ਸਰਕਾਰ ਨੇ ਕੋਰੋਨਾ ਕਾਰਨ ਜਾਰੀ ਕੀਤੀਆਂ ਨਵੀਆਂ ਹਦਾਇਦਾਂ, ਵਿਦੇਸ਼ਾਂ ਤੋਂ ਆਉਣ ਵਾਲੇ ਨਾਗਰਿਕਾਂ ਲਈ ਇਹ ਬੰਦਿਸ਼
Advertisement

ਸਰਕਾਰ ਨੇ ਕੋਰੋਨਾ ਕਾਰਨ ਜਾਰੀ ਕੀਤੀਆਂ ਨਵੀਆਂ ਹਦਾਇਦਾਂ, ਵਿਦੇਸ਼ਾਂ ਤੋਂ ਆਉਣ ਵਾਲੇ ਨਾਗਰਿਕਾਂ ਲਈ ਇਹ ਬੰਦਿਸ਼

ਦੇਸ਼ 'ਚ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਰੋਜ਼ਾਨਾ ਮਿਲਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਲੱਖ ਨੂੰ ਪਾਰ ਕਰ ਗਈ। 

ਸਰਕਾਰ ਨੇ ਕੋਰੋਨਾ ਕਾਰਨ ਜਾਰੀ ਕੀਤੀਆਂ ਨਵੀਆਂ ਹਦਾਇਦਾਂ, ਵਿਦੇਸ਼ਾਂ ਤੋਂ ਆਉਣ ਵਾਲੇ ਨਾਗਰਿਕਾਂ ਲਈ ਇਹ ਬੰਦਿਸ਼

ਚੰਡੀਗੜ: ਦੇਸ਼ 'ਚ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਰੋਜ਼ਾਨਾ ਮਿਲਣ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਇਕ ਲੱਖ ਨੂੰ ਪਾਰ ਕਰ ਗਈ। ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਇਹਨਾਂ ਵਿੱਚੋਂ ਲਗਭਗ 60 ਪ੍ਰਤੀਸ਼ਤ ਮਰੀਜ਼ ਓਮੀਕ੍ਰੋਨ ਵੇਰੀਐਂਟ ਤੋਂ ਪ੍ਰਭਾਵਿਤ ਹਨ ਕਿਉਂਕਿ ਓਮੀਕ੍ਰੋਨ ਵੈਰੀਐਂਟ ਦੇ ਮਰੀਜ਼ਾਂ ਵਿਚ ਲੱਛਣ ਵਿਖਾਈ ਨਹੀਂ ਦਿੰਦੇ। ਪਰ ਇਹ ਡੈਲਟਾ ਵੇਰੀਐਂਟ ਨਾਲੋਂ 30 ਗੁਣਾ ਤੇਜ਼ੀ ਨਾਲ ਫੈਲਦਾ ਹੈ। ਕੇਂਦਰ ਸਰਕਾਰ ਨੇ ਬਿਨਾਂ ਲੱਛਣਾਂ ਜਾਂ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਕੁਆਰੰਟੀਨ ਦਾ ਸਮਾਂ ਬਦਲ ਦਿੱਤਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਨੂੰ 14 ਦਿਨਾਂ ਦੀ ਬਜਾਏ ਸਿਰਫ਼ 7 ਦਿਨ ਕੁਆਰੰਟੀਨ ਵਿੱਚ ਰਹਿਣਾ ਹੋਵੇਗਾ।

ਵਿਦੇਸ਼ਾਂ ਤੋਂ ਆਉਣ ਵਾਲਿਆਂ ਨੂੰ ਕੁਆਰੰਟੀਨ 'ਚ ਰਹਿਣਾ ਪਵੇਗਾ - ਸਰਕਾਰ ਵੱਲੋਂ ਕੋਰੋਨਾ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਨਾਗਰਿਕਾਂ ਨੂੰ 7 ਦਿਨਾਂ ਲਈ ਕੁਆਰੰਟੀਨ ਵਿੱਚ ਰਹਿਣਾ ਪਵੇਗਾ ਭਾਵੇਂ ਉਨ੍ਹਾਂ ਦੀ ਆਰਟੀਪੀਸੀਆਰ ਰਿਪੋਰਟ ਨੈਗੇਟਿਵ ਆਈ ਹੋਵੇ। ਨਾਲ ਹੀ, ਗਾਈਡਲਾਈਨ ਵਿੱਚ ਕਿਹਾ ਗਿਆ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ 8ਵੇਂ ਦਿਨ ਦੁਬਾਰਾ ਟੈਸਟ ਕਰਵਾਉਣਾ ਹੋਵੇਗਾ ਅਤੇ ਆਪਣੀ ਰਿਪੋਰਟ ਏਅਰ ਸੁਵਿਧਾ ਪੋਰਟਲ 'ਤੇ ਅਪਲੋਡ ਕਰਨੀ ਹੋਵੇਗੀ।

ਇਹ ਹਨ ਬਿਨਾਂ ਲੱਛਣ ਵਾਲੇ ਮਰੀਜ਼ - ਕੋਰੋਨਾ ਦੇ ਲੱਛਣ ਰਹਿਤ ਮਰੀਜ਼ ਉਹ ਹਨ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਹੈ। ਪਰ ਉਨ੍ਹਾਂ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ। 

ਹਲਕੇ ਲੱਛਣਾਂ ਵਾਲਾ ਮਰੀਜ਼ ਕਿਸ ਨੂੰ ਮੰਨਿਆ ਜਾਵੇਗਾ - ਕੋਰੋਨਾ ਪਾਜ਼ੇਟਿਵ ਮਰੀਜ਼ ਜਿਨ੍ਹਾਂ ਨੂੰ ਬੁਖਾਰ ਦੇ ਨਾਲ ਜਾਂ ਬਿਨਾਂ ਸਾਹ ਦੀ ਨਾਲੀ ਨਾਲ ਸਬੰਧਤ ਲੱਛਣ ਹਨ, ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਕੋਈ ਸਮੱਸਿਆ ਨਹੀਂ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਆਕਸੀਜਨ ਸੰਤ੍ਰਿਪਤਾ 93 ਪ੍ਰਤੀਸ਼ਤ ਤੋਂ ਵੱਧ ਹੋਣੀ ਚਾਹੀਦੀ ਹੈ।

WATCH LIVE TV

 

Trending news