Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਦੋਸ਼ੀ ਕਰਾਰ; ਸਜ਼ਾ ਜਲਦ
Advertisement
Article Detail0/zeephh/zeephh2537729

Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਦੋਸ਼ੀ ਕਰਾਰ; ਸਜ਼ਾ ਜਲਦ

Malerkotla News: ਦਿੱਲੀ ਦੇ ਮਹਿਰੋਲੀ ਤੋਂ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।

Malerkotla News: ਮਲੇਰਕੋਟਲਾ ਕੁਰਾਨ ਸ਼ਰੀਫ਼ ਬੇਅਦਬੀ ਮਾਮਲੇ 'ਚ ਨਰੇਸ਼ ਯਾਦਵ ਦੋਸ਼ੀ ਕਰਾਰ; ਸਜ਼ਾ ਜਲਦ

Malerkotla News: ਦਿੱਲੀ ਦੇ ਮਹਿਰੋਲੀ ਤੋਂ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਮਲੇਰਕੋਟਲਾ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 8 ਸਾਲ ਪੁਰਾਣੇ ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।

ਹਾਲਾਂਕਿ ਸਜ਼ਾ ਦਾ ਐਲਾਨ ਹੋਣਾ ਬਾਕੀ ਹੈ। ਅਦਾਲਤ ਨੇ ਦੇ ਹੁਕਮਾਂ ਤੋਂ ਤੁਰੰਤ ਬਾਅਦ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮਾਰਚ 2021 ਵਿੱਚ ਨਰੇਸ਼ ਯਾਦਵ ਅਤੇ ਇੱਕ ਹੋਰ ਮੁਲਜ਼ਮ ਨੰਦ ਕਸੋਰ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਦੱਸਣਯੋਗ ਹੈ ਕਿ 24 ਜੂਨ 2016 ਨੂੰ ਮਲੇਰਕੋਟਲਾ ਸ਼ਹਿਰ ਦੀ ਜਰਗ ਰੋਡ ਤੋਂ ਕੁਰਾਨ ਸ਼ਰੀਫ ਦੇ ਅੰਗ ਬਰਾਮਦ ਹੋਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਵਿਜੇ ਕੁਮਾਰ ਨੰਦ ਕਿਸ਼ੋਰ ਤੇ ਗੌਰਵ ਕੁਮਾਰ ਸਮੇਤ ਦੋ ਹੋਰ ਖਿਲਾਫ ਕੇਸ ਦਰਜ ਕੀਤਾ ਸੀ।

ਖਬਰਾਂ ਅਨੁਸਾਰ ਸਾਲ 2016 ਵਿੱਚ ਸੰਗਰੂਰ ਦੇ ਮਲੇਰਕੋਟਲਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਧਾਰਮਿਕ ਪੁਸਤਕ ਦੇ ਪੰਨੇ ਪਾੜ ਕੇ ਸੁੱਟ ਦਿੱਤੇ ਸਨ। ਜਿਸ ਕਾਰਨ ਪੂਰੇ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਇਸ ਮਾਮਲੇ ਵਿੱਚ ਵਿਜੇ ਕੁਮਾਰ, ਨੰਦ ਕਿਸ਼ੋਰ ਅਤੇ ਗੌਰਵ ਕੁਮਾਰ ਸਮੇਤ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ 'ਆਪ' ਵਿਧਾਇਕ ਨਰੇਸ਼ ਯਾਦਵ ਦਾ ਨਾਂ ਵੀ ਇਸ ਕੇਸ 'ਚ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ : Nawanshahr News: 18 ਸਾਲ ਦੀ ਬਲਾਚੌਰ ਦੀ ਲੜਕੀ ਦਾ ਰਾਹੋਂ 'ਚ ਕਤਲ, ਪਰਿਵਾਰ ਨੇ ਲਗਾਇਆ ਜਬਰ ਜਨਾਹ ਦਾ ਦੋਸ਼

ਯਾਦਵ ਵੱਲੋਂ ਵਿਜੇ ਕੁਮਾਰ ਦੇ ਖਾਤੇ ਵਿੱਚ ਟਰਾਂਸਫਰ ਕੀਤੇ 90 ਲੱਖ ਰੁਪਏ ਤੇ ਆਰਐਸਐਸ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਅੱਜ ਮਲੇਰਕੋਟਲਾ ਦੇ ਜੱਜ ਮਰਮਿੰਦਰ ਸਿੰਘ ਗਰੇਵਾਲ ਵੱਲੋ ਸਜ਼ਾ ਸੁਣਾਈ ਜਾਵੇਗੀ। ਗੌਰਤਲਬ ਹੈ ਕਿ ਕੱਲ ਜੱਜ ਵੱਲੋਂ ਦਿੱਲੀ ਦੇ ਮਹਿਰੋਲੀ ਦੇ ਸਾਬਕਾ ਵਿਧਾਇਕ ਨਰੇਸ ਯਾਦਵ ਨੂੰ ਮਲੇਰਕੋਟਲਾ ਜੇਲ੍ਹ ਭੇਜ ਦਿੱਤਾ ਗਿਆ ਤੇ ਅੱਜ ਸਜ਼ਾ ਸੁਣਾਈ ਜਾਵੇਗੀ।

ਇਹ ਵੀ ਪੜ੍ਹੋ : Shri Akal Takhat Sahib: ਤਿੰਨ ਸਾਬਕਾ ਜਥੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸਪੱਸ਼ਟੀਕਰਨ

 

Trending news