Navjot Singh Sidhu news: ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਝੱਟਕਾ
Advertisement

Navjot Singh Sidhu news: ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਝੱਟਕਾ

ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਨਹੀਂ ਕੀਤਾ ਜਾਵੇਗਾ। 

Navjot Singh Sidhu news: ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਝੱਟਕਾ

Navjot Singh Sidhu news: ਲੰਮੇ ਸਮੇਂ ਤੋਂ ਸੁਰਖੀਆਂ ‘ਚ ਰਹਿਣ ਵਾਲੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ।  

ਦੱਸਣਯੋਗ ਹੈ ਕਿ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਰਿਹਾਅ ਕੀਤਾ ਜਾ ਸਕਦਾ ਹੈ, ਹਾਲਾਂਕਿ ਅਜਿਹਾ ਨਹੀਂ ਹੋਇਆ। ਇਸ ਦੌਰਾਨ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੀ ਜਲਦੀ ਰਿਹਾਈ ਹੋਣ ਦੀ ਉਮੀਦ ਨਹੀਂ ਹੈ। 

ਅਜਿਹੇ 'ਚ ਕਿਆਸ ਲਗਾਏ ਜਾ ਰਹੇ ਹਨ ਕਿ ਜੇਲ੍ਹ ‘ਚ ਸਜ਼ਾ ਕੱਟ ਰਹੇ ਨਵਜੋਤ ਸਿੱਧੂ ਨੇ ਆਪਣੀ ਸਜ਼ਾ ਦੌਰਾਨ ਕੋਈ ਪੈਰੋਲ ਜਾਂ ਫਰਲੋ ਨਹੀਂ ਲਈ, ਇਸ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਦੇ ਨਿਰਧਾਰਤ ਸਮੇਂ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਰਿਹਾਅ ਕੀਤਾ ਜਾ ਸਕਦਾ ਹੈ। ਇਸਦਾ ਮਤਲਬ ਹੈ ਕਿ ਸਿੱਧੂ 20 ਮਈ ਦੀ ਥਾਂ ਅਪ੍ਰੈਲ ਦੇ ਮਹੀਨੇ ਵਿੱਚ ਰਿਹਾਅ ਹੋ ਸਕਦੇ ਹਨ।  

ਹਾਲਾਂਕਿ ਤਾਜ਼ਾ ਰਿਪੋਰਟਾਂ ਦਾ ਕਹਿਣਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਜਲਦੀ ਨਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਨਹੀਂ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਬੀਤੇ ਦਿਨੀ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਬਾਰੇ ਕੋਈ ਚਰਚਾ ਨਹੀਂ ਹੋਈ।  

ਇਹ ਵੀ ਪੜ੍ਹੋ: Sapna Choudhary news: ਸਪਨਾ ਚੌਧਰੀ ਦੇ ਖਿਲਾਫ ਮਾਮਲਾ ਦਰਜ, ਭਾਬੀ ਵੱਲੋਂ ਦਾਜ ਮੰਗਣ ਦੇ ਲਾਏ ਦੋਸ਼

ਇਸਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੀ ਰਿਹਾਈ ਲਈ ਉਨ੍ਹਾਂ ਦੀ ਫਾਈਲ ਵਿਚਾਰ ਲਈ ਪੇਸ਼ ਕੀਤੀ ਗਈ। ਦੱਸਣਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੀ ਜੇਲ੍ਹ ਵਿਭਾਗ ਵੱਲੋਂ 51 ਕੈਦੀਆਂ ਦੀ ਸੂਚੀ ਬਣਾਈ ਗਈ ਸੀ ਹਾਲਾਂਕਿ ਮਹਿਜ਼ 3 ਕੈਦੀਆਂ ਨੂੰ ਹੀ ਇਸ ਨਿਯਮ ਦੇ ਤਹਿਤ ਰਿਹਾਈ ਲਈ ਮਨਜ਼ੂਰੀ ਦਿੱਤੀ ਗਈ।  

ਇਸ ਦੌਰਾਨ ਇਸ ਸੂਚੀ ਨੂੰ ਅੱਗੇ ਅੰਤਮ ਪ੍ਰਵਾਨਗੀ ਦੇਣ ਲਈ ਪੰਜਾਬ ਦੇ ਰਾਜਪਾਲ ਕੋਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Ludhiana news: ਲੁਧਿਆਣਾ ਦੇ ਕਾਰੋਬਾਰੀਆਂ ਨੇ ਕਿਹਾ ਸਰਕਾਰ ਨੇ ਸਾਡੇ ਸੁਝਾਅ ਕੀਤੇ ਨਜ਼ਰ ਅੰਦਾਜ

(For more news apart from Navjot Singh Sidhu, stay tuned to Zee PHH)

Trending news