Ropar Crime: ਰੋਪੜ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ਰੈਲੋਂ ਰੋਡ ਉਤੇ ਸਥਿਤ ਮਾਡਲ ਟਾਊਨ ਸਿਟੀ ਸੈਂਟਰ 'ਚ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੇ ਮੈਨੇਜਰ ਨੂੰ ਨਕਾਬਪੋਸ਼ ਨੌਜਵਾਨਾਂ ਨੇ ਸ਼ੋਅਰੂਮ ਵਿਚੋਂ ਬਾਹਰ ਖਿੱਚ ਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।
Trending Photos
Ropar Crime: ਰੋਪੜ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਹੋਣ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ਰੈਲੋਂ ਰੋਡ ਉਤੇ ਸਥਿਤ ਮਾਡਲ ਟਾਊਨ ਸਿਟੀ ਸੈਂਟਰ 'ਚ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ਦੇ ਮੈਨੇਜਰ ਨੂੰ ਨਕਾਬਪੋਸ਼ ਨੌਜਵਾਨਾਂ ਨੇ ਸ਼ੋਅਰੂਮ ਵਿਚੋਂ ਬਾਹਰ ਖਿੱਚ ਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।
ਜ਼ਖਮੀ ਹਾਲਤ ਵਿੱਚ ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਸ਼ੋਅਰੂਮ ਮੈਨੇਜਰ ਵਿਸ਼ਵਜੀਤ ਸਿੰਘ ਨੇ ਕਿਹਾ ਕਿ ਨਾ ਤਾਂ ਹਸਪਤਾਲ ਵਿਚ ਉਸਨੂੰ ਇਲਾਜ ਮਿਲ ਰਿਹਾ ਹੈ ਤੇ ਨਾ ਹੀ ਪੁਲਿਸ ਵੱਲੋਂ ਕੋਈ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਖ਼ਮੀ ਵਿਸ਼ਵਜੀਤ ਨੇ ਦੱਸਿਆ ਕਿ ਉਸਦੇ ਨਾਲ ਲੱਗਦੇ ਸ਼ੋਅਰੂਮ ਵਿੱਚ ਕੰਮ ਕਰਨ ਵਾਲੇ ਲੜਕੇ ਵੱਲੋਂ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਕਿਉਂਕਿ ਇੱਕ ਦਿਨ ਪਹਿਲਾਂ ਉਸਦੇ ਸ਼ੋਅਰੂਮ ਵਿੱਚ ਆਏ ਇਸ ਲੜਕੇ ਨੇ ਪੈਸੇ ਕੱਢਣ ਦੀ ਕੋਸ਼ਿਸ਼ ਕੀਤੀ ਸੀ ਜਿਸ ਉਤੇ ਉਸ ਨੇ ਇਸਨੂੰ ਸ਼ੋਅਰੂਮ ਵਿਚੋਂ ਬਾਹਰ ਜਾਣ ਲਈ ਕਿਹਾ ਸੀ। ਇਸ ਤੋਂ ਬਾਅਦ ਉਹ ਰੰਜਿਸ਼ ਰੱਖਣ ਲੱਗ ਪਿਆ ਸੀ, ਜਿਸ ਕਾਰਨ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਸ ਤੋਂ ਬਾਅਦ ਇਸ ਨੌਜਵਾਨ ਨੇ ਉਸਨੂੰ ਧਮਕੀ ਦਿੱਤੀ ਤੇ ਦੂਜੇ ਦਿਨ ਇਸ ਨੌਜਵਾਨ ਨੇ ਆਪਣੇ ਸਾਥੀ ਨਕਾਬਪੋਸ਼ ਨੌਜਵਾਨਾ ਨੂੰ ਲਿਆ ਕੇ ਉਸਦੀ ਕੁੱਟਮਾਰ ਕੀਤੀ। ਇਸ ਮਗਰੋਂ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ। ਉਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਦਕਿ ਜ਼ਖਮੀ ਦਾ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਪਵਨ ਪੁੱਤਰ ਸੁੱਖਾ ਨੰਬਰਦਾਰ ਨਿਵਾਸੀ ਰੈਲੋਂ ਕਲਾਂ ਜ਼ਿਲ੍ਹਾ ਰੂਪਨਗਰ ਅਤੇ 5-6 ਨਕਾਬਪੋਸ਼ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਤੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ
ਰੋਪੜ ਤੋਂ ਮਨਪ੍ਰੀਤ ਚਾਹਲ ਦੀ ਰਿਪੋਰਟ