁੱਗ ਵੱਸਦਾ ਸ਼ਹਿਰ ਸੀ ਤੇ ਮਨਸੂਰਪੁਰ ਅਲੀ ਖਾਂ ਕਾਕੜੇ ਵਾਲੇ ਰਾਜਪੂਤ ਦੇ ਕਬਜ਼ੇ ਵਿੱਚ ਆ ਜਾਣ ਕਰਕੇ ਇਸ ਘੁੱਗ ਬੱਸ ਦੇ ਸ਼ਹਿਰ ਦਾ ਨਾਮ ਮਨਸੂਰਪੁਰ ਸੀ।
ਸਮੇਂ ਦੇ ਨਾਲ ਇਸ ਸ਼ਹਿਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਧਰਮ ਦੇ ਵਿਰੋਧੀਆਂ ਤੋਂ ਆਜ਼ਾਦ ਕਰਵਾ ਕੇ ਖਾਲਸੇ ਦਾ ਰਾਜ ਸਥਾਪਿਤ ਕੀਤਾ ਸੀ ਜਿਸ ਭਗਤ ਜੀ ਦੇ ਚਵਾਰੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਠਹਿਰੇ ਸਨ। ਉਸ ਭਗਤ ਨੇ ਖੁਸ਼ੀ ਵਿੱਚ ਬ੍ਰਹਮ ਭੋਜ ਕੀਤਾ, ਜਿਸ ਵਿੱਚ ਸਭ ਧਰਮਾਂ ਦੇ ਲੋਕਾਂ ਨੂੰ ਭਰਮ ਭੋਜ ਲਈ ਨਿਆਉਂਦਾ ਦਿੱਤਾ। ਇਸ ਸਮੇਂ ਹੀ ਭਗਤ ਜੀ ਦੇ ਘਰ ਪੁੱਤਰ ਪੈਦਾ ਹੋਇਆ ਤਾਂ ਇਹ ਖਬਰ ਸੁਣ ਕੇ ਬ੍ਰਾਹਮਣਾਂ ਨੇ ਆਖਿਆ ਤੇਰੇ ਘਰ ਸੂਤਕ ਪੈਦਾ ਹੋ ਗਿਆ ਅਸੀਂ ਇਹ ਪਵਿੱਤਰ ਭੋਜਨ ਨੇ ਛਕਣਾ ਇਹ ਸੁਣ ਕੇ ਗੁਰੂ ਨਾਨਕ ਦੇਵ ਜੀ ਨੇ ਆਸਾ ਕੀ ਵਾਰ ਦਾ ਪਵਨ ਪਵਿੱਤਰ ਅੰਗ 472 ਤੇ ਸੁਸ਼ੋਭਿਤ ਹੈ। ਇਸ ਅਸਥਾਨ ਤੇ ਗੁਰੂ ਨਾਨਕ ਦੇਵ ਜੀ ਜਿਸ ਨੇ ਚੁਵਾਰੇ ਵਿੱਚ ਰਹੇ ਸਨ ਉਸ ਚੁਵਾਰੇ ਦੀਆਂ ਦੀ ਚੁਗਾਠ ਇਥੇ ਗੁਰੂ ਨਾਨਕ ਦੇਵ ਜੀ ਦੀਆਂ ਖੜਾਮਾ ਵੀ ਮੌਜੂਦ ਹਨ। ਇਸ ਅਸਥਾਨ ਉਤੇ ਦੂਰੋਂ ਦੂਰੋਂ ਸੰਗਤ ਆ ਕੇ ਨਤਮਸਤਕ ਹੁੰਦੀ ਹੈ, ਇਸ ਗੁਰੂ ਘਰ ਨੂੰ ਸੰਗਤ ਵੱਲੋਂ ਬੜੇ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ।