ਪੇਸ਼ੀ ਦੌਰਾਨ ਸਿੱਧੂ ਨੇ ਆਪਣੇ ਦਰਜ ਕਰਵਾਏ ਬਿਆਨਾਂ ’ਚ ਜ਼ਿਆਦਾਤਰ ਗੱਲਾਂ ਤੋਂ ਖ਼ੁਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਵਿਭਾਗ ’ਚ ਰੋਜ਼ਾਨਾਂ ਹਜ਼ਾਰਾਂ ਫ਼ਾਈਲਾਂ ਆਉਂਦੀਆਂ ਸਨ।
Trending Photos
ਭਰਤ ਸ਼ਰਮਾ / ਲੁਧਿਆਣਾ: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵੀਡੀਓ ਕਾਨਫ਼ਰਸਿੰਗ ਰਾਹੀਂ ਸੀ. ਐੱਲ. ਯੂ ਕੇਸ (CLU Case) ਮਾਮਲੇ ’ਚ ਲੁਧਿਆਣਾ ਦੀ ਅਦਾਲਤ ’ਚ ਪੇਸ਼ੀ ਹੋਈ।
ਜ਼ਿਕਰਯੋਗ ਹੈ ਕਿ ਸਾਬਕਾ ਡੀ. ਐੱਸ. ਪੀ ਬਲਵਿੰਦਰ ਸਿੰਘ ਸੇਖੋਂ ਵਲੋਂ ਸਾਬਕਾ ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਖ਼ਿਲਾਫ਼ ਦਰਜ ਕਰਵਾਈ ਗਈ ਪਟੀਸ਼ਨ ਮਾਮਲੇ ’ਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਗਵਾਹੀ ਵੀਡੀਓ ਕਾਨਫ਼ਰਸਿੰਗ ਅਦਾਲਤ ’ਚ ਰਿਕਾਰਡ ਕੀਤੀ ਗਈ।
ਆਪਣੀ ਪੇਸ਼ੀ ਦੌਰਾਨ ਸਿੱਧੂ ਨੇ ਆਪਣੇ ਦਰਜ ਕਰਵਾਏ ਬਿਆਨਾਂ ’ਚ ਜ਼ਿਆਦਾਤਰ ਗੱਲਾਂ ਤੋਂ ਖ਼ੁਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਵਿਭਾਗ ’ਚ ਰੋਜ਼ਾਨਾਂ ਹਜ਼ਾਰਾਂ ਫ਼ਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁਝ ਨਹੀਂ ਕਿਹਾ ਜਾ ਸਕਦਾ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੀ ਪੇਸ਼ੀ ਮੌਕੇ ਸ਼ਿਕਾਇਤਕਰਤਾ ਬਲਵਿੰਦਰ ਸੇਖੋਂ ਦੇ ਵਕੀਲ ਨੇ ਸੀ. ਜੇ. ਐੱਮ ਸੁਮਿਤ ਮੱਕੜ ਦੀ ਅਦਾਲਤ ’ਚ ਅਪੀਲ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਨਵਜੋਤ ਸਿੱਧੂ (Navjot Sidhu) ਵੀਡੀਓ ਕਾਨਫ਼ਰਸਿੰਗ ਜ਼ਰੀਏ ਗਵਾਹੀ ਦੇਣ। ਬਲਕਿ ਉਹ ਹਾਈ ਕੋਰਟ ਵਲੋਂ ਸਿੱਧੂ ਨੂੰ ਵੀਡੀਓ ਕਾਨਫ਼ਰਸਿੰਗ ਜ਼ਰੀਏ ਗਵਾਹੀ ਦੇਣ ਵਾਲੇ ਫ਼ੈਸਲੇ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਅਦਾਲਤ ਨੇ 4 ਨਵੰਬਰ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਡੀਓ ਕਾਨਫ਼ਰਸਿੰਗ ਜ਼ਰੀਏ ਪੇਸ਼ੀ ਭੁਗਤੀ।