Sidhu Moosewala Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ
Advertisement
Article Detail0/zeephh/zeephh2151656

Sidhu Moosewala Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ

Sidhu Moosewala Case: ਅੱਜ ਮਾਨਯੋਗ ਜੱਜ ਸਾਹਿਬ ਛੁੱਟੀ 'ਤੇ ਸਨ, ਜਿਸ ਦੇ ਚਲਦਿਆਂ ਕੇਸ ਦੀ ਲੀਗਲ ਪੈਰਵਾਈ ਨਾ ਹੋਣ ਕਾਰਨ ਮਾਮਲੇ ਦੀ ਅਗਲੀ ਤਰੀਕ 22 ਮਾਰਚ ਰੱਖੀ ਗਈ ਹੈ।

Sidhu Moosewala Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ

Sidhu Moosewala: ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸੁਣਵਾਈ ਹੋਈ। ਇਸ ਕਤਲ ਕੇਸ ਵਿੱਚ ਸਾਰੇ ਨਾਮਜ਼ਦ ਮਲਜ਼ਮਾਂ ਨੂੰ ਵੀਡੀਓ ਕਾਨਫ਼ਰੰਸ ਦੇ ਜਰੀਏ ਪੇਸ਼ ਕੀਤਾ ਗਿਆ। ਅੱਜ ਮਾਨਯੋਗ ਜੱਜ ਸਾਹਿਬ ਛੁੱਟੀ 'ਤੇ ਸਨ, ਜਿਸ ਦੇ ਚਲਦਿਆਂ ਕੇਸ ਦੀ ਲੀਗਲ ਪੈਰਵਾਈ ਨਾ ਹੋਣ ਕਾਰਨ ਮਾਮਲੇ ਦੀ ਅਗਲੀ ਤਰੀਕ 22 ਮਾਰਚ ਰੱਖੀ ਗਈ ਹੈ।

ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ੀ

ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ 25 ਵਿਅਕਤੀ ਨੂੰ ਮਾਨਸਾ ਦੀ ਮਾਨਯੋਗ ਅਦਾਲਤ ਦੇ ਵਿੱਚ ਵੀਡੀਓ ਕਾਨਫਰੰਸਿੰਗ ਜਰੀਏ ਪੇਸ਼ ਹੋਏ। ਜਦੋਂ ਕਿ ਅੱਜ ਮਾਨਯੋਗ ਜੱਜ ਸਾਹਿਬ ਛੁੱਟੀ 'ਤੇ ਹੋਣ ਦੇ ਚਲਦਿਆਂ ਕੇਸ ਦੀ ਲੀਗਲ ਪੈਰਵਾਈ ਨਾ ਹੋਣ ਕਾਰਨ ਕੇਸ ਦੀ ਅਗਲੀ ਤਰੀਕ 22 ਮਾਰਚ ਰੱਖੀ ਗਈ ਹੈ। ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮਾਨਯੋਗ ਜੱਜ ਸਾਹਿਬ ਛੁੱਟੀ 'ਤੇ ਹੋਣ ਦੇ ਚਲਦਿਆਂ ਕੇਸ ਦੀ ਅਗਲੀ ਤਰੀਕ 23 ਮਾਰਚ ਰੱਖੀ ਗਈ ਹੈ।

ਬਿਸ਼ਨੋਈ ਦੀ ਇੰਟਰਵਿਊ ਸਬੰਧੀ ਮੰਗੀ ਗਈ ਸਟੇਟਸ ਰਿਪੋਰਟ

ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ, ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਮੂਸਾ ਵੱਲੋਂ ਆਪਣੇ ਆਪ ਨੂੰ ਇਸ ਕੇਸ ਵਿੱਚੋਂ ਡਿਸਚਾਰਜ ਕਰਨ ਦੀ ਲਗਾਈ ਗਈ ਅਰਜੀ ਅਤੇ ਮਾਨਸਾ ਪੁਲਿਸ ਤੋਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਮੰਗੀ ਗਈ ਸਟੇਟਸ ਰਿਪੋਰਟ 'ਤੇ ਵੀ 22 ਮਾਰਚ ਨੂੰ ਸੁਣਵਾਈ ਹੋਵੇਗੀ। ਉਹਨਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਫਿਜ਼ੀਕਲ ਰੂਪ ਵਿੱਚ ਅਦਾਲਤ 'ਚ ਪੇਸ਼ ਨਹੀਂ ਕੀਤਾ ਗਿਆ।

ਪੂਰਾ ਮਾਮਲਾ 

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਦੋਸਤਾਂ ਨਾਲ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਇਸ ਮਾਮਲੇ 'ਚ ਪੁਲਿਸ ਨੇ 4 ਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਪਿਲ ਮੁੰਡੀ ਅਤੇ ਕਸ਼ਿਸ਼ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਗਾਤਾਰ ਇਨਸਾਫ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: CAA Applied: ਅੱਜ ਤੋਂ ਦੇਸ਼ ਭਰ 'ਚ ਲਾਗੂ ਹੋਇਆ CAA, ਮੋਦੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

 

 

Trending news